ਕੋਰੋਨਾ ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਸਾੜੇ ਬਗੈਰ ਹੈਪੀ ਸੀਡਰ ਜਾਂ ਸੁਪਰ ਸੀਡਰ ਨਾਲ ਕਣਕ ਕਰਨ ਨੂੰ ਤਰਜੀਹ ਦਿੱਤੀ ਜਾਵੇ: ਡਾ.ਹਰਤਰਨਪਾਲ ਸਿੰਘ ਸੈਣੀ


ਜ਼ਿਲਾ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਮੁਕਤ ਬਨਾਉਣ ਦੇ ਟੀਚੇ ਨਾਲ ਹੁਣ ਤੱਕ 265 ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਸੰਬੰਧੀ ਮਤੇ ਪਾਸ

ਪਠਾਨਕੋਟ:9 ਅਕਤੁਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਝੋਨੇ ਦੀ ਪਰਾਲੀ ਸਾੜਨ ਕਾਰਨ ਪੈਦਾ ਹੁੰਦੇ ਧੂੰਏਂ ਨਾਲ ਦਿਨ ਵੇਲੇ ਦੇਖਣ ਦੀ ਵੱਧ ਤੋਂ ਵੱਧ ਹੱਦ ਬਹੁਤ ਘੱਟ ਜਾਂਦੀ ਹੈ ਜਿਸ ਨਾਲ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਹੁੰਦਾ ਹੈ ਅਤੇ ਕੀਮਤੀ ਮਨੁੱਖੀ ਜਾਨਾਂ ਅਜਾਈਂ ਚਲੀਆਂ ਜਾਂਦੀਆਂ ਹਨ,ਇਸ ਲਈ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਕੇ ਨਹੀਂ ਸਾੜਣ ਦੀ ਬਿਜਾਏ ਖੇਤ ਵਿੱਚ ਨਸ਼ਟ ਕਰ ਕੇ ਕਣਕ ਦੀ ਬਿਜਾਈ ਕਰਨੀ ਚਾਹੀਦੀ ਹੈ। ਇਹ ਵਿਚਾਰ ਡਾ. ਹਰਤਰਨਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਹੇ। ਇਸ ਮੌਕੇ ਉਨਾਂ ਦੇ ਨਾਲ ਡਾ. ਹਰਿੰਦਰ ਸਿੰਘ ਬੈਂਸ ,ਡਾ.ਰਜਿੰਦਰ ਕੁਮਾਰ ,ਡਾ.ਅਮਰੀਕ ਸਿੰਘ ਖੇਤੀਬਾੜੀ ਅਫਸਰ,ਡਾ.ਪਿ੍ਰਤਪਾਲ ਸਿੰਘ,ਡਾ.ਅਰਜੁਨ ਸਿੰਘ,ਡਾ ਪ੍ਰਅਿੰਕਾ ਵੀ ਹਾਜ਼ਰ ਸਨ।

ਗੱਲਬਾਤ ਕਰਦਿਆਂ ਡਾ. ਹਰਤਰਨਪਾਲ ਸਿੰਘ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਠਾਨਕੋਟ ਵੱਲੋਂ  ਜ਼ਿਲਾ ਪਠਾਨਕੋਟ ਨੂੰ ਪੰਜਵੀਂ ਵਾਰ ਪ੍ਰਦੂਸ਼ਣ ਰਹਿਤ ਬਨਾਉਣ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪਹਿਲੇ ਪੜਾਅ ਵਿੱਚ ਸਮੂਹ ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾਏ ਜਾ ਰਹੇ ਹਨ। ਉਨਾਂ ਦੱਸਿਆ ਕਿ ਅੱਜ ਤੱਕ ਕੁੱਲ 265 ਗ੍ਰਾਮ ਪੰਚਾਇਤਾਂ ਵੱਲੋਂ ਝੋਨੇ ਦੀ ਪਰਾਲੀ ਨਾਂ ਸਾੜਣ ਬਾਰੇ ਮਤੇ ਪਵਾ ਕੇ ਦਿੱਤੇ ਗਏ ਹਨ।ਉਨਾਂ ਦੱਸਿਆ ਕਿ ਬਲਾਕ ਪਠਾਨਕੋਟ ਵਿੱਚ140,ਧਾਰਕਲਾਂ ਦੀਆਂ 80,ਨਰੋਟ ਜੈਮਲ ਸਿੰਘ ਦੀਆਂ 35 ਅਤੇ ਬਮਿਆਲ ਦੀਆਂ 10 ਘਰਾਮ ਪੰਚਾਤਿਾਂ ਵੱਲੋਂ ਮਤੇ ਪਵਾਏ ਗਏ ਹਨ। 

ਉਨਾਂ ਸਮੂਹ ਸਰਪੰਚ ਸਹਿਬਾਨ ਨੂੰ ਅਪੀਲ ਕੀਤੀ ਕਿ ਜਿੰਨਾਂ ਗ੍ਰਾਮ ਪੰਚਾਇਤਾਂ ਵੱਲੋਂ ਅਜੇ ਤੱਕ ਮਤੇ ਨਹੀਂ ਪਵਾਏ ਗਏ ਉਹ ਮਤੇ ਪਵਾ ਕੇ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਪਹੁੰਚਾ ਦੇਣ।ਉਨਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਨੁਕਸਾਨ ਅਤੇ ਖੇਤ ਅੰਦਰ ਅਤੇ ਬਾਹਰ ਸਾਂਭ ਸੰਭਾਲ ਤਕਨੀਕਾਂ ਬਾਰੇ ਜਾਗਰੁਕ ਕਰਨ ਲਈ ਹੁਣ ਤੱਕ ਵੱਖ-ਵੱਖ ਬਲਾਕਾਂ ਵਿੱਚ 18 ਪਿੰਡ ਪੱਧਰੀ ਕੈਂਪ ਲਗਾਏ ਗਏ ਹਨ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ,ਪਸ਼ੂਆਂ  ਦੀ ਸਿਹਤ ਅਤੇ ਚੌਗਿਰਦੇ ਤੇ ਬਹੁਤ ਬੁਰਾ ਪ੍ਰਭਾਵ ਪੈਂਦਾ ਹੈ।ਉਨਾਂ ਕਿਹਾ ਕਿ ਕੋਵਿਡ-19 ਦੇ ਚੱਲਦਿਆਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਈਆ ਜ਼ਹਿਰੀਲੀਆਂ ਗੈਸਾਂ ਮਨੁੱਖੀ ਸਿਹਤ ਨੂੰ ਸਭ ਤੋਂ ਵੱਧ ਪ੍ਰਭਾਵਤ ਕਰਦੀਆਂ ਹਨ।ਉਨਾਂ ਕਿਹਾ ਕਿ ਹਵਾ ਦੇ ਪ੍ਰਦੂਸ਼ਣ ਨਾਲ ਅੱਖਾਂ,ਨੱਕ,ਗਲੇ ਵਿੱਚ ਜਲਣ,ਚਮੜੀ ਦੇ ਰੋਗ,ਛਾਤੀ ਦਾ ਜਕੜਣ ਆਦਿ ਅਜਿਹੇ ਰੋਗ ਹਨ ਜੋ ਹਵਾ ਦੇ ਪ੍ਰਦੂਸ਼ਣ ਵਧਣ ਨਾਲ ਵਧਦੇ ਹਨ।

ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜਣ ਦੀ ਬਿਜਾਏ ਖੇਤ ਵਿੱਚ ਹੀ ਤਵੀਆਂ ਜਾਂ ਰੋਟਾਵੇਟਰ ਨਾਲ ਵਾਹ ਦੇਣਾ ਚਾਹੀਦਾ।ਉਨਾਂ ਕਿਹਾ ਕਿ ਝੋਨੇ ਦੀ ਕਟਾਈ ਉਪਰੰਤ ਕਟਰ ਕਮ ਸ਼ਰੈਡਰ ਜਾਂ ਚੌਪਰ ਨਾਲ ਰਹਿੰਦ ਖੂੰਹਦ ਨੂੰ ਖੇਤ ਵਿੱਚ ਇੱਕਸਾਰ ਖਿਲਾਰ ਕੇ ਪੀ ਏ ਯੂ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਖੇਤ ਨੂੰ ਬਗੈਰ ਵਾਹੇ ਕੀਤੀ ਜਾ ਸਕਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿਚੋਂ ਕੱਢੇ ਬਗੈਰ ਖਣਕ ਦੀ ਜਿਾਈ ਕਰਨ ਲਈ ਲੋੜੀਂਦੀ ਮਸ਼ੀਨਰੀ ਜਿਵੇਂ ਹੈਪੀ ਸੀਡਰ ਜਿਸ ਵੀ ਕਿਸਾਨ ਨੂੰ ਕਿਰਾਏ ਤੇ ਚਾਹੀਦੀ ਹੋਵੇ ਉਹ ਆਪਣੇ ਹਲਕੇ ਦੇ ਖੇਤੀਬਾੜੀ ਵਿਕਾਸ ਅਫਸਰ/ਖੇਤੀਬਾੜੀ ਵਿਸਥਾਰ ਅਫਸਰ ਨਾਲ ਸੰਪਰਕ ਕਰ ਸਕਦਾ ਹੈ। 

Related posts

Leave a Reply