ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸਨ ਫਤਿਹ ਨੂੰ ਸਫਲ ਬਣਾਉਣ ਚ ਲੋਕਾਂ ਦਾ ਸਹਿਯੋਗ ਜਰੂਰੀ : ਜੋਗਿੰਦਰ ਪਾਲ

ਕੋਰੋਨਾ ਮਹਾਂਮਾਰੀ ਦੇ ਖਾਤਮੇ ਲਈ ਸ਼ੁਰੂ ਕੀਤੇ ਮਿਸਨ ਫਤਿਹ ਨੂੰ ਸਫਲ ਬਣਾਉਣ ਚ ਲੋਕਾਂ ਦਾ ਸਹਿਯੋਗ ਜਰੂਰੀ : ਜੋਗਿੰਦਰ ਪਾਲ 

ਕੋਵਿਡ-19 ਦੇ ਖਾਤਮੇ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦਾ ਧਿਆਨ ਰੱਖ ਕੇ ਅਸੀਂ ਰਹਿ ਸਕਦੇ ਹਾਂ ਸੁਰੱਖਿਅਤ
 

ਪਠਾਨਕੋਟ 13 ਜੁਲਾਈ  (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ-19 ਦੇ ਖਾਤਮੇ ਲਈ ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ’ਤੇ ਕਦਮ ਚੁੱਕੇ ਜਾ ਰਹੇ ਹਨ ਅਤੇ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸੁਰੂ ਕੀਤੇ ਮਿਸਨ ਫਤਿਹ ਨੂੰ ਸਫਲ ਬਣਾਉੁਣ ਲਈ ਲੋਕਾਂ ਦਾ ਸਹਿਯੋਗ ਵੀ ਜਰੂਰੀ ਹੈ। ਇਹ ਪ੍ਰਗਟਾਵਾ ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਕੀਤਾ। ਉਨਾਂ ਕਿਹਾ ਕਿ ਕੋਵਿਡ-19 ਦੇ ਰੂਪ ਵਿੱਚ ਸਾਨੂੰ ਇੱਕ ਵੱਡੀ ਚੁਣੋਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਪਹਿਲਾ ਵੀ ਲੋਕਾਂ ਨੇ ਸਹਿਯੋਗ ਕਰਕੇ ਕਰੋਨਾ ਦੇ ਪ੍ਰਭਾਵ ਨੂੰ ਘਟਾਇਆ ਹੈ ਅਤੇ ਅੱਗੇ ਵੀ ਇਸ ਤਰਾਂ ਨਾਲ ਮਿਲ ਕੇ ਹੀ ਅਸੀਂ ਕਰੋਨਾ ਵਾਈਰਸ ਤੇ ਜਿੱਤ ਪ੍ਰਾਪਤ ਕਰ ਸਕਦੇ ਹਾਂ।

 ਸ੍ਰੀ ਜੋਗਿੰਦਰ ਪਾਲ ਵਿਧਾਇਕ ਹਲਕਾ ਪਠਾਨਕੋਟ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਦੇ ਖਾਤਮੇ ਲਈ ਸੁਰੂ ਕੀਤੇ ਮਿਸਨ ਫਤਿਹ ਨੂੰ ਕਾਮਯਾਬ ਕਰਨ ਲਈ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਇਆ ਜਾਵੇ। ਉਨਾਂ ਕਿਹਾ ਕਿ ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਨੱਕ ਤੇ ਮੂੰਹ ਰੁਮਾਲ ਜਾਂ ਮਾਸਕ ਨਾਲ ਢੱਕਿਆ ਜਾਵੇ, ਇੱਕ ਦੂਜੇ ਤੋਂ 6 ਫੁੱਟ ਦੀ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਪਾਣੀ ਜਾਂ ਸੈਨੀਟਾਈਜਰ ਨਾਲ ਸਾਫ ਕੀਤਾ ਜਾਵੇ।

ਉਨਾਂ ਕਿਹਾ ਕਿ ਜਿਵੈਂ ਪਿਛਲੇ ਕਰੀਬ ਤਿੰਨ ਮਹੀਨਿਆਂ ਦੋਰਾਨ ਅਸੀਂ ਸਾਰਿਆਂ ਇਹ ਕਰੋਨਾ ਵਾਈਰਸ ਦੇ ਖਿਲਾਫ ਲੜਾਈ ਇੱਕ ਦੂਸਰੇ ਦਾ ਸਹਿਯੋਗ ਕਰਕੇ ਜਿੱਤੀ ਹੈ ਇਸੇ ਹੀ ਤਰਾਂ ਅੱਗੇ ਵੀ ਕੋਰੋਨਾ ਵਾਇਰਸ ਦੀ ਇਸ ਚੁਣੋਤੀ ਦਾ ਸਾਹਮਣਾ  ਵੀ ਡੱਟ ਕੇ ਕੀਤਾ ਜਾਵੇਗਾ ਅਤੇ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ। ਉਨਾਂ ਕਿਹਾ ਕਿ ਕੋਰੋਨਾ ਵਿਰੁੱਧ ਲੜੀ ਜਾ ਰਹੀ ਜੰਗ ਵਿੱਚ ਪੰਜਾਬ ਸਰਕਾਰ ਤਾਂ ਆਪਣੀ ਪੱਧਰ ’ਤੇ ਉਪਰਾਲੇ ਕਰ ਹੀ ਰਹੀ ਹੈ ਪ੍ਰੰਤੂ ਆਮ ਲੋਕਾਂ ਨੂੰ ਵੀ ਇਸ ਮਹਾਂਮਾਰੀ ਦੇ ਖਾਤਮੇ ਲਈ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ ਤਾਂ ਹੀ ਇਸ ਮਹਾਂਮਾਰੀ ਦਾ ਖਾਤਮਾ ਕੀਤਾ ਜਾ ਸਕੇਗਾ।    

Related posts

Leave a Reply