ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨ ਨਗਰ ਨਿਗਮ ਨੇ ਕੀਤਾ ਪਲਾਨ ਤਿਆਰ

ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਂਬ ਕਰਨ ਨਗਰ ਨਿਗਮ ਨੇ ਕੀਤਾ ਪਲਾਨ ਤਿਆਰ 

ਨਗਰ ਨਿਗਮ ਕਰਮਚਾਰੀ ਅਤੇ ਅਧਿਕਾਰੀ ਡੋਰ ਟੂ ਡੋਰ ਪਹੁੰਚ ਕਰਨਗੇ ਮਿਸ਼ਨ ਫਤਿਹ ਦਾ ਪ੍ਰਚਾਰ 

ਪਠਾਨਕੋਟ: 10 ਜੁਲਾਈ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਮਿਸ਼ਨ ਫਤਿਹ ਚਲਾਇਆ ਜਾ ਰਿਹਾ ਹੈ।ਜਿਸ ਅਧੀਨ ਸਰਕਾਰ ਵੱਲੋਂ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਅਤੇ ਉਨਾਂ ਵੱਲੋਂ ਕਿਸ ਤਰਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਪੰਜਾਬ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ। ਇਹ ਪ੍ਰਗਟਾਵਾ ਸ. ਇੰਦਰਜੀਤ ਸਿੰਘ ਸੁਪਰੀਡੇਂਟ ਨਗਰ ਨਿਗਮ ਪਠਾਨਕੋਟ ਨੇ ਕਰਮਚਾਰੀਆਂ ਅਤੇ ਅਧਿਕਾਰੀਆਂ ਨਾਲ ਮੀਟਿੰਗ ਕਰਨ ਮਗਰੋਂ ਕੀਤਾ। ਉਨਾਂ ਦੱਸਿਆ ਕਿ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸਾਂ ਅਨੁਸਾਰ ਅਤੇ ਸ੍ਰੀ ਸੁਰਿੰਦਰ ਸਿੰਘ ਵਧੀਕ ਕਮਿਸ਼ਨਰ ਨਗਰ ਨਿਗਮ-ਕਮ-ਵਧੀਕ ਡਿਪਟੀ ਕਮਿਸ਼ਨਰ(ਜ) ਪਠਾਨਕੋਟ ਦੀ ਨਿਗਰਾਨੀ ਵਿੱਚ ਵਿਸ਼ੇਸ ਮੂਹਿਮ ਚਲਾਈ ਜਾ ਰਹੀ ਹੈ। ਜਿਸ ਅਧੀਨ 11 ਜੁਲਾਈ ਨੂੰ ਪੂਰੇ ਸਹਿਰ ਵਿੱਚ ਲੋਕਾਂ ਨੂੰ ਮਿਸ਼ਨ ਫਤਿਹ ਸਬੰਧੀ ਜਾਗਰੁਕ ਕੀਤਾ ਜਾਵੇਗਾ। 

ਉਨਾਂ ਦੱਸਿਆ ਕਿ ਇਹ ਵਿਸ਼ੇਸ ਮੀਟਿੰਗ ਵਿੱਚ ਸਹਿਰ ਅੰਦਰ ਜਾਗਰੂੁਕਤਾ ਮੂਹਿਮ ਨੂੰ ਚਲਾਉਂਣ ਲਈ ਯੋਜਨਾ ਤਿਆਰ ਕੀਤੀ ਗਈ। ਜਿਸ ਅਧੀਨ ਪਠਾਨਕੋਟ ਵਿੱਚ ਵੱਖ ਵੱਖ ਸਥਾਨਾਂ ਦੇ ਲਈ ਪ੍ਰਚਾਰ ਵੈਨਾਂ ਚਲਾਈਆਂ ਜਾਣਗੀਲਆਂ ਅਤੇ ਅਧਿਕਾਰੀਆਂ ਨੂੰ ਵੱਖ ਵੱਖ ਖੇਤਰਾਂ ਦੀ ਵੰਡ ਕਰਕੇ ਅਤੇ ਪ੍ਰਚਾਰ ਸਮੱਗਰੀ ਦੇ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾਵੇਗਾ। ਉਨਾਂ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਠਾਨਕੋਟ ਦੇ ਹਰੇਕ ਵਾਰਡ ਵਿੱਚ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਜਾਵੇ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾਵੇ। ਉਨਾਂ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਵੀ ਕਰਦਿਆਂ ਕਿਹਾ ਕਿ ਕਰੋਨਾ ਬੀਮਾਰੀ ਤੇ ਜਿੱਤ ਪ੍ਰਾਪਤ ਕਰਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨਾ ਹੈ। ਉਨਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਮਿਸ਼ਨ ਫਤਿਹ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। 

Related posts

Leave a Reply