36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ


ਗੜ੍ਹਦੀਵਾਲਾ, 4 ਦਸੰਬਰ (ਚੌਧਰੀ ) : ਗੜ੍ਹਦੀਵਾਲਾ ਪੁਲਸ ਵੱਲੋਂ ਇਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ।ਇਸ ਸਬੰਧੀ ਗੜ੍ਹਦੀਵਾਲਾ ਥਾਣਾ ਦੇ ਐੱਸ.ਐੱਚ.ਓ.ਬਲਵਿੰਦਰਪਾਲ ਨੇ ਦੱਸਿਆ ਕਿ ਪੁੁਲਿਸ ਪਾਰਟੀ ਵੱਲੋਂ ਗੁਪਤ ਸੂਚਨਾ ਦੇ ਆਧਾਰ ‘ਤੇ ਕੁਲਦੀਪ ਸਿੰਘ ਪੁੱਤਰ ਚੈਨ ਸਿੰਘ ਵਾਸੀ ਪਿੰਡ ਖੁਰਦਾ ਦੀ ਹਵੇਲੀ ਦੇ ਕਮਰੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 36 ਬੋਤਲਾਂ ਮਾਰਕਾ ਪੰਜਾਬ ਕਲੱਬ ਗੋਲਡ ਵਿਸਕੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਪੁਲਸ ਵੱਲੋਂ ਉਕਤ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਦੀਆਂ 36 ਬੋਤਲਾਂ ਸਮੇਤ ਕਾਬੂ ਕਰਕੇ ਉਸਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related posts

Leave a Reply