PATHANKOT: ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ: ਸੰਯਮ ਅਗਰਵਾਲ ਡਿਪਟੀ ਕਮਿਸ਼ਨਰ

ਸੇਵਾ ਕੇਂਦਰਾਂ ’ਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ
ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਰਹਿਣਗੇ ਖੁੱਲੇ
ਪਠਾਨਕੋਟ: 9 ਜੂਨ ( ਰਾਜਿੰਦਰ ਸਿੰਘ ਰਾਜਨ )  ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਅੰਦਰ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹੋਵੇਗਾ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕਰਨਗੇ।  
ਉਨ੍ਹਾਂ ਦੱਸਿਆ ਕਿ ਕੂਝ ਨਿਰਧਾਰਤ ਸੇਵਾਂ ਕੇਂਦਰਾਂ ਵਿੱਚ ਆਨ ਲਾਈਨ ਅਪਾਉਂਟਮੈਂਟ ਦੀ ਵੀ ਵਿਵਸਥਾ ਰਹੇਗੀ ਅਤੇ ਹਰੇਕ ਸੇਵਾ ਕੇਂਦਰ ਵਿੱਚ ਅਪਾਉਂਟਮੈਂਟ ਲਈ ਵੱਖਰੇ ਕਾਊਂਟਰ ਲਗਾਏ ਗਏ ਹਨ। ਇਸ ਤੋਂ ਇਲਾਵਾ ਬਿਨਾਂ ਅਪਾਉਂਟਮੈਂਟ ਦੇ ਵੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ’ਚ ਆਇਆ ਜਾ ਸਕਦਾ ਹੈ ਅਤੇ ਅਪਾਉਂਟਮੈਂਟ ਦਾ ਸਮਾਂ ਲੈਕੇ ਆਉਣ ਦੀ ਸਹੂਲਤ ਵੀ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਕੁਝ ਕਾਊਂਟਰ ਅਗਾਊਂ ਪ੍ਰਵਾਨਗੀ ਲੈਕੇ ਆਉਣ ਵਾਲਿਆਂ ਲਈ ਰਾਖਵੇਂ ਰੱਖੇ ਗਏ ਹਨ ਤਾਂ ਜੋ ਅਗਾਊਂ ਪ੍ਰਵਾਨਗੀ ਦਾ ਸਿਸਟਮ ਵੀ ਨਾਲੋਂ ਨਾਲ ਚਲਦਾ ਰਹੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਹੜੇ ਵਿਅਕਤੀ ਪਹਿਲਾਂ ਸਮਾਂ ਲੈਕੇ ਸੇਵਾ ਕੇਂਦਰ ’ਚ ਆਉਣਾ ਚਾਹੁੰਦੇ ਹਨ ਉਹ ਆਨ ਲਾਈਨ ਰਜਿਸਟ੍ਰੇਸ਼ਨ ਵੀ ਕਰ ਸਕਦੇ ਹਨ।  ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਅੰਦਰ ਸਟਾਫ਼ ਅਤੇ ਨਾਗਰਿਕਾਂ ਲਈ ਮਾਸਕ ਪਾਉਣਾ ਅਤਿ ਲਾਜ਼ਮੀ ਹੈ। ਇਸ ਤੋਂ ਇਲਾਵਾ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਜੋ ਵੀ ਜਿਲ੍ਹਾ ਨਿਵਾਸੀ ਸੇਵਾ ਕੇਂਦਰਾਂ ਵਿੱਚ ਕਿਸੇ ਕੰਮ ਲਈ ਆਉਂਦੇ ਹਨ ਮਾਸਕ ਪਾ ਕੇ ਆਉਂਣ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖਣ।

Related posts

Leave a Reply