ਮਿਸ਼ਨ ਫ਼ਤਿਹ ਨੂੰ ਸਫਲ ਬਣਾਉਣਾ ਹਰੇਕ ਨਾਗਰਿਕ ਦੀ ਬਣਦੀ ਜਿਮੇਦਾਰੀ : ਜੋਗਿੰਦਰ ਪਾਲ

ਪਠਾਨਕੋਟ, 10 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਨੂੰ ਕੋਰੋਨਾ ਮੁਕਤ ਕਰਨ ਲਈ  ਮਿਸ਼ਨ ਫ਼ਤਿਹ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ, ਇਸ ਮਿਸ਼ਨ ਨੂੰ ਸਫਲ ਬਣਾਉਣਾ ਪੰਜਾਬ ਦੇ ਹਰੇਕ ਨਾਗਰਿਕ ਦੀ ਜਿਮੇਦਾਰੀ ਬਣਦੀ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ। ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕੋਰੋਨਾ ਵਾਈਰਸ ਨੂੰ ਸਮਾਜ ਵਿਚ ਫੈਲਣ ਤੋਂ ਰੋਕਣ ਲਈ ਅੱਗੇ ਆਉਣ। ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜਰੂਰ ਕਰਨ, ਆਪਸ ਵਿੱਚ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਨਾਲ ਜਰੂਰ ਧੋਵੋ। ਅਜਿਹਾ ਕਰਨ ਨਾਲ ਜਿੱਥੇ ਅਸੀਂ ਆਪ ਸੁਰੱਖਿਅਤ ਰਹਾਂਗੇ ਉੱਥੇ ਹੀ ਸਾਡਾ ਪਰਿਵਾਰ ਵੀ ਸੁਰੱਖਿਅਤ ਰਹੇਗਾ।


ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਨਾਲ ਨਜਿੱਠਣ ਦੇ ਨਾਲ ਨਾਲ ਲੋਕਾਂ ਦੀਆਂ ਸਹੂਲਤਾਂ ਨੂੰ ਮੁੱਖ ਰੱਖਦਿਆਂ ਵਿਸ਼ੇਸ ਉਪਰਾਲੇ ਕੀਤੇ ਗਏ ਹਨ । ਉਨਾਂ ਕਿਹਾ ਕਿ ਅੱਜ ਤੋਂ ਸ਼ੁਰੂ ਹੋਏ ਸਾਉਣੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕੋਵਿਡ ਸੁਰੱਖਿਆ ਉਪਾਵਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਅਪੀਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਝੋਨੇ ਦੀ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦੀ ਸਪਲਾਈ ਦਾ ਭਰੋਸਾ ਦਿੱਤਾ ਗਿਆ ਹੈ। ਉਨਾਂ ਦੱਸਿਆ ਕਿ ਝੋਨੇ ਦੀ ਲਵਾਈ ਤੋਂ ਪਹਿਲਾਂ ਕਿਸਾਨਾਂ ਨੂੰ ਆਪਣੇ ਸੁਨੇਹੇ ਵਿੱਚ ਮੁੱਖ ਮੰਤਰੀ ਵੱਲੋਂ ਉਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ।

ਉਨਾਂ ਕਿਹਾ ਕਿ ਸਾਉਣੀ ਦੀ ਫਸਲ ਲਈ ਸੂਬੇ ਦੇ ਕਿਸਾਨਾਂ, ਜਿਨਾਂ ਵੱਲੋਂ ਕਈ ਔਕੜਾਂ ਦੇ ਬਾਵਜੂਦ ਹਾਲ ਹੀ ਵਿੱਚ ਹਾੜੀ ਦਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜਿਆ ਗਿਆ ਹੈ। ਉਨਾਂ ਸਮੁੱਚੇ ਕਿਸਾਨਾਂ ਨੂੰ ਸਵੈ-ਸੁਰੱਖਿਆ ਲਈ ਸਮਾਜਿਕ ਦੂਰੀ ਦੇ ਨਿਯਮਾਂ ਅਤੇ ਜ਼ਰੂਰੀ ਸਾਵਧਾਨੀਆਂ ਵਰਤਣ  ਲਈ ਅਪੀਲ ਕੀਤੀ ਹੈ। ਉਨਾਂ ਦੱਸਿਆ ਕਿ ਜਿਲੇ ਅੰਦਰ ਕੋਵਿਡ-19 ਨਾਲ ਨਜਿੱਠਣ ਦੇ ਨਾਲ-ਨਾਲ ਪ੍ਰਸ਼ਾਸਨ ਵਲੋਂ ਕਿਸਾਨਾਂ ਦੀ ਕਣਕ ਦੀ ਫਸਲ ਨਰਵਿਘਨ ਚੁੱਕੀ ਗਈ ਅਤੇ ਕਿਸਾਨਾਂ ਨੂੰ ਮੰਡੀਆਂ ਵਿਚ ਕੋਈ ਮੁਸ਼ਕਿਲ ਪੇਸ਼ ਨਹੀਂ ਦਿੱਤੀ ਗਈ। ਉਨਾਂ ਕਿਹਾ ਕਿ ਇਸੇ ਹੀ ਤਰਾਂ ਝੋਨੇ ਦੀ ਲਗਾਈ ਦੇ ਸੀਜਨ ਦੋਰਾਨ ਵੀ ਕਿਸਾਨਾਂ ਨੂੰ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ।

Related posts

Leave a Reply