PM Modi ਅੱਜ ਕਰਨਗੇ ਕਿਸਾਨਾਂ ਨੂੰ ਸੰਬੋਧਨ, ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ‘ਤੇ ਰਾਸ਼ਟਰੀ ਸੰਮੇਲਨ ਦਾ ਆਯੋਜਨ

ਨਵੀਂ ਦਿੱਲੀ : ਪੀਐਮ ਮੋਦੀ ਗੁਜਰਾਤ ਵਿੱਚ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ਉੱਤੇ ਰਾਸ਼ਟਰੀ ਸੰਮੇਲਨ ਦੇ ਸਮਾਪਤੀ ਸੈਸ਼ਨ ਦੌਰਾਨ ਵੀਡੀਓ ਕਾਨਫਰੰਸ ਰਾਹੀਂ ਕਿਸਾਨਾਂ ਨੂੰ ਸੰਬੋਧਨ ਕਰਨਗੇ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਇਸ ਸੰਮੇਲਨ ਦਾ ਧਿਆਨ ਕੁਦਰਤੀ ਖੇਤੀ ‘ਤੇ ਕੇਂਦਰਿਤ ਕੀਤਾ ਗਿਆ ਹੈ ਅਤੇ ਕਿਸਾਨਾਂ ਨੂੰ ਕੁਦਰਤੀ ਖੇਤੀ ਦੇ ਤਰੀਕਿਆਂ ਨੂੰ ਅਪਣਾਉਣ ਦੇ ਫਾਇਦਿਆਂ ਬਾਰੇ ਸਾਰੀ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਪੀਐਮਓ ਨੇ ਕਿਹਾ ਕਿ ਸਰਕਾਰ ਕਿਸਾਨ ਭਲਾਈ ਲਈ ਪ੍ਰਧਾਨ ਮੰਤਰੀ ਦੇ ਵਿਜ਼ਨ ਤੋਂ ਪ੍ਰੇਰਿਤ ਹੈ ਅਤੇ ਉਤਪਾਦਕਤਾ ਵਧਾਉਣ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਤਾਂ ਜੋ ਕਿਸਾਨ ਆਪਣੀ ਖੇਤੀ ਸਮਰੱਥਾ ਦਾ ਵੱਧ ਤੋਂ ਵੱਧ ਉਪਯੋਗ ਕਰ ਸਕਣ। ਪੀਐਮਓ ਨੇ ਕਿਹਾ, ‘ਸਰਕਾਰ ਨੇ ਖੇਤੀਬਾੜੀ ਵਿੱਚ ਬਦਲਾਅ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਕਈ ਉਪਾਅ ਸ਼ੁਰੂ ਕੀਤੇ ਹਨ। ਸਿਸਟਮ ਸਥਿਰਤਾ, ਲਾਗਤ ਵਿੱਚ ਕਮੀ, ਬਾਜ਼ਾਰ ਪਹੁੰਚ ਅਤੇ ਕਿਸਾਨਾਂ ਨੂੰ ਬਿਹਤਰ ਕੀਮਤਾਂ ਲਈ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਸਮਰਥਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ।’

ਪੀਐੱਮਓ ਨੇ ਕਿਹਾ ਕਿ ਅਜਿਹੀਆਂ ਰਣਨੀਤੀਆਂ ‘ਤੇ ਜ਼ੋਰ ਦੇਣ ਅਤੇ ਦੇਸ਼ ਦੇ ਕਿਸਾਨਾਂ ਨੂੰ ਸੰਦੇਸ਼ ਦੇਣ ਲਈ, ਗੁਜਰਾਤ ਸਰਕਾਰ ਕੁਦਰਤੀ ਖੇਤੀ ‘ਤੇ ਧਿਆਨ ਕੇਂਦਰਿਤ ਕਰਦੇ ਹੋਏ ਖੇਤੀਬਾੜੀ ਅਤੇ ਫੂਡ ਪ੍ਰੋਸੈਸਿੰਗ ‘ਤੇ ਰਾਸ਼ਟਰੀ ਸੰਮੇਲਨ ਦਾ ਆਯੋਜਨ ਕਰ ਰਹੀ ਹੈ। ਇਹ ਤਿੰਨ ਰੋਜ਼ਾ ਸੰਮੇਲਨ 14 ਤੋਂ 16 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ। ਇਸ ਸੰਮੇਲਨ ਵਿੱਚ ICAR ਦੇ ਕੇਂਦਰੀ ਸੰਸਥਾਵਾਂ ਅਤੇ ਸੂਬਿਆਂ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰਾਂ ਅਤੇ ATMA (ਖੇਤੀ ਤਕਨਾਲੋਜੀ ਪ੍ਰਬੰਧਨ ਏਜੰਸੀ) ਨੈੱਟਵਰਕ ਰਾਹੀਂ ਲਾਈਵ ਜੁੜਨ ਵਾਲੇ ਕਿਸਾਨਾਂ ਤੋਂ ਇਲਾਵਾ 5,000 ਤੋਂ ਵੱਧ ਕਿਸਾਨ ਹਾਜ਼ਰ ਹੋਣਗੇ।

Related posts

Leave a Reply