ਡਿਸਚਾਰਜ ਪਾਲਿਸੀ ਅਧੀਨ ਨੂੰ 4 ਲੋਕਾਂ ਨੂੰ ਭੇਜਿਆ ਘਰ,ਕਰੋਨਾ ਰਿਕਵਰ ਕਰਨ ਵਾਲਿਆਂ ਦੀ ਸੰਖਿਆ 75 ਹੋਈ

ਪਠਾਨਕੋਟ,12 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ) : ਜਿਲਾ ਪਠਾਨਕੋਟ ਵਿੱਚ ਅੱਜ ਸੁਕਰਵਾਰ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਨੂੰ 4 ਲੋਕਾਂ ਨੂੰ ਭੇਜਿਆ ਘਰ,ਕਰੋਨਾ ਰਿਕਵਰ ਕਰਨ ਵਾਲਿਆਂ ਦੀ ਸੰਖਿਆ 75 ਹੋਈਜਿਲਾ ਪਠਾਨਕੋਟ ਵਿੱਚ ਅੱਜ ਸੁਕਰਵਾਰ ਨੂੰ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ 4 ਲੋਕਾਂ ਨੂੰ ਨਿਰਧਾਰਤ ਸਮਾਂ ਪੂਰਾ ਕਰਨ ਤੇ ਅਤੇ ਕਿਸੇ ਵੀ ਤਰਾਂ ਦੇ ਲੱਛਣ ਨਾ ਹੋਣ ਤੇ ਘਰ ਭੇਜਿਆ ਗਿਆ ਹੈ। ਇਹ ਜਾਣਕਾਰੀ ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਦਿੱਤੀ।

ਉਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਕਰੋਨਾ ਵਾਈਰਸ ਨੂੰ ਰਿਕਵਰ ਕਰਨ ਵਾਲਿਆਂ ਦੀ ਸੰਖਿਆ 75 ਹੋ ਗਈ ਹੈ ਅਤੇ ਇਹ ਲੋਕ ਆਪਣੇ ਪਰਿਵਾਰਾਂ ਵਿੱਚ ਰਹਿ ਰਹੇ ਹਨ।ਉਨਾਂ ਦੱਸਿਆ ਕਿ ਹੁਣ ਜਿਲਾ ਪਠਾਨਕੋਟ ਵਿੱਚ ਕੁਲ 132 ਕੇਸ ਹੋ ਗਏ ਹਨ ਜਿਨਾਂ ਵਿੱਚੋਂ 75 ਲੋਕ ਪੰਜਾਬ ਸਰਕਾਰ ਦੀ ਡਿਸਚਾਰਜ ਪਾਲਿਸੀ ਅਧੀਨ ਕਰੋਨਾ ਵਾਈਰਸ ਨੂੰ ਰਿਕਵਰ ਕਰ ਚੁੱਕੇ ਹਨ। ਉਨਾ ਦੱਸਿਆ ਕਿ ਇਸ ਸਮੇਂ ਜਿਲਾ ਪਠਾਨਕੋਟ ਵਿੱਚ 53 ਕੇਸ ਕਰੋਨਾ ਪਾਜੀਟਿਵ ਦੇ ਐਕਟਿਵ ਹਨ ਅਤੇ ਹੁਣ ਤੱਕ 4 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ।

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਏ ਮਿਸ਼ਨ ਫਤਿਹ ਅਧੀਨ ਕੋਵਿਡ-19 ਅਧੀਨ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਆਉਂਣ ਵਾਲਾ ਹਫਤਾ ਕਰੋਨਾ ਵਾਈਰਸ ਦੇ ਚਲਾਏ ਮਿਸ਼ਨ ਫਤਿਹ ਅਧੀਨ ਮਨਾਇਆ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਜਾ ਰਿਹਾ ਹੈ ਕਿ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਕੋਵਾ ਐਪ ਡਾਊਂਨਲੋਡ ਕਰਵਾਇਆ ਜਾਵੇ ਤਾਂ ਜੋ ਲੋਕ ਜਾਗਰੁਕ ਰਹਿ ਸਕਣ। ਉਨਾਂ ਕਿਹਾ ਕਿ ਅਸੀਂ ਵੀ ਸਾਰੇ ਇਸ ਮਿਸ਼ਨ ਵਿੱਚ ਸਾਮਲ ਹੋ ਸਕਦੇ ਹਾਂ ਅਤੇ ਲੋਕਾਂ ਨੂੰ ਜਾਗਰੁਕ ਕਰ ਕੇ ਇੱਕ ਵਧੀਆ ਨਾਗਰਿਕ ਦੀ ਜਿਮੇਦਾਰੀ ਨਿਭਾ ਸਕਦੇ ਹਾਂ।

Related posts

Leave a Reply