ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਰੋਸ ਮੁਜਾਹਰਾ



ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) : ਪੰਜਾਬ ਦੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖੇਤੀ ,ਕਿਸਾਨ ਅਤੇ ਆਮ  ਲੋਕਾਂ ਦਾ ਭਾਰੀ ਨੁਕਸਾਨ ਕਰਨ ਵਾਲੇ ਆਰਡੀਨੈਸਾ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਕੀਤੇ ਜਾ ਰਹੇ ਪੰਜਾਬ ਬੰਦ ਦੇ ਸਮਰਥਨ ਵਿੱਚ ਪੰਜਾਬ ਸੁਬਾਰਡੀਨੇਟ ਸਰਵਿਸਿਜ ਫੈਡਰੇਸ਼ਨ ਅਤੇ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਬੱਸ ਸਟੈਂਡ ਗੜਸ਼ੰਕਰ ਵਿਖੇ ਸੂਬਾਈ ਆਗੂ ਮੱਖਣ ਸਿੰਘ ਵਾਹਿਦ ਪੁਰੀ ਅਤੇ ਰਾਮ ਜੀ ਦਾਸ ਚੌਹਾਨ ਦੀ ਅਗਵਾਈ ਵਿਚ ਵਿਸ਼ਾਲ ਰੈਲੀ ਕਰਨ ਉਪਰੰਤ ਸ਼ਹਿਰ  ਰੋਸ ਮਾਰਚ ਕੀਤਾ ਗਿਆ। ਇਸ ਮੌਕੇ ਇਸ ਰੈਲੀ ਅਤੇ ਮਾਰਚ ਵਿਚ ਵੱਡੀ ਗਿਣਤੀ ਵਿਚ ਬਸਪਾ ਵਰਕਰ ਵੀ ਰਸ਼ਪਾਲ ਸਿੰਘ ਰਾਜੂ ਅਤੇ ਸੋਹਣ ਸਿੰਘ ਸੂੰਨੀ ਦੀ  ਅਗਵਾਈ ਵਿਚ ਸ਼ਾਮਿਲ ਹੋਏ ਇਸ ਸਮੇਂ ਵੱਖ- ਵੱਖ ਬੁਲਾਰਿਆਂ ਨੇ ਕਿਸਾਨਾਂ ਮੰਗਾਂ ਦੀ ਹਮਾਇਤ ਕਰਦਿਆਂ ਆਖਿਆ ਕਿ ਮੋਦੀ ਸਰਕਾਰ ਨੇ ਜਿਸ ਤਰ੍ਹਾਂ ਕਿਸਾਨ ਵਿਰੋਧੀ ਬਿੱਲਾਂ ਨੂੰ ਜ਼ਮਹੂਰੀ ਨਿਯਮਾਂ ਨੂੰ ਛਿੱਕੇ ਟੰਗ ਰਾਜ ਸਭਾ ਵਿਚ ਪਾਸ ਕਰਵਾਇਆ ਉਸ ਨਾਲ ਕੇਂਦਰ ਸਰਕਾਰ ਦਾ ਕਿਸਾਨ ਵਿਰੋਧੀ ਚਿਹਰਾ ਪੂਰੀ ਤਰ੍ਹਾਂ ਨੰਗਾ ਹੋ ਗਿਆ ਹੈ l

ਇਸੇ ਤਰ੍ਹਾਂ ਕੇਂਦਰ ਸਰਕਾਰ ਨੇ ਮਜ਼ਦੂਹ ਵਿਰੋਧੀ ਬਿੱਲ ਪਾਸ ਕਰਕੇ ਮਜ਼ਦੂਰਾਂ ਦਾ ਗਲਾ ਘੁੱਟਣ ਦੀ ਕੋਸ਼ਿਸ ਕੀਤੀ ਹੈ l ਬੁਲਾਰਿਆਂ ਨੇ ਆਖਿਆ ਕਿ ਸਰਕਾਰ ਦੇ ਇਹਨਾ ਕਿਸਾਨ, ਮਜ਼ਦੂਰ ਤੇ ਲੋਕ ਵਿਰੋਧੀ ਕਦਮਾਂ ਦਾ ਟਾਕਰਾ ਲੋਕਾਂ ਦਾ ਵਿਸ਼ਾਲ ਏਕਾ ਉਸਾਰ ਕੇ ਹੀ ਕੀਤਾ ਜਾ ਸਕਦਾ ਹੈ।ਇਸ ਸਮੇ ਹਾਜ਼ਰ ਸਾਥੀਆਂ ਵੱਲੋ ਕਿਸਾਨ ਮੰਗਾਂ ਦੇ ਹੱਕ ਵਿਚ ਜਬਰਦਸਤ ਨਾਅਰੇਬਾਜ਼ੀ ਕਰਦਿਆਂ ਸ਼ਹਿਰ ਵਿਚ ਰੋਸ ਮਾਰਚ ਕੀਤਾ। ਇਸ ਸਮੇਂ ਮੁਲਾਜ਼ਮ ਆਗੂ ਅਮਰੀਕ ਸਿੰਘ,ਨਰੇਸ਼ ਕੁਮਾਰ, ਗੁਰਦੇਵ ਢਿਲੋਂ, ਨਿਰਭੈਲ ਸਿੰਘ,ਸੁਰਜੀਤ ਸਿੰਘ,ਸੁੱਚਾ ਸਿੰਘ ਸਤਨੌਰ, ਗੋਪਾਲ ਦਾਸ, ਹਰਦੇਵ ਗੁਲਮਰਗ਼, ਸਰੂਪ ਚੰਦ,ਪਰਮਿੰਦਰ ਪੱਖੋਵਾਲ, ਪਵਨ ਗੋਇਲ, ਜੀਤ ਸਿੰਘ ਬਗ਼ਵਾਈ,ਹਰਪਾਲ ਕੌਰ,ਮਲਕੀਅਤ ਸਿੰਘ, ਸ਼ਸ਼ੀਕਾਂਤ, ਕੁਲਵਿੰਦਰ ਸਹੂੰਗੜਾ, ਬਲਵੰਤ ਰਾਮ, ਸਿੰਗਾਰਾ ਰਾਮ ਹਾਜ਼ਰ ਸਨ i

Related posts

Leave a Reply