PUNJAB : ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ, ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾਈ

ਪਟਿਆਲਾ : ਪਟਿਆਲਾ ਭਾਦਸੋਂ ਰੋਡ ‘ਤੇ ਹੋਏ ਸੜਕ ਹਾਦਸੇ ‘ਚ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ ਦੇ ਚਾਰ ਵਿਦਿਆਰਥੀਆਂ ਦੀ ਸੜਕ ਹਾਦਸੇ ਚ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਛਾਣ ਰੀਤ ਵਿਰਕ, ਇਸ਼ਾਂਤ ਸੂਦ, ਰਿਬੂ ਤੇ ਕੁਸ਼ ਯਾਦਵ ਵਜੋਂ ਹੋਈ ਹੈ।

ਪੁਲਿਸ ਨੇ ਲਾਸ਼ਾਂ ਕਬਜ਼ੇ ‘ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ। ਥਾਣਾ ਮੁਖੀ ਅਜੇ ਕੁਮਾਰ  ਅਨੁਸਾਰ  ਇਨਡੈਵਰ ਕਾਰ ‘ਤੇ ਸਵਾਰ ਲਾਅ ਯੂਨੀਵਰਸਿਟੀ ਦੇ 6 ਵਿਦਿਆਰਥੀ ਪਟਿਆਲਾ ਤੋਂ ਯੂਨੀਵਰਸਿਟੀ ਵੱਲ ਜਾ ਰਹੇ ਸੀ। ਇਸੇ ਦੌਰਾਨ ਭਾਦਸੋਂ ਰੋਡ ‘ਤੇ ਕਾਰ ਬੇਕਾਬੂ ਹੋ ਕੇ ਦਰੱਖ਼ਤ ਨਾਲ ਟਕਰਾ ਗਈ। ਹਾਦਸੇ ‘ਚ 4 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚ ਇਕ ਵਿਦਿਆਰਥਣ ਵੀ ਸ਼ਾਮਲ ਹੈ।

1000
1000

Related posts

Leave a Reply