ਸੀ ਐਚ ਸੀ ਘਰੋਟਾ ਵਿਖੇ ਡਰਾਈ ਡੇ ਮਨਾਇਆ


ਪਠਾਨਕੋਟ 12 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ, ਅਵਿਨਾਸ਼ ) : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅਤੇ ਸਿਵਲ ਸਰਜਨ ਪਠਾਨਕੋਟ ਡਾਕਟਰ ਵਿਨੋਦ ਸਰੀਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੀ ਐਚ ਸੀ ਘਰੋਟਾ ਵਿਖੇ ਅੱਜ ਸ਼ੁਕਰਵਾਰ ਨੂੰ ਡਰਾਈ ਡੇ ਦੇ ਤੌਰ ਤੇ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਘਰੋਟਾ ਡਾਕਟਰ ਬਿੰਦੂ ਗੁਪਤਾ ਦੀ ਅਗਵਾਈ ਵਿੱਚ ਮਨਾਇਆ ਗਿਆ। ਇਸ ਮੌਕੇ ਹਾਜ਼ਰ ਆਸਾ ਫੈਸੀਲੀਟੇਟਰ,ਆਸਾ ਵਰਕਰ ਅਤੇ ਹੋਰ ਵਿਅਕਤੀਆਂ ਨੂੰ ਸੰਬੋਧਨ ਕਰਦਿਆਂ ਡਾਕਟਰ ਬਿੰਦੂ ਗੁਪਤਾ ਨੇ ਦੱਸਿਆ ਕਿ ਜਿਥੇ ਸਾਰਾ ਸੰਸਾਰ ਕਰੋਨਾ ਬੀਮਾਰੀ ਨਾਲ ਜੂਝ ਰਿਹਾ ਹੈ ਉਥੇ ਇਸ ਗਰਮੀ ਅਤੇ ਬਰਸਾਤ ਦੇ ਮੌਸਮ ਵਿਚ ਮਲੇਰੀਆ ਅਤੇ ਡੇਗੂ ਵਰਗੀਆਂ ਬੀਮਾਰੀਆਂ ਦਾ ਖਤਰਾ ਬਣਿਆ ਹੋਇਆ ਹੈ।

ਉਹਨਾਂ ਕਿਹਾ ਕਿ ਸਰਕਾਰ ਵੱਲੋਂ ਇਸੇ ਕਰਕੇ ਹੀ ਸ਼ੁਕਰਵਾਰ ਨੂੰ ਡਰਾਈ ਡੇ ਦੇ ਤੌਰ ਮਨਾਇਆ ਜਾਂਦਾ ਹੈ ਇਸ ਦਿਨ ਸਾਨੂੰ ਆਪਣੇ ਘਰਾਂ ਦੇ ਕੂਲਰਾਂ ਗਮਲਿਆਂ, ਫਰਿੱਜਾਂ ਆਦਿ ਨੂੰ ਚੈੱਕ ਕਰਕੇ ਚੰਗੀ ਤਰ੍ਹਾਂ ਸੁਕਾ ਲੈਣਾ ਚਾਹੀਦਾ ਹੈ ਕਿਉਂਕਿ ਡੇਂਗੂ ਅਤੇ ਮਲੇਰੀਆ ਮੱਛਰਾਂ ਤੋਂ ਹੁੰਦਾ ਹੈ ਤੇ ਇਹ ਮੱਛਰ ਪਾਣੀ ਵਿੱਚ ਪੈਦਾ ਹੁੰਦਾ ਹੈ ਅਤੇ ਜੇਕਰ ਅਸੀਂ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਹੀਂ ਹੋਣ ਦੇਵਾਂਗੇ ਤਾਂ ਅਸੀਂ ਇਹਨਾਂ ਬੀਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਨਾਲ਼ ਭੁਪਿੰਦਰ ਸਿੰਘ ਅਤੇ ਗੁਰਮੁਖ ਸਿੰਘ ਹੈਲਥ ਇੰਸਪੈਕਟਰ ਸੁਖਵਿੰਦਰ ਸਿੰਘ ਮਲਟੀਪਰਪਜ ਹੈਲਥ ਵਰਕਰ ਮੇਲ ਆਦਿ ਹਾਜ਼ਰ ਸਨ

Related posts

Leave a Reply