ਲੋਕ ਆਪਣੇ ਵੱਧ ਤੋਂ ਵੱਧ ਕੋਵਿਡ-19 ਦਾ ਟੈਸਟ ਕਰਵਾਉਣ : ਐਸ.ਡੀ.ਐਮ


ਕਰੋਨਾ ਮਹਾਂਮਾਰੀ ਤੋਂ ਬਚਣ ਲਈ ਲੋਕਾਂ ਦਾ ਸਹਿਯੋਗ ਜਰੂਰੀ
ਸਰਕਾਰ ਦੇ ਮਿਸ਼ਨ ਫਤਿਹ ਨੂੰ ਕਾਮਯਾਬ ਕਰਨ ਲਈ ਦਿੱਤੀਆਂ ਹਦਾਇਤਾਂ ਦੀ ਕਰੋ ਪਾਲਣਾ


ਪਠਾਨਕੋਟ, 28 ਅਗਸਤ ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਕਰੋਨਾ ਮਹਾਂਮਾਰੀ ਦੇ ਵਧਣ ਦਾ ਮੁੱਖ ਕਾਰਨ ਲੋਕਾਂ ਵੱਲੋਂ ਲਗਾਤਾਰ ਵਰਤੀ ਜਾ ਰਹੀ ਲਾਪਰਵਾਹੀ ਹੈ ਅਤੇ ਲੋਕ ਬਿਨਾਂ ਮਾਸਕ ਤੋਂ ਬੇਵਜ੍ਹਾ ਘੁੰਮ ਰਹੇ ਹਨ,ਜਿਸ ਕਰਕੇ ਇਹ ਮਹਾਂਮਾਰੀ ਵੱਧ ਰਹੀ ਹੈ।  ਸਰਕਾਰ ਵੱਲੋਂ ਇਸ ਮਹਾਂਮਾਰੀ ਨੂੰ ਰੋਕਣ ਲਈ ਅਨੇਕਾਂ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਲੋਕਾਂ ਦਾ ਵੀ ਫ਼ਰਜ ਬਣਦਾ ਹੈ ਕਿ ਉਹ ਇਸ ਮਹਾਂਮਾਰੀ ਨੂੰ ਖਤਮ ਕਰਨ ਲਈ ਪ੍ਰਸਾਸ਼ਨ ਦਾ ਸਹਿਯੋਗ ਦੇਣ।

ਇਹ ਪ੍ਰਗਟਾਵਾ ਸ. ਗੁਰਸਿਮਰਨ ਸਿੰਘ ਢਿੱਲੋਂ ਐਸ.ਡੀ.ਐਮ. ਪਠਾਨਕੋਟ ਨੇ ਕੀਤਾ। ਉਨਾਂ ਕਿਹਾ ਕਿ ਸਾਨੂੰ ਅਪਣੇ ਬਚਾਓ ਲਈ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਿਸ਼ਨ ਫਤਿਹ ਅਧੀਨ ਜੋ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਜਿਵੇ ਮਾਸਕ ਪਾਉਂਣਾ,ਬਾਰ ਬਾਰ ਹੱਥਾਂ ਨੂੰ ਧੋਣਾ ਅਤੇ ਸਮਾਜਿੱਕ ਦੂਰੀ ਬਣਾਈ ਰੱਖਣਾ ਆਦਿ ਦੀ ਪਾਲਣਾ ਕਰੋਂ ਤੱਦ ਹੀ ਅਸੀਂ ਜਿਲਾ ਨੂੰ ਕਰੋਨਾ ਮੁਕਤ ਬਣਾ ਸਕਾਂਗੇ।

ਉਨਾਂ ਜਾਣਕਾਰੀ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਆਪਣੇ ਕੋਵਿਡ -19 ਦਾ ਟੈਸਟ ਜਰੂਰ ਕਰਵਾਉਣਾ ਚਾਹੀਦਾ ਹੈ ਜਿਸ ਨਾਲ ਉਹ ਜਿਥੇ ਆਪ ਸੁਰੱਖਿਅਤ ਰਹਿਣਗੇ ਉਥੇ ਉਹ ਆਪਣੇ ਪਰਿਵਾਰ ਨੂੰ ਇਸ ਮਹਾਂਮਾਰੀ ਤੋਂ ਬਚਾ ਸਕਣਗੇ। ਉਨਾਂ ਕਿਹਾ ਕਿ ਮਾਸਕ ਦੀ ਵਰਤੋਂ ਨਾਲ ਅਸੀਂ 80 ਫੀਸਦੀ ਤੋਂ ਜਿਆਦਾ ਇਸ ਮਹਾਂਮਾਰੀ ਤੋਂ ਬਚ ਸਕਦੇ ਹਾਂ। ਉਨਾਂ ਕਿ ਸਰਕਾਰ ਵੱਲੋਂ ਜੋ ਲਾਕਡਾਊਨ ਲਗਾਇਆ ਗਿਆ ਹੈ

ਉਸ ਦਾ ਮੁੱਖ ਮਕਸਦ ਲੋਕਾਂ ਨੂੰ ਇਸ ਮਹਾਂਮਾਰੀ ਤੋਂ ਬਚਾਉਣਾ  ਹੈ ਅਤੇ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਸਰਕਾਰ ਵੱਲੋਂ ਮਿਸਨ ਫਤਿਹ ਅਧੀਨ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਤਾਂ ਜੋ ਇਸ ਕਰੋਨਾ ਮਹਾਂਮਾਰੀ ਦੀ ਲੜੀ ਨੂੰ ਤੋੜਿਆ ਜਾ ਸਕੇ।ਉਨਾਂ ਦੱਸਿਆ ਕਿ ਇਸ ਲੜਾਈ ਵਿੱਚ ਲੋਕਾਂ ਨੂੰ ਵੱਧ ਤੋਂ ਵੱਧ ਪ੍ਰਸਾਸ਼ਨ ਦਾ ਸਹਿਯੋਗ ਦੇਣਾ ਚਾਹੀਦਾ ਹੈ ਅਤੇ  ਲੋਕਾਂ ਦੀ ਭਾਗੀਦਾਰੀ ਨਾਲ ਇਸ ਲੜਾਈ ਨੂੰ ਜਿੱਤਿਆ ਜਾ ਸਕਦਾ ਹੈ।

Related posts

Leave a Reply