ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ,ਪਰਿਵਾਰ ਤੇ ਅਪਣੀ ਸੁਰੱਖਿਆ ਲਈ ਹੋਵੋ ਜਾਗਰੁਕ : ਡਾ.ਭੁਪਿੰਦਰ ਸਿੰਘ

ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤਾ ਜਾਗਰੂਕ,ਪਰਿਵਾਰ ਤੇ ਅਪਣੀ ਸੁਰੱਖਿਆ ਲਈ ਹੋਵੋ ਜਾਗਰੁਕ : ਡਾ.ਭੁਪਿੰਦਰ ਸਿੰਘ 

ਪਠਾਨਕੋਟ 3 ਜੁਲਾਈ (ਰਾਜਿੰਦਰ ਸਿੰਘ ਰਾਜਨ ਬਿਊਰੋ ਚੀਫ ) : ਸ.ਗੁਰਪ੍ਰੀਤ ਸਿੰਘ ਖਹਿਰਾ ਡਿਪਟੀ ਕਮਿਸ਼ਨਰ ਪਠਾਨਕੋਟ ਦੇ ਆਦੇਸਾਂ ਅਨੁਸਾਰ ਅੱਜ ਜਿਲਾ ਪਠਾਨਕੋਟ ਵਿੱਚ ਸਿਹਤ ਸੇਵਾਵਾਂ ਵੱਲੋਂ ਡਾ. ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਦੀ ਪ੍ਰਧਾਨਗੀ ਵਿੱਚ ਮਿਸ਼ਨ ਫਤਿਹ ਜਾਗਰੁਕਤਾ ਮੂਹਿੰਮ ਚਲਾਈ ਗਈ। ਸਿਵਲ ਹਸਪਤਾਲ ਪਠਾਨਕੋਟ ਅਤੇ ਹੋਰ ਹੈਲਥ ਸੈਂਟਰਾਂ ਵਿੱਚ ਆਉਂਣ ਵਾਲੇ ਹਰੇਕ ਮਰੀਜ ਨੂੰ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਤੋਂ ਜਾਣੂ ਕਰਵਾਇਆ ਗਿਆ ਅਤੇ ਆਪਣੀ ਸੁਰੱਖਿਆ ਲਈ ਹਦਾਇਤਾਂ ਵੀ ਦਿੱਤੀਆਂ।

ਜਾਣਕਾਰੀ ਦਿੰਦਿਆਂ ਡਾ.ਭੁਪਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਵਿਅਕਤੀ ਨੂੰ ਮਿਸ਼ਨ ਫਤਿਹ ਤੋਂ ਜਾਣੂ ਕਰਵਾ ਕੇ ਪੰਜਾਬ ਨੂੰ ਕਰੋਨਾ ਮੁਕਤ ਬਣਾਉਂਣ ਦੀ ਮੂਹਿੰਮ ਚਲਾਈ ਗਈ ਹੈ। ਜਿਸ ਅਧੀਨ ਅੱਜ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਭ ਤੋਂ ਪਹਿਲਾ ਪੰਜਾਬ ਸਰਕਾਰ ਵੱਲੋਂ ਦਿੱਤੇ ਬੈਜ ਲਗਾ ਕੇ ਕਰੋਨਾ ਯੋਧਿਆਂ ਨੂੰ ਸਨਮਾਨਤ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਸਿਵਲ ਹਸਪਤਾਲ ਪਠਾਨਕੋਟ ਅਤੇ ਹੋਰ ਜਿਲੇ ਦੇ ਸਰਕਾਰੀ ਹਸਪਤਾਲਾਂ ਅਤੇ ਹੈਲਥ ਸੈਂਟਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸਬੰਧੀ ਜਾਰੀ ਪੈਂਫਲੇਟ ਵੰਡ ਕੇ ਲੋਕਾਂ ਨੂੰ ਜਾਗਰੁਕ ਕੀਤਾ ਗਿਆ।

ਉਨਾਂ ਦੱਸਿਆ ਕਿ ਜਿਲਾ ਪਠਾਨਕੋਟ ਦੇ ਹਰੇਕ ਸਰਕਾਰੀ ਹਸਪਤਾਲਾਂ ਵਿੱਚ ਸਖਤ ਹਦਾਇਤ ਕੀਤੀ ਗਈ ਹੈ ਕਿ ਹਸਪਤਾਲ ਵਿੱਚ ਆਉਂਣ ਵਾਲੇ ਹਰੇਕ ਵਿਅਕਤੀ ਨੂੰ ਮਾਸਕ ਜਰੂਰੀ ਕੀਤਾ ਜਾਵੇ ਅਤੇ ਸੈਨੀਟਾਈਜਰ ਨਾਲ ਹੈਂਡਵਾਸ ਕਰਵਾਏ ਜਾਣ।ਉਨਾਂ ਦੱਸਿਆ ਕਿ ਹਸਪਤਾਲਾਂ ਵਿੱਚ ਸਾਫ ਸਫਾਈ ਦਾ ਵੀ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਉਨਾਂ ਕਿਹਾ ਕਿ ਪਠਾਨਕੋਟ ਦੀ ਜਨਤਾਂ ਨੂੰ ਅਪੀਲ ਹੈ ਕਿ ਹਸਪਤਾਲਾਂ ਜਾਂ ਡਿਸਪੈਂਸਰੀਆਂ ਚੋਂ ਜਾਣ ਲੱਗਿਆਂ ਮਾਸਕ ਦਾ ਪ੍ਰਯੋਗ ਜਰੂਰ ਕਰੋ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ 19 ਅਧੀਨ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰੋਂ। ਉਨਾਂ ਕਿਹਾ ਕਿ ਜਦੋਂ ਤੱਕ ਅਸੀਂ ਜਾਗਰੁਕ ਨਹੀਂ ਹੋਵਾਂਗੇ ਤੱਦ ਤੱਕ ਕਿਸੇ ਵੀ ਵਿਅਕਤੀ ਦੀ ਸੁਰੱਖਿਅਤ ਹੋਣ ਦੀ ਉਮੀਦ ਨਹੀਂ ਕੀਤੀ ਜਾ ਸਕਦੀ।ਉਨਾਂ ਕਿਹਾ ਕਿ ਜਾਗਰੁਕ ਬਣੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰੋਂ ਤਾਂ ਜੋ ਪੰਜਾਬ ਨੂੰ, ਜਿਲਾ ਪਠਾਨਕੋਟ ਨੂੰ ਕਰੋਨਾ ਮੁਕਤ ਬਣਾਇਆ ਜਾ ਸਕੇ। 

Related posts

Leave a Reply