ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਅਧੀਨ ਆਂਗਣਬਾੜੀ ਵਰਕਰਾਂ ਵੱਲੋਂ ਕੀਤੀ ਜਾ ਰਹੀ ਘਰ ਘਰ ਪਹੁੰਚ

ਲੋਕਾਂ ਨੂੰ ਕਰਵਾਇਆ ਜਾ ਰਿਹਾ ਮਿਸ਼ਨ ਫਤਿਹ ਤੋਂ ਜਾਣੂ ਅਤੇ ਦਿੱਤੀ ਜਾ ਰਹੀ ਹੈਂਡਵਾਸ ਦੀ ਜਾਣਕਾਰੀ 


 ਪਠਾਨਕੋਟ, 25 ਜੂਨ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਪੂਰੀ ਦੂਨੀਆਂ ਵਿੱਚ ਕਰੋਨਾ ਵਾਈਰਸ ਨੂੰ ਮਹਾਮਾਰੀ ਘੋਸਿਤ ਕੀਤਾ ਹੋਇਆ ਹੈ ਅਤੇ ਪੰਜਾਬ ਅੰਦਰ ਵੀ ਕਰੋਨਾ ਦਾ ਵਿਸਥਾਰ ਜਾਰੀ ਹੈ ਕਰੋਨਾ ਦੇ ਵਿਸਥਾਰ ਨੂੰ ਰੋਕਣ ਲਈ ਅਤੇ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਚਲਾਇਆ ਗਿਆ ਹੈ ਜਿਸ ਅਧੀਨ ਜਿਲਾ ਪਠਾਨਕੋਟ ਵਿੱਚ ਆਂਗਣਬਾੜੀ ਵਰਕਰਾਂ ਦੇ ਤੋਰ ਤੇ ਕੰਮ ਕਰ ਰਹੀਆਂ ਮਹਿਲਾਵਾਂ ਕਰਮਚਾਰੀਆਂ ਵੱਲੋਂ ਲੋਕਾਂ ਨੂੰ ਜਾਗਰੁਕ ਕਰਨ ਦੇ ਲਈ ਘਰ ਘਰ ਪਹੁੰਚ ਕੀਤੀ ਜਾ ਰਹੀ ਹੈ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ।

ਜਿਲਾ ਪ੍ਰੋਗਰਾਮ ਅਫਸ਼ਰ ਸੁਮਨਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲਾ ਪਠਾਨਕੋਟ ਵਿੱਚ ਕੰਮ ਕਰ ਰਹੀਆਂ ਆਂਗਣਬਾੜੀ ਵਰਕਰਾਂ ਵੱਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਲੋਕਾਂ ਨੂੰ ਕਰੋਨਾ ਵਾਈਰਸ ਤੋਂ ਜਾਗਰੁਕ ਕੀਤਾ ਗਿਆ ਹੈ ਅਤੇ ਪ੍ਰਚਾਰ ਸਮੱਗਰੀ ਵੀ ਵੰਡੀ ਜਾ ਰਹੀ ਹੈ। ਜਿਕਰਯੋਗ ਹੈ ਕਿ ਜਿੱਥੇ ਆਂਗਨਬਾੜੀ ਸੈਂਟਰਾਂ ਵਿੱਚ ਵੀ ਪੜ ਰਹੇ ਬੱਚਿਆਂ ਦੇ ਮਾਪਿਆਂ ਨੂੰ ਕਰੋਨਾ ਵਾਈਰਸ ਤੋਂ ਬਚਾਅ ਲਈ ਜਾਗਰੁਕ ਕੀਤਾ ਜਾ ਰਿਹਾ ਹੈ ਉੱਥੇ ਹੀ ਆਮ ਜਨਤਾ ਨੂੰ ਵੀ ਮਾਸਕ ਪਾਉਂਣ, ਹੈਂਡਵਾਸ ਅਤੇ ਸਮਾਜਿੱਕ ਦੂਰੀ ਬਣਾਈ ਰੱਖਣ ਲਈ ਜਾਗਰੁਕ ਕੀਤਾ ਜਾ ਰਿਹਾ ਹੈ। 

ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਆਦੇਸਾਂ ਅਨੁਸਾਰ ਮਿਸ਼ਨ ਫਤਿਹ ਅਧੀਨ ਜਿਲਾ ਪਠਾਨਕੋਟ ਵਿੱਚ ਜੋ ਬੱਚੇ ਆਂਗਣਬਾੜੀ ਸੈਂਟਰਾਂ ਦੇ ਵਿੱਚ ਪੜਦੇ ਹਨ ਉਨਾਂ ਦੇ ਘਰਾਂ ਤੱਕ ਅਤੇ ਆਮ ਜਨਤਾ ਤੱਕ ਪਹੁੰਚ ਕਰਕੇ ਉਨਾਂ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰੇਕ ਆਂਗਣਬਾੜੀ ਵਰਕਰ ਦਾ ਇੱਕ ਹੀ ਉਦੇਸ ਹੈ ਕਿ ਪੰਜਾਬ ਸਰਕਾਰ ਦਾ ਮਿਸ਼ਨ ਫਤਿਹ ਪੂਰੀ ਤਰਾਂ ਨਾਲ ਸਫਲ ਬਣਾਇਆ ਜਾ ਸਕੇ ।

ਉਨਾਂ ਦੱਸਿਆ ਕਿ ਅਗਰ ਅਸੀਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹਾਂ ਤਾਂ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਵਿੱਚ ਇਹ ਉਨਾਂ ਵੱਲੋਂ ਦਿੱਤਾ ਬਹੁਤ ਵੱਡਾ ਯੋਗਦਾਨ ਹੋ ਸਕਦਾ ਹੈ। ਉਨਾਂ ਦੱਸਿਆ ਕਿ ਲੋਕਾਂ ਨੂੰ ਕੋਵਾ ਐਪ ਬਾਰੇ ਵੀ ਜਾਗਰੁਕ ਕਰਵਾਇਆ ਜਾ ਰਿਹਾ ਹੈ ਤਾਂ ਜੋ ਜਿਆਦਾ ਤੋਂ ਜਿਆਦਾ ਲੋਕ ਆਪ ਅਤੇ ਹੋਰਨਾਂ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਵਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਹਿੱਸੇਦਾਰ ਬਣ ਸਕਣ ਅਤੇ ਪੰਜਾਬ ਨੂੰੂ ਕਰੋਨਾ ਮੁਕਤ ਬਣਾਇਆ ਜਾ ਸਕੇ। 

Related posts

Leave a Reply