36 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਇੱਕ ਵਿਅਕਤੀ ਨੂੰ ਪੁਲਸ ਨੇ ਕੀਤਾ ਕਾਬੂ


ਗੜ੍ਹਦੀਵਾਲਾ 15 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ) : ਪੁਲਸ ਵੱਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ 36 ਬੋਤਲਾਂ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ। ਇਸ ਸੰਬੰਧ ਵਿੱਚ ਗੜ੍ਹਦੀਵਾਲਾ ਐਸ ਐਚ ਓ ਇੰਸਪੈਕਟਰ ਬਲਵਿੰਦਰ ਪਾਲ ਨੇ ਦੱਸਿਆ ਕਿ ਏ ਐੱਸ ਆਈ ਅਨਿਲ ਕੁਮਾਰ ਸਮੇਤ ਪੁਲਿਸ ਪਾਰਟੀ ਪਿੰਡ ਚੋਹਕਾ ਨਜਦੀਕ ਗਸ਼ਤ ਕਰ ਰਹੇ ਸਨ ਤਾਂ ਬਲਵੀਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਚੋਹਕਾ ਥਾਣਾ ਗੜ੍ਹਦੀਵਾਲਾ ਪਲਾਸਟਿਕ ਦੇ ਬੋਰੇ ਤੇ ਬੈਠਾ ਸੀ। ਜਿਸਨੂੰ ਸ਼ਕ ਦੇ ਅਧਾਰ ਦੇ ਤੇ ਪੁੱਛਗਿੱਛ ਕੀਤੀ ਗਈ ਤਾਂ ਉਸ ਦੇ ਬੋਰੇ ਦੀ ਤਲਾਸ਼ੀ ਲਈ ਗਈ ਤਾਂ ਉਸ ਵਿਚੋਂ 36 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਵਿਅਕਤੀ ਨੂੰ ਨਜਾਇਜ ਸ਼ਰਾਬ ਸਣੇ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।

Related posts

Leave a Reply