ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਲੋਕ : ਅਮਿਤ ਕੁਮਾਰ ਪੰਚਾਲ

ਕੋਵਿਡ ਤੋਂ ਬਚਾਅ ਲਈ ਜ਼ਰੂਰੀ ਸਾਵਧਾਨੀਆਂ ਅਪਣਾਉਣ ਲੋਕ : ਅਮਿਤ ਕੁਮਾਰ ਪੰਚਾਲ
-ਫੇਸਬੁੱਕ ਲਾਈਵ ਦੌਰਾਨ ਏ.ਡੀ.ਸੀ. ਨੇ ਜ਼ਿਲ੍ਹਾ ਵਾਸੀਆਂ ਨੂੰ ਕੀਤਾ ਸੰਬੋਧਨ
-ਕੋਵਿਡ ਦੇ ਵੱਧਦੇ ਕੇਸਾਂ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ ਅਪੀਲ
-ਕਿਹਾ, ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਜਲਦ ਤੋਂ ਜਲਦ ਬਣਾਉਣ ਆਪਣਾ ਹੈਲਥ ਈ- ਕਾਰਡ
ਹੁਸ਼ਿਆਰਪੁਰ, 25 ਫਰਵਰੀ :
ਕੋਵਿਡ-19 ਸਬੰਧੀ ਪਿਛਲੇ ਦਿਨਾਂ ਤੋਂ ਲਗਾਤਾਰ ਵੱਧ ਰਹੇ ਮਾਮਲਿਆਂ ’ਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਜ਼ਿਲ੍ਹਾ ਲੋਕ ਸੰਪਰਕ ਵਿਭਾਗ ਦੇ ਫੇਸਬੁੱਕ ਪੇਜ ’ਤੇ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਜਿਥੇ ਕੋਵਿਡ-19 ਸਬੰਧੀ ਜ਼ਿਲ੍ਹੇ ਦੀ ਤਾਜ਼ਾ ਸਥਿਤੀ ਦੇ ਬਾਰੇ ਵਿੱਚ ਜਾਣਕਾਰੀ ਦਿੱਤੀ ਉਥੇ ਲੋਕਾਂ ਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਤੋਂ ਵੀ ਜਾਣੂ ਕਰਵਾਇਆ। ਇਸ ਦੌਰਾਨ ਉਨ੍ਹਾਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਨੂੰ ਵੀ ਆਪਣੇ ਹੈਲਥ ਈ-ਕਾਰਡ ਜਲਦ ਤੋਂ ਜਲਦ ਬਣਾਉਣ ਲਈ ਕਿਹਾ।
ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੇ ਵੱਧ ਰਹੇ ਮਾਮਲਿਆਂ ਦੇ ਚੱਲਦੇ ਜ਼ਿਲ੍ਹੇ ਵਿੱਚ ਕੋਵਿਡ ਟੈਸਟ ਦੀ ਸੈਂਪÇਲੰਗ ਨੂੰ ਵਧਾਉਣ ਦੇ ਨਾਲ-ਨਾਲ 100 ਫੀਸਦੀ ਕੰਟੈਕਟ ਟਰੇਸਿੰਗ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਕੋਵਿਡ ਦੇ ਵੱਧਦੇ ਮਾਮਲਿਆਂ ਦੇ ਚੱਲਦੇ ਦੋ ਮਾਈਕਰੋ ਕੰਟੇਨਮੈਂਟ ਜੋਨ ਬਣਾਏ ਗਏ ਹਨ, ਜਿਨ੍ਹਾਂ ਵਿੱਚ ਗੜ੍ਹਸ਼ੰਕਰ ਤਹਿਸੀਲ ਦੇ ਪਿੰਡ ਧਮਾਈ ਅਤੇ ਅਲਾਵਲਪੁਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਜ਼ਿਲ੍ਹੇ ਵਿੱਚ ਜ਼ਿਲ੍ਹੇ ਵਿੱਚ ਕੋਵਿਡ-19 ਦੇ ਮਾਮਲੇ ਲਗਾਤਾਰ ਵੱਧਣੇ ਸ਼ੁਰੂ ਹੋ ਗਏ ਹਨ, ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਜ਼ਰੂਰ ਕਰਨ। ਉਨ੍ਹਾਂ ਇਸ ਦੌਰਾਨ ਕਿਹਾ ਕਿ 1 ਮਾਰਚ ਤੋਂ ਜ਼ਿਲ੍ਹੇ ਦੇ ਅੰਦਰੂਨੀ ਸਮਾਗਮਾਂ ਵਿੱਚ 100 ਲੋਕਾਂ ਤੱਕ ਦੇ ਇਕੱਠ ਅਤੇ ਬਾਹਰੀ ਸਮਾਗਮਾਂ ਵਿੱਚ 200 ਲੋਕ ਦੇ ਇਕੱਠ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਸਮੇਂ-ਸਮੇਂ ’ਤੇ ਜਾਰੀ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।
ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਸਮਾਜਿਦ ਦੂਰੀ, ਮਾਸਕ ਪਹਿਨਣ ਅਤੇ ਸਮੇਂ-ਸਮੇਂ ’ਤੇ ਸਾਬਣ ਜਾਂ ਸੈਨੇਟਾਈਜਰ ਨਾਲ ਚੰਗੀ ਤਰ੍ਹਾਂ ਹੱਥ ਸਾਫ ਕਰਨ ਵਾਲੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਨਿਯਮਾਂ ਅਨੁਸਾਰ ਕਾਰਵਾਈ ਅਤੇ ਜ਼ੁਰਮਾਨਾ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਯੋਜਨਾ ਦੇ ਲਾਭਪਾਤਰੀਆਂ ਨੂੰ ਆਪਣਾ ਹੈਲਥ ਈ-ਕਾਰਡ ਬਣਾਉਣ ਲਈ ਅਪੀਲ ਕਰਦਿਆਂ ਕਿਹਾ ਕਿ ਇਸ ਯੋਜਨਾ ਦੇ ਤਹਿਤ ਲਾਭਪਾਤਰੀ ਪਰਿਵਾਰ ਤੇ ਆਪਣਾ ਸਰਕਾਰੀ ਅਤੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 11 ਸੇਵਾ ਕੇਂਦਰਾਂ ਵਿੱਚ ਇਹ ਕਾਰਡ ਬਣਾਏ ਜਾ ਰਹੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਤੱਕ ਯਕੀਨੀ ਤੌਰ ’ਤੇ ਸਰਕਾਰੀ ਸਹੂਲਤ ਪਹੁੰਚਾਈ ਜਾ ਸਕੇ।

Related posts

Leave a Reply