ਸੀ ਐਚ ਸੀ ਬੁੰਗਲ ਬਧਾਣੀ ਵੱਲੋਂ ਮਿਸ਼ਨ ਫ਼ਤਹਿ ਮੁਹਿੰਮ ਦੀ ਸ਼ੁਰੂਆਤ

ਸੀ ਐਚ ਸੀ ਬੁੰਗਲ ਬਧਾਣੀ ਵੱਲੋਂ ਮਿਸ਼ਨ ਫ਼ਤਹਿ ਮੁਹਿੰਮ ਦੀ ਸ਼ੁਰੂਆਤ
 
ਬੁੰਗਲ ਬਧਾਣੀ / ਪਠਾਨਕੋਟ11ਜੁਲਾਈ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ,ਅਵਿਨਾਸ਼ ਚੀਫ ਰਿਪੋਰਟਰ) : ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਸ.ਬਲਵੀਰ ਸਿੰਘ ਸਿੱਧੂ ਜੀ ਅਤੇ ਡਿਪਟੀ ਕਮਿਸ਼ਨਰ ਪਠਾਨਕੋਟ  ਗੁਰਪ੍ਰੀਤ ਖਹਿਰਾ ਜੀ  ਦਿਸ਼ਾ ਨਿਰਦੇਸ਼ਾਂ ਹੇਠ ਸੀ ਐਚ ਸੀ ਬੁੰਗਲ ਬਧਾਣੀ ਵੱਲੋਂ ਮਿਸ਼ਨ ਫ਼ਤਹਿ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਮ ਓ ਡਾਕਟਰ ਸੁਨੀਤਾ ਸ਼ਰਮਾ ਨੇ ਦੱਸਿਆ ਕਿ ਇਹ ਮੁਹਿੰਮ ਲੋਕਾਂ ਦੀ,ਲੋਕਾਂ ਵੱਲੋਂ ਤੇ ਲੋਕਾਂ ਲਈ ਹੈ।

ਇਸ ਮੁਹਿੰਮ ਅਧੀਨ ਆਮ ਲੋਕਾਂ ਨੂੰ ਕਰੋਨਾ ਵਾਇਰਸ ਦੀ ਬਿਮਾਰੀ ਪ੍ਰਤੀ  ਜਾਗਰੂਕ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕਰੋਨਾ ਵਾਇਰਸ ਪ੍ਰਤੀ ਜਾਗਰੂਕ ਹੋ ਕੇ ਹੀ ਜਿੱਤ ਪਾ ਸਕਦੇ ਹਾਂ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕੋਈ ਵੀ ਚੀਜ਼ ਛੂਹਣ ਤੋਂ ਬਾਅਦ ਹੱਥ ਜ਼ਰੂਰ ਧੋਵੋ ਅਤੇ ਸਮੇਂ ਸਮੇਂ ਤੇ ਹੱਥ ਧੋਂਦੇ ਰਹਿਣਾ ਚਾਹੀਦਾ ਹੈ ।ਘਰ ਤੋਂ ਨਿਕਲਣ ਲੱਗਿਆ ਮਾਸਕ ਜਾਂ ਪਰਨਾ ਆਦਿ ਦਾ ਪ੍ਰਯੋਗ ਕਰਨਾ ਚਾਹੀਦਾ ਹੈ ਅਤੇ ਸਮਾਜਿਕ ਦੂਰੀ ਬਣਾ ਕੇ  ਰੱਖਣੀ ਚਾਹੀਦੀ ਹੈ ਤਾਂ ਜੋ ਕਰੋਨਾ ਵਾਇਰਸ ਦਾ ਫੈਲਾਅ ਰੋਕਿਆ ਜਾ ਸਕੇ ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਬੀਮਾਰ ਜਾਂ ਬੁਖਾਰ,ਖੰਘ, ਜ਼ੁਕਾਮ,ਸਾਹ ਲੈਣ ਵਿੱਚ ਤਕਲੀਫ਼ ਆਦਿ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨਾਂ ਦੇਰੀ ਕੀਤੇ ਡਾਕਟਰ ਜਾਂ ਨਜ਼ਦੀਕੀ ਸਿਹਤ ਸੰਸਥਾ ਨਾਲ ਸੰਪਰਕ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਸਾਰੀਆਂ ਹਦਾਇਤਾਂ ਨਿਯਮਾਂ ਦੀ ਪਾਲਨਾ ਕਰਨਾ ਤੇ ਗ਼ਰੀਬਾਂ ਪ੍ਰਤੀ ਆਪਣਾ ਫਰਜ਼ ਨਿਭਾ ਕੇ ਸੂਬਾ ਸਰਕਾਰ ਨੂੰ ਆਪਣਾ ਸਹਿਯੋਗ ਦੇਣਾ ਹੀ ਮਿਸ਼ਨ ਫਤਿਹ ਹੈ।ਇਹੀ ਅਸਲ ਮਾਅਨਿਆ ਵਿੱਚ ਪੰਜਾਬੀਆਂ ਦੀ ਚੜ੍ਹਦੀ ਕਲਾ ਦਾ ਪ੍ਰਤੀਬਿੰਬ ਹੈ ਤੇ ਯਕੀਨਨ ਅਸੀਂ ਰਲ ਕੇ ਇਸ ਮਹਾਂਮਾਰੀ ਤੇ ਫਤਹਿ ਹਾਸਲ ਕਰ ਸਕਦੇ ਹਾਂ।

Related posts

Leave a Reply