ਪੰਜਾਬ ਸਰਕਾਰ ਕੋਵਿਡ-19 ਤੋਂ ਬਾਅਦ ਪ੍ਰਮੁੱਖ ਸਕੀਮ ਘਰ ਘਰ ਰੋਜ਼ਗਾਰ ਯੋਜਨਾ ਤਹਿਤ ਨੌਕਰੀਆਂ ਮੁਹੱਈਆ ਕਰਵਾਉਣ ਲਈ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ
ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਵਿਭਾਗ ਵਲੋਂ ‘ ਕੋਵਿਡ-19 ਤੋਂ ਬਾਅਦ ਨੌਕਰੀਆਂ ਲਈ ਚੁਣੌਤੀਆਂ ਤੇ ਸੰਭਾਵਨਾਵਾਂ ’ਵਿਸ਼ੇ ’ਤੇ ਸੂਬਾ ਪੱਧਰੀ ਵੈਬਿਨਾਰ 24 ਜੁਲਾਈ
ਸਰਕਾਰ ਵੱਲੋਂ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਕੀਤੀ ਵਿਵਸਥਾ
ਪਠਾਨਕੋਟ, 18 ਜੁਲਾਈ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੰਜਾਬ ਸਰਕਾਰ, ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਬਦਲਵੇਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਰਾਜ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਦੇ ਨਿੱਜੀ ਖੇਤਰ ਵਿੱਚ ਕੌਂਸਲਿੰਗ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।ਇਹ ਪ੍ਰਗਟਾਵਾ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕੀਤਾ। ਉਨਾਂ ਦੱਸਿਆ ਕਿ ਰੋਜ਼ਗਾਰ ੳੱੁਤਪਤੀ ਅਤੇ ਸਿਖਲਾਈ ਵਿਭਾਗ ਨੇ ਸੂਬੇ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਨੀਆਂ ਭਰ ਵਿੱਚ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਪੰਜਾਬ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕਰਨੇ ਹੋਣਗੇ । ਜਿਸਦੇ ਚਲਦਿਆਂ ਰੋਜ਼ਗਾਰ ੳੱੁਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਵੱਖ ਵੱਖ ਖੇਤਰਾਂ ਵਿਚ ਉੱਭਰ ਰਹੇ ਰੋਜ਼ਗਾਰ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਵਲੋਂ 24 ਜੁਲਾਈ ਨੂੰ ‘ਕੋਵਿਡ-19 ਤੋਂ ਬਾਅਦ ਨੌਕਰੀਆਂ ਵਿਚ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਵੈਬਿਨਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਉਦਯੋਗ ਅਤੇ ਹੋਰ ਸੰਸਥਾਵਾਂ ਦੀਆਂ ਜਰੂਰਤਾਂ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ। ਇਸ ਵੈਬਿਨਾਰ ਵਿਚ ਇੰਜੀਨੀਅਰਿੰਗ, ਮੈਨੇਜਮੈਂਟ, ਮੈਡੀਸਨ, ਫਾਰਮੇਸੀ, ਹਿਊਮੈਨਟੀਜ਼, ਜਨਰਲ ਗ੍ਰੈਜੂਏਟ ਜਿਵੇਂ ਬੀਸੀਏ, ਬੀਬੀਏ, ਬੀ.ਕਾਮ ਆਦਿ ਨਾਲ ਸਬੰਧਤ 25000 ਨੌਜਾਵਾਨਾਂ ਦੇ ਸ਼ਾਮਲ ਹੋਣ ਦੀ ਆਸ ਹੈ। ਉਨਾ ਦੱਸਿਆ ਕਿ ਵੈਬਿਨਾਰ ਨੂੰ ਮਾਈਕ੍ਰੋਸਾਫਟ, ਅੰਸਿਸ, ਵਾਲਮਾਰਟ, ਪੈਪਸੀਕੋ, ਡੈਲ, ਐਮਾਜ਼ੌਨ ਅਤੇ ਬੀ ਐਂਡ ਬੀ ਐਂਡ ਡਬਲਯੂ.ਐਸ.ਐਸ.ਸੀ ਵਰਗੀਆਂ ਨਾਮਵਰ ਕੰਪਨੀਆਂ ਦੇ ਉੱਘੇ ਪੈਨਲਿਸਟਾਂ ਵਲੋਂ ਸੰਬੋਧਿਤ ਕੀਤਾ ਜਾਵੇਗਾ। ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਸੈਕਟਰੀ ਸ੍ਰੀ ਰਾਹੁਲ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵੈਬਿਨਾਰ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕਰਨਗੇ।
ਉਨਾਂ ਦੱਸਿਆ ਕਿ ਇਹ ਵੈਬਿਨਾਰ , 24 ਜੁਲਾਈ, 2020 ਨੂੰ ਦੁਪਹਿਰ 3:00 ਵਜੇ 2 ਸ਼ੈਸ਼ਨਾਂ ਵਿੱਚ ਕਰਵਾਇਆ ਜਾਵੇਗਾ। ਦੁਪਹਿਰ 3:00 ਵਜੇ 45 ਮਿੰਟ ਦਾ ਪਹਿਲਾ ਸ਼ੈਸ਼ਨ ਸ਼ੁਰੂ ਹੋਵੇਗਾ ਅਤੇ 1 ਘੰਟਾ 15 ਮਿੰਟ ਦਾ ਦੂਜਾ ਸ਼ੈਸ਼ਨ ਸ਼ਾਮ 3: 45 ’ਤੇ ਸ਼ੁਰੂ ਹੋਵੇਗਾ।ਉਨਾਂ ਕਿਹਾ ਕਿ ਵੈਬਿਨਾਰ ਵਿੱਚ ਸ਼ਾਮਲ ਹੋਣ ਲਈ ਰਜਿਸਟ੍ਰੇਸ਼ਨ ਲਿੰਕ ਪੋਰਟਲ ‘ਤੇ ਉਪਲਬਧ ਹੈ, ਚਾਹਵਾਨ ਨੌਜਵਾਨ ਵਿਭਾਗ ਦੇ ਵੈੱਬ ਪੋਰਟਲ http://pgrkam.com/ ਤੇ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦੇ ਹਨ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp