15 ਸਾਲਾਂ ਤੋਂ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਨਾ ਕਰਨ ਤੇ ਮੁਲਾਜ਼ਮਾਂ ‘ਚ ਰੋਸ
ਪਠਾਨਕੋਟ, 5 ਅਗਸਤ (ਰਾਜਨ ਬਿਊਰੋ )
Get Well Soon ਸ਼ਬਦ ਅਸੀ ਅਕਸਰ ਹੀ ਕਿਸੇ ਦੀ ਤੰਦਰੁਸਤੀ ਦੀ ਕਾਮਨਾ ਲਈ ਵਰਤਿਆ ਜਾਦਾ ਹੈ। ਹੁਣ ਇਹ ਸ਼ਬਦ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਵਰਤਿਆ ਜਾ ਰਿਹਾ ਹੈ ਕਿਉਕਿ ਪੰਜਾਬ ਦੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਪਿਛਲੇ ਸਾਢੇ ਤਿੰਨ ਸਾਲ ਤੋਂ ਬਿਮਾਰ ਹੈ ਅਤੇ ਇਕਾਂਤਵਾਸ ਵਿਚ ਹੈ। ਇਕਾਂਤਵਾਸ ਸ਼ਬਦ ਮੋਜੂਦਾ ਸਮੇਂ ਵਿਚ ਵਿਚ ਅਸੀ ਅਕਸਰ ਹੀ ਸੁਣ ਰਹੇ ਹਾਂ ਤੇ ਜਿਸ ਵੀ ਵਿਅਕਤੀ ਨੂੰ ਇਕਾਂਤਵਾਸ ਕੀਤਾ ਜਾ ਰਿਹਾ ਹੈ ਉਨ 14 ਦਿਨ ਬਾਅਦ ਤੰਦਰੁਸਤ ਹੋ ਕੇ ਮੁੜ ਕੰਮ ਤੇ ਪਰਤ ਰਿਹਾ ਹੈ ਪਰ ਪੰਜਾਬ ਦੀ ਕਾਂਗਰਸ ਸਰਕਾਰ ਸਾਢੇ ਤਿੰਨ ਸਾਲਾਂ ਤੋਂ ਇਕਾਂਤਵਾਸ ਵਿਚ ਚੱਲ ਰਹੀ ਹੈ।ਇਸ ਲਈ ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਕੀਤੇ ਫੈਸਲੇ ਅਨੁਸਾਰ ਅੱਜ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੀ ਤੰਦਰੁਸਤੀ ਲਈ ਮੁੱਖ ਮੰਤਰੀ ਪੰਜਾਬ ਨੂੰ Get Well Soon ਦੇ ਕਾਰਡ ਅਤੇ ਕਾਹੜੇ ਦੇ ਪੈਕਟ ਭੇਜ ਕੇ ਅਰਦਾਸ ਕੀਤੀ ਤਾਂ ਜੋ ਉਹ ਠੀਕ ਹੋ ਕੇ ਮੁਲਾਜ਼ਮਾਂ ਦੀ ਗੱਲ ਸੁਣ ਸਕਣ।ਕਿਉਕਿ ਕਾਹੜਾ ਨਾਲ ਬਿਮਾਰ ਤੇ ਕਮਜ਼ੋਰ ਸਰੀਰ ਅਕਸਰ ਹੀ ਠੀਕ ਹੋ ਜਾਦਾ ਹੇ ਮੁਲਾਜ਼ਮ ਸੋਚਦੇ ਹਨ ਕਿ ਉਨਾਂ ਵੱਲੋਂ ਭੇਜੇ ਕਾਹੜੇ ਦਾ ਸੇਵਨ ਕਰਕੇ ਮੁੱਖ ਮੰਤਰੀ ਅਤੇ ਮੰਤਰੀ ਠੀਕ ਹੋ ਸਕਣਗੇ।
ਪ੍ਰੈਸ ਬਿਆਨ ਜ਼ਾਰੀ ਕਰਦੇ ਹੋਏ ਜਥੇਬੰਦੀ ਦੇ ਆਗੂ ਮਲਕੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ 2018 ਤੋਂ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਅਧਿਆਪਕਾਂ ਨੂੰ ਵਿਭਾਗ ਵਿਚ ਪੱਕਾ ਕਰ ਦਿੱਤਾ ਸੀ ਪ੍ਰੰਤੂ ਅਧਿਆਪਕਾਂ ਤੋਂ ਪਹਿਲਾ ਕੰਮ ਕਰ ਰਹੇ ਦਫਤਰੀ ਕਰਮਚਾਰੀਆ ਨੂੰ ਅਣਗੋਲਿਆ ਕੀਤਾ ਗਿਆ ਸੀ।ਆਗੂਆ ਨੇ ਕਿਹਾ ਕਿ ਕਰਮਚਾਰੀਆ ਨੂੰ ਪੱਕਾ ਕਰਨ ਲਈ ਵਿੱਤ ਵਿਭਾਗ ਵੱਲੋਂ ਮੰਨਜ਼ੂਰੀ ਦਿੱਤੀ ਜਾ ਚੁੱਕੀ ਹੈ ਪਰ ਉਸਦੇ ਬਾਵਜੂਦ ਵੀ ਸਰਕਾਰ ਸਮਾਂ ਟਪਾ ਰਹੀ ਹੈ।ਆਗੂਆ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕਈ ਵਾਰ ਐਲਾਨ ਕਰ ਚੁੱਕੇ ਹਨ ਪਰ ਮੁੱਖ ਮੰਤਰੀ ਦੇ ਐਲਾਨ ਸਿਰਫ ਅਖਬਾਰੀ ਬਿਆਨਾਂ ਤੱਕ ਹੀ ਸੀਮਿਤ ਰਹਿ ਗਏ ਹਨ।
ਆਗੂਆ ਨੇ ਕਿਹਾ ਕਿ ਉਨਾਂ ਨੂੰ ਲਗਦਾ ਹੈ ਕਿ ਪੰਜਾਬ ਸਰਕਾਰ ਬਿਮਾਰੀ ਕਰਕੇ ਆਪਣਾ ਕਿਹਾ ਹੀ ਭੁੱਲ ਰਹੀ ਹੈ ਅਤੇ ਲਗਾਤਾਰ ਮੁਲਾਜ਼ਮਾਂ ਦਾ ਸੋਸ਼ਣ ਕਰ ਰਹੀ ਹੈ। ਆਗੂਆ ਨੇ ਕਿਹਾ ਕਿ ਪਿਛਲੇ ਸਮੇਂ ਦੋਰਾਨ ਮੁਲਾਜ਼ਮ ਕਈ ਮੰਤਰੀਆ ਨੂੰ ਮਿਲ ਚੁੱਕੇ ਹਨ ਜਿਸ ਵਿਚ ਖਾਸ ਤੋਰ ਤੇ ਬੀਤੇ ਦਿਨੀ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਵੀ ਮੁਲਾਕਾਤ ਕੀਤੀ ਗਈ ਸੀ ਜਿਸ ਦੋਰਾਨ ਉਨਾਂ ਕਿਹਾ ਕਿ ਸਰਕਾਰ ਦੇ ਹਾਲਾਤ ਠੀਕ ਨਹੀ ਹਨ ਜਿਸ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਸਰਕਾਰ ਠੀਕ ਨਹੀ ਹੈ। ਮੁਲਾਜ਼ਮਾਂ ਨੇ Get Well Soon ਅਤੇ ਕਾਹੜੇ ਦੇ ਪੈਕਟਾਂ ਨਾਲ ਮੀਡੀਆ ਰੇ ਰੂਬਰੂ ਹੋਣ ਉਪਰੰਤ ਇਹ ਕਾਰਡ ਤੇ ਕਾਹੜੇ ਦੇ ਪੈਕਟ ਮੁੱਖ ਮੰਤਰੀ ਪੰਜਾਬ ਨੂੰ ਉਨ੍ਹਾਂ ਦੀ ਰਿਹਾਇਸ਼ ਚੰਡੀਗੜ੍ਹ ਵਿਖੇ ਭੇਜੇ ਅਤੇ ਮੁਲਾਜ਼ਮਾਂ ਵੱਲੋਂ ਸਪੱਸ਼ਟ ਐਲਾਨ ਕੀਤਾ ਗਿਆ ਕਿ ਜੇਕਰ ਜਲਦ ਹੀ ਮੁਲਾਜ਼ਮਾਂ ਨੂੰ ਰੈਗੂਲਰ ਨਾ ਕੀਤਾ ਗਿਆ ਤਾਂ ਮੁਲਾਜ਼ਮ ਸਘੰਰਸ਼ ਨੂੰ ਹੋਰ ਵਧਾਉਣਗੇ। ਇਸ ਮੋਕੇ ਤੇ ਧੀਰਜ ਕੁਮਾਰ, ਮੁਨੀਸ਼ ਗੁਪਤਾ, ਸੁਮਿਤ, ਜਸਵੀਰ, ਪ੍ਰੀਤੀ ਸ਼ਰਮਾ, ਨੀਲਮ, ਸੰਜੀਵ, ਜਸਵੀਰ, ਅਸ਼ਵਨੀ ਆਦਿ ਸਾਮਿਲ ਰਹੇ।
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements