- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
In this Incident, 2 women (mother-daughter) Mahinder Kaur (65) and Karamjit Kaur (52) died, while 2 children Gaganjot Kaur (15) and a girl whose name is not known, they also could not survive in the accident. Apart from this, another child Sukhpreet Singh (7) got swept away in the canal and is being searched for.
ਲੁਧਿਆਣਾ : ਮਾਛੀਵਾੜਾ ਨੇੇੜੇ ਵਗਦੀ ਸਰਹਿੰਦ ਨਹਿਰ ਦੇ ਬਹਿਲੋਲਪੁਰ ਪੁਲ ਕੋਲ ਦਰਦਨਾਕ ਹਾਦਸੇ ਵਿਚ ਇੱਕ ਧਾਰਮਿਕ ਅਸਥਾਨ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਦੀ ਜੀਪ ਨਹਿਰ ਕਿਨਾਰੇ ਪਲਟ ਗਈ।
ਇਸ ਵਿਚ 2 ਔਰਤਾਂ (ਮਾਵਾਂ-ਧੀਆਂ) ਮਹਿੰਦਰ ਕੌਰ (65) ਅਤੇ ਕਰਮਜੀਤ ਕੌਰ (52) ਦੀ ਮੌਤ ਹੋ ਗਈ, ਜਦਕਿ ਹਾਦਸੇ ਵਿਚ 2 ਬੱਚੇ ਗਗਨਜੋਤ ਕੌਰ (15) ਅਤੇ ਇੱਕ ਲੜਕੀ ਦਾ ਨਾਮ ਪਤਾ ਨਹੀਂ ਲੱਗਿਆ, ਉਹ ਵੀ ਨਹੀਂ ਬਚ ਸਕੇ। ਇਸ ਤੋਂ ਇਲਾਵਾ ਇੱਕ ਹੋਰ ਬੱਚਾ ਸੁਖਪ੍ਰੀਤ ਸਿੰਘ (7) ਨਹਿਰ ਵਿਚ ਰੁੜ ਗਿਆ ਜਿਸ ਦੀ ਤਲਾਸ਼ ਕੀਤੀ ਜਾ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਪਾਇਲ ਅਧੀਨ ਪੈਂਦੇ ਪਿੰਡ ਨਿਜ਼ਾਮਪੁਰ, ਡਾਂਗੋਵਾਲ ਅਤੇ ਛਿਬੜਾ ਦੇ ਕਰੀਬ 15 ਤੋਂ ਵੱਧ ਔਰਤਾਂ, ਬੱਚੇ ਤੇ ਪੁਰਸ਼ ਸ਼ਾਮਲ ਸਨ। ਉਹ ਬੀਤੇ ਦਿਨੀਂ ਡੇਰਾ ਬਾਬਾ ਵਡਭਾਗ ਸਿੰਘ ਜੀ ਦੇ ਮੱਥਾ ਟੇਕਣ ਗਏ ਸਨ। ਇਹ ਸਾਰੇ ਪਰਿਵਾਰਕ ਮੈਂਬਰ ਨਵੀਂ ਮਹਿੰਦਰਾ ਪਿਕਅੱਪ ਜੀਪ ’ਤੇ ਸਵਾਰ ਹੋ ਕੇ ਮੱਥਾ ਟੇਕਣ ਉਪਰੰਤ ਅੱਜ ਜਦੋਂ ਸਵੇਰੇ ਬਾਬਾ ਵਡਭਾਗ ਤੋਂ ਵਾਪਸ ਆਪਣੇ ਪਿੰਡ ਜਾ ਰਹੇ ਸਨ। ਇਸ ਦੌਰਾਨ ਰਸਤੇ ਵਿਚ ਪਿੰਡ ਬਹਿਲੋਲਪੁਰ ਕੋਲ ਸਰਹਿੰਦ ਨਹਿਰ ਕਿਨਾਰੇ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਹੜੀ ਸੜਕ ਤੋਂ ਕਰੀਬ 30 ਫੁੱਟ ਥੱਲ੍ਹੇ ਨਹਿਰ ਕਿਨਾਰੇ ਜਾ ਡਿੱਗੀ।
ਦਰੱਖਤਾਂ ਨੇ ਗੱਡੀ ਨੂੰ ਨਹਿਰ ‘ਚ ਡਿੱਗਣ ਤੋਂ ਰੋਕ ਲਿਆ ਪਰ ਇਕ ਬੱਚਾ ਸੁਖਪ੍ਰੀਤ ਸਿੰਘ ਪਾਣੀ ‘ਚ ਡਿੱਗ ਕੇ ਰੁੜ੍ਹ ਗਿਆ, ਜਦਕਿ ਬਾਕੀ ਸਾਰੇ ਗੰਭੀਰ ਜ਼ਖਮੀ ਹੋ ਗਏ |
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
EDITOR
CANADIAN DOABA TIMES
Email: editor@doabatimes.com
Mob:. 98146-40032 whtsapp