BREAKING : ਪ੍ਰਧਾਨ ਮੰਤਰੀ ਮੋਦੀ ਨੇ ਅੱਜ ਮੰਗਲਵਾਰ ਨੂੰ ਰਾਸ਼ਟਰ ਦੇ ਨਾਮ ‘ਤੇ ਕਰਤਾ ਵੱਡਾ ਐਲਾਨ

ਨਵੀਂ ਦਿੱਲੀ :  ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰਾਸ਼ਟਰ ਦੇ ਨਾਮ ‘ਤੇ ਇਕ ਵੱਡਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਨੂੰ ਅਗਲੇ ਪੰਜ ਮਹੀਨਿਆਂ ਲਈ ਵਧਾ ਦਿੱਤਾ ਹੈ। ਯਾਨੀ ਜੁਲਾਈ ਤੋਂ ਨਵੰਬਰ ਤੱਕ ਗਰੀਬਾਂ ਨੂੰ ਮੁਫਤ ਅਨਾਜ ਮਿਲੇਗਾ। ਇਸ ਵਿੱਚ ਗਰੀਬ ਰਾਸ਼ਨ ਕਾਰਡ ਧਾਰਕ ਦੇ ਹਰੇਕ ਮੈਂਬਰ ਨੂੰ ਪੰਜ ਕਿਲੋ ਕਣਕ ਜਾਂ ਚਾਵਲ ਮਿਲੇਗਾ। ਨਾਲ ਹੀ ਹਰੇਕ ਪਰਿਵਾਰ ਨੂੰ ਇਕ ਕਿੱਲੋ ਗ੍ਰਾਮ ਚਣਾ  ਵੀ ਦਿੱਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਕਿਹਾ, ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨ ਯੋਜਨਾ ਦੇ ਇਸ ਵਿਸਤਾਰ ‘ਤੇ 90 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਲਾਗਤ ਆਵੇਗੀ। ਜੇ ਤੁਸੀਂ ਪਿਛਲੇ ਤਿੰਨ ਮਹੀਨਿਆਂ ਦੇ ਖਰਚਿਆਂ ਨੂੰ ਇਸ ਵਿੱਚ ਸ਼ਾਮਲ ਕਰਦੇ ਹੋ, ਤਾਂ ਇਹ ਲਗਭਗ ਡੇਢ ਲੱਖ ਕਰੋੜ ਬਣਦਾ ਹੈ.

Related posts

Leave a Reply