ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਸਮੂਹ ਸਟਾਫ ਵਲੋਂ ਲੋਕਾਂ ਨੂੰ ਕੋੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਗਰੂਕ

ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਦੇ ਸਮੂਹ ਸਟਾਫ ਵਲੋਂ ਲੋਕਾਂ ਨੂੰ ਕੋੋਰੋਨਾ ਵਾਇਰਸ ਤੋਂ ਬਚਾਅ ਲਈ ਕੀਤਾ ਜਾਗਰੂਕ

ਪਠਾਨਕੋਟ, 1 ਜੁਲਾਈ ( ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਸ. ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਅਗਵਾਈ ਹੇਠ ਜ਼ਿਲੇ ਨੂੰ ਕਰੋਨਾ ਮੁਕਤ ਬਣਾਉਣ ਲਈ ‘ਮਿਸ਼ਨ ਫਤਿਹ’ ਚਲਾਇਆ ਜਾ ਰਿਹਾ ਹੈ , ਜਿਸ ਤਹਿਤ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਕੋਰੋਨਾ ਵਾਇ੍ਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। ਅੱਜ ਪਠਾਨਕੋਟ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪਠਾਨਕੋਟ ਦੇ ਪਿੰ:  ਮੋਹਣ ਸਰਮਾ ਸਮੇਤ ਕਾਲਜ ਸਮੂਹ ਸਟਾਫ ਵਲੋਂ ਪਠਾਨਕੋਟ ਅਤੇ ਨਾਲ ਲਗਦੇ ਖੇਤਰਾਂ ਵਿੱਚ ‘ਮਿਸ਼ਨ ਫ਼ਤਿਹ’ ਤਹਿਤ ਵਿਸ਼ੇਸ ਮੁਹਿੰਮ ਚਲਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਜਾਗਰੂਕ ਕੀਤਾ ਗਿਆ।


ਪਿ੍: ਮੋਹਣ ਸਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਲਜ ਸਟਾਫ ਲੋਕਾਂ ਦੇ ਘਰਾਂ ਤੱਕ ਪਹੁੰਚ ਕੀਤੀ ਗਈ ਅਤੇ ਲੋਕਾਂ ਨੂੰ ਪੰਜਾਬ ਸਰਕਾਰ ਦੇ ‘ਮਿਸ਼ਨ ਫਤਿਹ’ ਤੋਂ ਜਾਣੂ ਕਰਵਾਇਆ ਗਿਆ। ਉਨਾਂ ਵੱਲੋਂ ਲੋਕਾਂ ਨੂੰ ਦੱਸਿਆ ਗਿਆ ਕਿ ਕਿਸ ਤਰਾਂ ਕੋਵਾ ਐਪ ਡਾਊਨਲੋਡ ਕਰਕੇ ਕਿ ਕਿਸ ਤਰਾ ਅਸੀਂ ਹਦਾਇਤਾਂ ਦੀ ਪਾਲਣਾ ਕਰਕੇ ਜਿਲੇ ਨੂੰ ਕਰੋਨਾ ਮੁਕਤ ਕਰ ਸਕਦੇ ਹਾਂ ਅਤੇ ਆਪਣੇ ਪਰਿਵਾਰ ਨੂੰ ਵੀ ਸੁਰੱਖਿਅਤ ਰੱਖ ਸਕਦੇ ਹਾਂ। ਉਨਾਂ ਦੱਸਿਆ ਕਿ ਆਨਲਾਈਨ ਵਿਦਿਆਰਥੀਆਂ ਨੂੰ ਕੋੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।


ਉਨਾਂ ਦੱਸਿਆ ਕਿ ਲੋਕਾਂ ਨੂੰ ਘਰੋਂ ਨਿਕਲਣ ਸਮੇਂ ਮਾਸਕਾਂ ਪਹਿਨਣ, ਵਾਰ ਵਾਰ ਹੱਥ ਧੋਣ ਲਈ, ਘਰਾਂ ਅੰਦਰ ਰਹਿਣ ਲਈ, ਸ਼ੋਸਲ ਡਿਸਟੈਂਸ ਬਣਾਈ ਰੱਖਣ ਲਈ ਜਾਗਰੂਕ ਕੀਤਾ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ ‘ਮਿਸ਼ਨ ਫਤਿਹ’ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਕੇ ਕੋਰੋਨਾ ਵਿਰੁੱਧ ਫਤਿਹ ਹਾਸਲ ਕਰਨੀ ਹੈ ਅਤੇ ਇਸ ਨੂੰ ਸਫਲ ਬਣਾਉਣ ਲਈ ਸਾਰਿਆਂ ਨੂੰ ਅੱਗ ਆਉਣਾ ਪਵੇਗਾ । ਉਨਾਂ ਕਿਹਾ ਕਿ ਸਰਕਾਰ ਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਇਆ ਜਾਵੇ ।

Related posts

Leave a Reply