ਕਿਸਾਨ ਦਿਵਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰੋਫੈਸਰਾਂ ਵਲੋਂ ਰੋਸ ਧਰਨਾ


(ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਧਰਨਾ ਦਿੰਦੇ ਹੋਏ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਸਮੇਤ ਸਮੂਹ ਟੀਚਿੰਗ ਸਟਾਫ਼)

ਗੜ੍ਹਦੀਵਾਲਾ 23 ਦਸੰਬਰ (ਚੌਧਰੀ) : ਅੱਜ ਕਿਸਾਨ ਦਿਵਸ ਮੌਕੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਸਮੇਤ ਸਮੂਹ ਟੀਚਿੰਗ ਸਟਾਫ਼ ਨੇ ਕੇਂਦਰ ਸਰਕਾਰ ਦੇ ਖ਼ੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਰੋਸ ਧਰਨਾ ਲਗਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਅਜ਼ਾਦੀ ਤੋਂ ਬਾਅਦ ਵਰਤਮਾਨ ਸਮੇਂ ਤੱਕ ਕੇਂਦਰ ਸਰਕਾਰ ਦੀਆਂ ਰਾਜਾਂ ਪ੍ਰਤੀ ਨੀਤੀਆਂ ਦਾ ਜ਼ਿਕਰ ਕਰਦੇ ਹੋਏ ਦੱਸਿਆ ਕਿ ਵਰਤਮਾਨ ਸਮੇਂ ਕੇਂਦਰ ਰਾਜਾਂ ਦੇ ਸਾਰੇ ਅਧਿਕਾਰ ਆਪਣੇ ਕੋਲ ਲੈ ਰਿਹਾ ਹੈ ਜਿਸ ਨਾਲ ਰਾਜਾਂ ਦੀਆ ਸ਼ਕਤੀਆਂ ਖ਼ਤਮ ਹੁੰਦੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਣਾਏ ਤਿੰਨੋਂ ਖੇਤੀ ਕਾਨੂੰਨ ਵੀ ਰਾਜਾਂ ਦੇ ਅਧਿਕਾਰ ਖੋਹਣ ਵੱਲ ਇੱਕ ਕਦਮ ਹੈ। ਉਹਨਾਂ ਖੇਤੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਇਹਨਾਂ ਨੂੰ ਕਿਸਾਨ ਵਿਰੋਧੀ ਦੱਸਿਆ। ਇਸ ਮੌਕੇ ਵਿਚਾਰ ਸਾਂਝੇ ਕਰਦਿਆ ਡਾ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦਾ ਸਭ ਕੁਝ ਕੁਝਕੁ ਘਰਾਣਿਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ। ਜਿਹੜਾ ਦੇਸ਼ ਦੇ ਭਵਿੱਖ ਲਈ ਬਹੁਤ ਖਤਰਨਾਕ ਹੈ। ਕਾਲਜ ਦੇ ਸਮੂਹ ਸਟਾਫ਼ ਨੇ ਕੇਂਦਰ ਸਰਕਾਰ ਵਲੋਂ ਬਣਾਈ ਖੇਤੀ ਕਾਨੂੰਨਾਂ ਨੁੰ ਕਿਸਾਨ ਅਤੇ ਆਮ ਲੋਕਾਂ ਦੇ ਵਿਰੋਧੀ ਦੱਸਦਿਆਂ ਇਹਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ। ਸਮੂਹ ਸਟਾਫ਼ ਨੇ ਕਿਸਾਨਾਂ ਦੇ ਅੰਦੋਲਨ ਦੀ ਪੂਰੀ ਹਮਾਇਤ ਕਰਦਿਆਂ ਇਹਨਾਂ ਕਾਨੂੰਨਾਂ ਬਾਰੇ ਵਿਦਿਆਰਥੀਆਂ ਨੂੰ ਜਾਗਰਿਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ।ਪ੍ਰਿੰਸੀਪਲ ਡਾ. ਸਤਵਿੰਦਰ ਸਿੰਘ ਢਿੱਲੋਂ ਨੇ ਇਸ ਮੌਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆ ਦੀ ਸ਼ਹੀਦੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਧਰਨੇ ਦੌਰਾਨ ਪ੍ਰੋਫੈਸਰ ਗੁਰਪਿੰਦਰ ਸਿੰਘ, ਡਾ. ਮਲਕੀਤ ਸਿੰਘ, ਪ੍ਰੋ. ਅਮਨਪ੍ਰੀਤ ਸਿੰਘ , ਪ੍ਰੋ. ਸੰਜੀਵ ਸਿੰਘ , ਡਾ. ਕੇਵਲ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Related posts

Leave a Reply