ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਈ ਰੱਖਣਾ ਇਕ ਮਹੱਤਵਪੂਰਨ ਕੰਮ : ਅਰਸ਼ਦੀਪ ਸਿੰਘ

ਪਠਾਨਕੋਟ, 22 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਕੋਵਿਡ -19 ਦੇ ਵਿਸਥਾਰ ਦੇ ਚਲਦਿਆਂ ਸ. ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਕਿਹਾ ਕਿ ਕੋਵਿਡ -19 ਦੇ ਵਿਸਥਾਰ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ। ਉਨਾਂ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ ਵਿੱਚ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੀ ਹਦਾਇਤ ਕਰਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਤੇ ਆਪਣੇ ਪਰਿਵਾਰ ਦੀ ਜਾਨ ਦੀ ਸੁਰੱਖਿਆ ਲਈ ਇਹ ਸਮਾਜਿੱਕ ਦੂਰੀ ਯਕੀਨੀ ਬਨਾਉਣ।ਉਨਾਂ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਇੰਨਾਂ ਗੱਲਾਂ ਪ੍ਰਤੀ ਮੁੜ ਜਾਗਰੂਕ ਕਰਨ ਲਈ ਮਿਸ਼ਨ ਫਤਿਹ ਦੀ ਸ਼ੁਰੂਆਤ ਕੀਤੀ ਹੈ, ਪਰ ਇਹ ਸਾਰਾ ਕੁੱਝ ਤਾਂ ਸੰਭਵ ਹੈ ਜੇਕਰ ਲੋਕ ਇੰਨਾਂ ਸਾਵਧਾਨੀਆਂ ਦਾ ਪਾਲਣ ਕਰਨ।

 ਸ.ਅਰਸਦੀਪ ਸਿੰਘ ਐਸ.ਡੀ.ਐਮ. ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਨੂੰ ਲੈ ਕੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਖੇਤਰਾਂ ਵਿੱਚ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕਦਾ ਹੈ। ਸਮਾਜਿਕ ਗਤੀਵਿਧੀਆਂ ਦੀ ਗਤੀ ਨੂੰ ਮੁੜ ਵੇਖਦਿਆਂ ਉਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸਮਾਜਿਕ ਕਾਰਜਾਂ ਵਿੱਚ ਸ਼ਾਮਲ ਹੋਣ ਤੋਂ ਪਰਹੇਜ਼ ਕਰਨ। ਉਹਨਾਂ ਕਿਹਾ ਕਿ ਜੇ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਇਹ ਜ਼ਰੂਰੀ ਹੈ ਕਿ ਇਕੱਠੇ ਯਾਤਰਾ ਕਰਨ/ਮਿਲਣ/ਖਾਣਾ ਖਾਣ ਤੋਂ ਪਰਹੇਜ਼ ਕਰਨ।

ਉਨਾਂ ਕਿਹਾ ਕਿ ਜੇ ਕਿਸੇ ਮਹੱਤਵਪੂਰਨ ਕੰਮ ਲਈ ਬਾਹਰ ਜਾਣਾ ਜ਼ਰੂਰੀ ਹੈ ਤਾਂ ਹਰ ਕਿਸੇ ਨੂੰ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਹੱਥਾਂ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮਾਜਿਕ ਇਕੱਠਾਂ ਦੌਰਾਨ ਇੱਕ ਦੂਜੇ ਨੂੰ ਮਿਲਦੇ ਸਮੇਂ ਹੱਥ ਮਿਲਾਉਣ ਜਾਂ ਗਲੇ ਲਗਾਉਣ ਤੋਂ ਪਰਹੇਜ਼ ਕਰਨ। ਉਨਾਂ ਕਿਹਾ ਕਿ ਭਾਰਤ ਸਰਕਾਰ ਦੁਆਰਾ ਜਾਰੀ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਸਮੇਂ ਸਮੇਂ ‘ਤੇ ਪਾਬੰਦੀਆਂ ਨੂੰ ਲਾਗੂ ਕੀਤਾ ਹੈ। ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ, ਪੰਜਾਬ ਨੇ ਲਾੱਕਡਾਉਨ 5.0/ਅਨਲੌਕ ਬਾਰੇ ਵਿਸਥਾਰ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਹਨ ਜਿਸ ਤਹਿਤ ਜਿਲਾ ਪਠਾਨਕੋਟ ਵਿੱਚ ਗਤੀਵਿਧੀਆਂ ਦੀ ਆਗਿਆ ਦਿੱਤੀ ਗਈ ਹੈ। ਅਜਿਹੀਆਂ ਛੋਟਾਂ ਵਿੱਚ, ਰਾਸ਼ਟਰ ਦੇ ਪ੍ਰਤੀ ਨਾਗਰਿਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

Related posts

Leave a Reply