ਹਾਥਰਸ ਜਬਰ ਜਿਨਾਹ ਕਾਂਡ ਖ਼ਿਲਾਫ਼ ਰਾਸ਼ਟਰਪਤੀ ਦੇ ਨਾਂਅ ਸੌਂਪਿਆਂ ਮੰਗ ਪੱਤਰ



ਗੜ੍ਹਸ਼ੰਕਰ,5 ਅਕਤੂਬਰ (ਅਸ਼ਵਨੀ ਸ਼ਰਮਾ)
: ਲੋਕ ਇਨਸਾਫ ਪਾਰਟੀ ਹਲਕਾ ਗੜ੍ਹਸ਼ੰਕਰ ਵੱਲੋਂ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ ਇੱਕ ਮੰਗ ਪੱਤਰ ਐਸ ਡੀ ਐਮ ਗੜ੍ਹਸ਼ੰਕਰ ਹਰਬੰਸ ਸਿੰਘ ਨੂੰ ਦਿੱਤਾ ਗਿਆ। ਮੰਗ ਪੱਤਰ ਵਿੱਚ ਯੂਪੀ ਦੇ ਹਾਥਰਸ ਵਿਚ ਇੱਕ ਦਲਿਤ ਲੜਕੀ ਨਾਲ ਹੋਏ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਮੰਗ ਪੱਤਰ ਵਿੱਚ ਦਲਿਤ ਲੜਕੀ ਦੀ ਜੀਭ ਕੱਟਣ ਅਤੇ ਉਸ ਦੀ ਰੀੜ ਦੀ ਹੱਡੀ ਤੋੜਨ ਦੀ ਵੀ ਸਖਤ ਨਿਖੇਧੀ ਕੀਤੀ ਗਈ।ਪਾਰਟੀ ਵਰਕਰਾਂ ਨੇ ਕਿਹਾ ਕਿ ਇਸ ਤੋਂ ਬਾਅਦ ਵੀ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਅਤੇ ਉੱਤਰ ਪ੍ਰਦੇਸ਼ ਸਰਕਾਰ ਇਸ ਨੂੰ ਰੋਕਣ ਵਿੱਚ ਅਸਫਲ ਰਹੀ ਹੈ। ਮੰਗ-ਪੱਤਰ ਵਿਚ ਉਤਰ ਪ੍ਰਦੇਸ਼ ਸਰਕਾਰ ਨੂੰ ਬਰਖ਼ਾਸਤ ਕਰਨ ਅਤੇ ਇਸ ਮਾਮਲੇ ਦੀ ਜਾਂਚ ਫਾਸਟ ਟਰੈਕ ਅਦਾਲਤ ਨੂੰ ਦੇ ਕੇ ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਵੀ ਮੰਗ ਕੀਤੀ ਗਈ।

Related posts

Leave a Reply