ਪੁਲਿਸ ਵੱਲੋਂ ਨਾਜਾਇਜ਼ ਸਰਾਬ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 06 ਮੁਕੱਦਮੇ ਦਰਜ : ਐਸ ਐਸ ਪੀ ਡਾ.ਸੋਹਲ

ਗੁਰਦਾਸਪੁਰ 22 ਅਗਸਤ ( ਅਸ਼ਵਨੀ ) : ਡਾ.ਰਜਿੰਦਰ ਸਿੰਘ ਸੋਹਲ ਸੀਨਅਰ ਪੁਲਿਸ ਕਪਤਾਨ ਜਿਲ੍ਹਾ ਗੁਰਦਾਸਪੁਰ ਨੇ ਦੱਸਿਆ ਹੈ ਕਿ ਜਿਲ੍ਹਾ ਗੁਰਦਾਸਪੁਰ ਪੁਲਿਸ ਵੱਲੋ ਨਸ਼ਿਆਂ ਦਾ ਕਾਰੋਬਾਰ ਕਰਲ ਵਾਲੇ ਵਿਅਕਤੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਨਜਾਇਜ ਸਰਾਬ ਦਾ ਧੰਦਾ ਕਰਲ ਵਾਲਿਆ ਖਿਲਾਫ ਵੱਖ-ਵੱਖ ਥਾਣਿਆਂ ਵੱਲੋਂ 06 ਮੁਕੱਦਮੇ ਦਰਜ ਕਰਕੇ  ਇੱਕ ਲੱਖ ਦੋ ਹਜਾਰ ਐਮ ਐਲ ਨਜਾਇਜ ਸਰਾਬ,12 ਬੋਤਲਾਂ ਸਰਾਬ ਠੇਕਾ ਮਾਰਕਾ ਕੈਸ,205 ਕਿਲੋ ਲਾਹਣ ਬਰਾਮਦ ਕੀਤੀ ਗਈ ।

ਉਨ੍ਹਾਂ ਅੱਗੇ ਕਿਹਾ ਕਿ ਨਸ਼ਿਆਂ ਦਾ ਧੰਦਾ ਕਰਨ ਵਾਲਿਆ ਖਿਲਾਫ ਇਹ ਕਾਰਵਾਈ ਇਸੇ ਤਰ੍ਹਾਂ ਜਾਰੀ ਰਹੇਗੀ।ਨਸ਼ਿਆਂ ਦਾ ਧੰਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀ ਜਾਵੇਗਾ।ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਹੈਕਿ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਕਰਨ ਲਈ ਜਿਲ੍ਹਾ ਪੁਲਿਸ ਦਾ ਸਹਿਯੋਗ ਦਿਉ ਤਾਂ ਜੋ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ ਅਤੇ ਨਸ਼ਿਆਂ ਨੂੰ ਠੱਲ ਪਾਈ ਜਾ ਸਕੇ ਅਤੇ ਆਮ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਣ ।

Related posts

Leave a Reply