#PAKISTAN PUNJAB : ਬੱਸ ਨੂੰ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ, 12 ਜ਼ਖਮੀ

ਇਸਲਾਮਾਬਾਦ  ਪਾਕਿਸਤਾਨ  : ਪਾਕਿਸਤਾਨ  ਪੰਜਾਬ ਦੇ ਪਿੰਡੀ ਭੱਟੀਆਂ ਇਲਾਕੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਫੈਸਲਾਬਾਦ ਰੋਡ  ‘ਤੇ ਐਤਵਾਰ ਤੜਕੇ ਇਕ ਬੱਸ ਨੂੰ ਅੱਗ ਲੱਗਣ ਕਾਰਨ 20 ਲੋਕਾਂ ਦੀ ਮੌਤ ਹੋ ਗਈ ਤੇ 12 ਲੋਕ ਜ਼ਖਮੀ ਹੋ ਗਏ।

 

ਪਾਕਿਸਤਾਨੀ ਨਿਊਜ਼ ਚੈਨਲ ਜੀਓ ਨਿਊਜ਼ ਨੇ ਬਚਾਅ ਅਧਿਕਾਰੀਆਂ ਦੇ ਹਵਾਲੇ ਨਾਲ ਦੱਸਿਆ ਕਿ ਬੱਸ 35 ਤੋਂ 40 ਯਾਤਰੀਆਂ ਨੂੰ ਲੈ ਕੇ ਕਰਾਚੀ ਤੋਂ ਇਸਲਾਮਾਬਾਦ ਜਾ ਰਹੀ ਸੀ।  ਜ਼ਿਲ੍ਹਾ ਪੁਲਿਸ ਅਧਿਕਾਰੀ ਡਾ. ਫਹਾਦ ਨੇ ਦੱਸਿਆ ਕਿ ਡੀਜ਼ਲ ਦੇ ਡਰੰਮ ਲੈ ਕੇ ਜਾ ਰਹੀ ਪਿਕਅੱਪ ਵੈਨ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ। ਜਿਸ ਦੌਰਾਨ 20 ਲੋਕਾਂ ਦੀ ਮੌਤ ਹੋ ਗਈ ਤੇ 7 ਲੋਕ ਜ਼ਖਮੀ ਹੋ ਗਏ.

PAKISTAN PUNJAB : 20 people died and 12 people were injured due to the fire in the bus

WATCH VIDEEO
WATCH VIDEO

Related posts

Leave a Reply