ਕਣਕ ਦੀ ਫਸਲ ਵਿੱਚੋਂ ਨਦੀਨਾਂ ਦੀ ਰੋਕਥਾਮ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹਤ ਜ਼ਰੂਰੀ : ਡਾ. ਹਰਤਰਨਪਾਲ ਸਿੰਘ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਇੰਨਸਿਟੂ ਮੈਨੇਜਮੈਂਟ ਆਫ ਕਰਾਪ ਰੈਜੀਡਿਊ ਸਕੀਮ ਤਹਿਤ ਪਿੰਡ ਜਖਵੜ ਵਿੱਚ ਕਿਸਾਨ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ: 30 ਦਸੰਬਰ 2020 ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ ) ਡਿਪਟੀ ਕਮਿਸ਼ਂਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਚਲਾਈ ਜਾ ਰਹੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰੰਮ ਤਹਿਤ ਕਿਸਾਨਾਂ ਨੂੰ ਨਦੀਨਾਨਾਸ਼ਕਾਂ ਦੀਆਂ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦੇਣ ਲਈ ਪਿੰਡ ਜਖਵੜ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੁਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ,ਸ਼੍ਰੀ ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ, ਸੁਭਾਸ਼ ਕੁਮਾਰ, ਸਰਪੰਚ ਗ੍ਰਾਮ ਪੰਚਾਇਤ ਸ੍ਰੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
ਕਿਸਾਨਾਂ ਨੂੰ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਡਾ.ਅਮਰੀਕ ਸਿੰਘ ਨੇ ਕਿਹਾ ਕਿ ਕਣਕ ਦੀ ਫਸਲ ਨੂੰ ਲਗਾਏ ਪਹਿਲੇ ਪਾਣੀ ਤੋਂ ਬਾਅਦ ਨਦੀਨਾਂ ਦੀ ਰੋਕਥਾਮ ਲਈ ਸਿਰਫ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਜੇਕਰ ਪਿਛਲੇ ਸਾਲ ਜਿਸ ਵੀ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤਸੱਲੀ ਬਖਸ਼ ਨਾਂ ਰਹੀ ਹੋਵੇ ,ਉਸ ਦੀ ਇਸ ਸਾਲ ਵਰਤੋਂ ਨਾਂ ਕਰੋ। ਉਨ੍ਹਾਂ ਕਿਹਾ ਕਿ ਜ਼ਮੀਨ ਦੀ ਸਿਹਤ ਬਰਕਰਾਰ ਰੱਖਣ ਲਈ ਦੇਸੀ ਖਾਦਾਂ ਦੀ ਵਰਤੋਂ ਦੇ ਨਾਲ ਨਾਲ ਫਸਲਾਂ ਦੀ ਰਹਿੰਦ ਖੂੰਹਦ ਨੂੰ ਬਿਨਾਂ ਜਲਾਇਆਂ ਜ਼ਮੀਨ ਵਿੱਚ ਵਾਹੁਣ ਨੂੰ ਉਤਸ਼ਾਹਿਤ ਕਰਨਾ ਚਾਹੀਦਾ। ਉਨਾਂ ਕਿਹਾ ਕਿ ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਸਾਫ ਮੌਸਮ ਵਾਲੇ ਦਿਨ ਹੀ ਕੀਤੀ ਜਾਵੇ ਕਿਉਂਕਿ ਬੱਦਲਵਾਈ ਜਾਂ ਧੂੰਦ ਵਾਲੇ ਦਿਨ ਕੀਤੇ ਛਿੜਕਾਅ ਕਰਨ ਨਾਲ ਨਦੀਨਨਾਸ਼ਕ ਦੀ ਕਾਰਜਕੁਸ਼ਲਤਾ ਤੇ ਬੁਰਾ ਪ੍ਰਭਾਵ ਪੈਂਦਾ ਹੈ। ਉਨਾਂ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਉਨਾਂ ਕਿਹਾ ਕਿ ਕਣਕ ਦੀ ਫਸਲ ਵਿੱਚ ਨਦੀਨਾਂ ਦੀ ਰੋਕਥਾਮ ਲਈ ਸਿਫਾਰਸ਼ਸ਼ੁਦਾ ਨਦੀਨਨਾਸ਼ਕਾਂ ਦਾ ਹੀ ਛਿੜਕਾਅ ਕੀਤਾ ਜਾਵੇ ਅਤੇ ਨਦੀਨਾਸ਼ਕ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲਿਆ ਜਾਵੇ। ਉਨਾਂ ਕਿਹਾ ਕਿ ਦੋ ਜਾਂ ਵੱਧ ਨਦੀਨਨਾਸ਼ਕਾਂ ਦੇ ਮਿਸ਼ਰਣ ਬਣਾ ਕੇ ਛਿੜਕਾਅ ਨਾਂ ਕੀਤਾ ਜਾਵੇ।ਉਨਾਂ ਕਿਹਾ ਕਿ ਛਿੜਕਾਅ ਕਰਨ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱਚ ਆਰਾਮ ਨਾਲ ਇਕਸਾਰ ਕਰਨਾ ਚਾਹੀਦਾ ਹੈ।
ਉਨਾਂ ਕਿਹਾ ਕਿ ਛਿੜਕਾਅ ਕਰਦੇ ਸਮੇਂ ਨੋਜ਼ਲ ਨੂੰ ਇਧਰ ਉਧਰ ਨਾਂ ਘੁਮਾਉ। ਉਨ੍ਹਾਂ ਕਿਹਾ ਕਿ ਨਦੀਨ ਨਾਸ਼ਕ ਦੀ ਵਰਤੋਂ ਚੰਗੇ ਵਤਰ ਵਿੱਚ ਕਰੋ। ਉਨ੍ਹਾਂ ਕਿਹਾ ਕਿ ਖੇਤ ਨਾਂ ਤਾਂ ਬਹੁਤ ਖੁਸ਼ਕ ਹੋਵੇ ਅਤੇ ਨਾਂ ਹੀ ਜ਼ਿਆਦਾ ਗਿੱਲਾ ਕਿਉਂਕਿ ਖੁਸ਼ਕ ਖੇਤ ਵਿੱਚ ਚੰਗੇ ਨਤੀਜੇ ਨਹੀਂ ਮਿਲਦੇ ਅਤੇ ਜ਼ਿਆਦਾ ਗਿੱਲੇ ਖੇਤ ਵਿੱਚ ਨਦੀਨਾਸ਼ਕ ਫਸਲ ਦਾ ਨੁਕਸਾਨ ਕਰ ਸਕਦੀ।ਇੱਕ ਸੁਆਲ ਦੇ ਜਵਾਬ ਵਿੱਚ ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਜਿੰਨਾਂ ਕਿਸਾਨਾਂ ਦੀਆਂ ਕਿਸ਼ਤਾਂ ਬੰਦ ਜਾਂ ਆਨ ਲਾਈਨ ਅਪਲਾਈ ਕੀਤਾ ਸੀ ਉਹ ਕਿਸਾਨ ਸਵੈ ਘੋਸ਼ਨਾ ਪੱਤਰ,ਆਧਾਰ ਕਾਰਡ ਦੀ ਕਾਪੀ,ਬੈਂਕ ਪਾਸ ਬੁੱਕ ਦੀ ਕਾਪੀ ਅਤੇ ਜਮਾਂਬੰਦੀ ਸੰਬੰਧਤ ਖੇਤੀਬਾੜੀ ਦਫਤਰ ਵਿੱਚ ਜਲਦੀ ਤੋਂ ਜਲਦੀ ਤੋਂ ਜਲਦੀ ਜਮਾਂ ਕਰਵਾਉਣ ।
ਸ਼੍ਰੀ ਅੰਸ਼ੁਮਨ ਸ਼ਰਮਾ ਨੇ ਹਾਜ਼ਰ ਕਿਸਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਿੰਨਾਂ ਖੇਤਾਂ ਵਿੱਚ ਬਟਨ ਬੂਟੀ ਨਾਮਕ ਨਦੀਨ ਹੋਵੇ ਤਾਂ 20 ਗ੍ਰਾਮ ਕਾਰਫੈਨਟਰਾਜੋਨ-ਈਥਾਈਲ 40 ਡੀ ਐਫ(ਅਫਿਨਟੀ/ਏਮ) ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।ਉਨਾਂ ਕਿਹਾ ਕਿ ਜੇਕਰ ਚੌੜੇ ਪੱਤਿਆਂ ਵਾਲੇ ਨਦੀਨ ਖਾਸ ਕਰਕੇ ਮਕੋਹ,ਕੰਡਿਆਲੀ ਪਾਲਕ,ਰਿਵਾੜੀ/ਰਾਰੀ,ਹਿਰਨ ਖੁਰੀ ਹੋਵੇ ਤਾਂ ਲਾਂਫਿਡਾ 50 ਡੀ ਐਫ (ਮੈਟਸਲਫੂਰਾਨ+ਕਾਰਫੈਨਟਰਾਜ਼ੋਨ) ਪ੍ਰਤੀ ਏਕੜ ਬਿਜਾਈ ਤੋਂ 30-35 ਦਿਨਾਂ ਵਿੱਚ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨਾ ਚਾਹੀਦਾ। ਇਸ ਮੌਕੇ ਕਿਸਾਨਾਂ ਨੂੰ ਨਦੀਨਨਾਸ਼ਕ ਛਿੜਕਾਅ ਲਈ ਵਰਤੀ ਜਾਣ ਵਾਲੀ ਕੱਟ ਵਾਲੇ ਨੋਜ਼ਲਾਂ ਵੰਡੀਆਂ ਗਈਆ ਅਤੇ ਸਹੀ ਛਿੜਕਾਅ ਤਕਨੀਕਾਂ ਦਾ ਪ੍ਰਦਰਿਸ਼ਤ ਕੀਤਾ ਗਿਆ।
- Delhi Assembly Elections: Arvind Kejriwal Predicts Over 60 Seats, Calls for Women’s Active Participation
- ਅੰਮ੍ਰਿਤਸਰ ਵਿੱਚ ਕੋਈ ਗ੍ਰਨੇਡ ਧਮਾਕਾ ਨਹੀਂ ਹੋਇਆ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ, ਅਫਵਾਹਾਂ ਨਾ ਫੈਲਾਉਣ ਦੀ ਚੇਤਾਵਨੀ
- ਡੋਨਾਲਡ ਟਰੰਪ ਵੱਲੋਂ ਕੈਨੇਡਾ ‘ਤੇ ਲਗਾਏ ਟੈਰਿਫ ਤੋਂ ਬਾਦ ਟਰੂਡੋ ਨੇ ਕੀਤਾ ਇਹ ਐਲਾਨ, ਮੈਕਸੀਕੋ ਨੇ ਵੀ ਦਿੱਤੀ ਪ੍ਰਤੀਕਿਰਿਆ
- ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਦੁਆਰਾ ‘EAGLE GROUP’ ਦਾ ਗਠਨ ਇੱਕ ਸਰਗਰਮ ਕਦਮ, ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
EDITOR
CANADIAN DOABA TIMES
Email: editor@doabatimes.com
Mob:. 98146-40032 whtsapp