ਸੂਬੇ ਦੇ ਲੋਕ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ : ਮਨਜੀਤ ਸਿੰਘ ਦਸੂਹਾ


ਪਾਰਟੀ ਵਲੋਂ ਵੱਖ ਵੱਖ ਪਿੰਡਾਂ ਵਿੱਚ ਆਰੰਭ ਕੀਤੀ ਗਈ ਮੁਹਿੰਮ ਨੂੰ ਪਿੰਡਾਂ ਵਿੱਚ ਮਿਲ ਰਿਹਾ ਭਰਵਾਂ ਹੁੰਗਾਰਾ

ਗੜਦੀਵਾਲਾ, 7 ਜਨਵਰੀ(ਚੌਧਰੀ) ਪਿੰਡ ਚੱਕ ਨੂਰ ਅਲੀ ਵਿਖੇ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੀ ਮੀਟਿੰਗ ਹਲਕੇ ਦੇ ਸੀਨੀਅਰ ਆਗੂ ਮਨਜੀਤ ਸਿੰਘ ਦਸੂਹਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਦਲ ਦੇ ਐਸ.ਸੀ. ਵਿੰਗ ਦੇ ਸੂਬਾ ਪ੍ਰਧਾਨ ਸ. ਦੇਸ ਰਾਜ ਸਿੰਘ ਧੁੱਗਾ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।ਇਸ ਮੌਕੇ ਉੱਕਤ ਆਗੂਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦੀ ਮਜ਼ਬੂਤੀ ਲਈ ਪਿੰਡਾਂ ਵਿੱਚ ਆਰੰਭ ਕੀਤੀ ਗਈ ਮੁਹਿੰਮ ਨੂੰ ਪਿੰਡਾਂ ਵਿੱਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਪਿੰਡਾਂ ਦੇ ਲੋਕ ਅਕਾਲੀ ਦਲ ਬਾਦਲ ਅਤੇ ਕਾਂਗਰਸ ਦੀਆਂ ਨੀਤੀਆ ਤੋਂ ਅੱਕੇ ਹੋਏ ਹਨ।ਇਸ ਮੌਕੇ ਉਨਾਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੀ ਨਿਖੇਧੀ ਕਰਦਿਆ ਕਿਹਾ ਕਿ ਇਨਾਂ ਕਾਨੂੰਨਾਂ ਬਾਰੇ ਵੀ ਸਭ ਤੋਂ ਪਹਿਲਾਂ ਦਲ ਦੇ ਪ੍ਰਧਾਨ ਸ. ਸੁਖਦੇਵ ਸਿੰਘ ਢੀਂਡਸਾ ਵਲੋਂ ਆਵਾਜ਼ ਉਠਾਈ ਗਈ ਸੀ ਕਿਉਂਕਿ ਇਹ ਕਾਨੂੰਨ ਕਿਸਾਨੀ ਨੂੰ ਤਬਾਹ ਕਰਨ ਵਾਲੇ ਹਨ।ਉਹਨਾਂ ਇਸ ਮੌਕੇ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਘਰਸ਼ ‘ਚ ਆਪੋ ਆਪਣਾ ਬਣਦਾ ਯੋਗਦਾਨ ਜ਼ਰੂਰ ਪਾਉਣ।ਇਸ ਮੌਕੇ ਪਿੰਡ ਵਾਸੀਆਂ ਨੇ ਸ. ਧੁੱਗਾ ਅਤੇ ਸ. ਦਸੂਹਾ ਨੂੰ ਯਕੀਨ ਦੁਆਇਆ ਕਿ ਉਹ ਭਵਿੱਖ ‘ਚ ਸ਼੍ਰੋਮਣੀ ਅਕਾਲੀ ਦਲ ਡੈਮੋਕਰੈਟਿਕ ਦਾ ਸਾਥ ਦੇਣਗੇ।ਇਸ ਮੌਕੇ ਯੂਥ ਨੇਤਾ ਜਸਵਿੰਦਰ ਸਿੰਘ ਬਾਸ਼ਾ,ਸੁਧੀਰ ਸਿੰਘ, ਪ੍ਰਸ਼ੋਤਮ ਸਿੰਘ, ਸੁਖਵਿੰਦਰ ਸਿੰਘ ਕਾਲਾ, ਕਰਨੈਲ ਸਿੰਘ ਚੱਕ ਲਾਦੀਆਂ, ਹਰਦੇਵ ਸਿੰਘ, ਰਮੇਸ਼ ਸਿੰਘ, ਵਿਜੇਪਾਲ, ਵਿਪਨ, ਸੁਰਜੀਤ ਸਿੰਘ, ਰਜੇਸ਼ ਕੁਮਾਰ, ਹੇਮ ਲਾਲ, ਅਸ਼ਵਨੀ ਕੁਮਾਰ, ਗੁਰਚਰਨ ਸਿੰਘ, ਸੁਰਿੰਦਰ ਸਿੰਘ, ਮੁਕੇਸ਼ ਕੁਮਾਰ, ਬਾਲਕ ਰਾਮ, ਸ਼ਿਵ ਚਰਨ, ਲੇਖ ਰਾਜ, ਦਸੌਂਧੀ ਰਾਮ ਆਦਿ ਹਾਜਰ ਸਨ।

Related posts

Leave a Reply