ਮੁੱਖ ਮੰਤਰੀ ਪੰਜਾਬ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ


ਗਾਂਧੀ ਜਯੰਤੀ ਮੌਕੇ ਪਹਿਲੇ ਪੜਾਅ ਵਿੱਚ ਜਿਲੇ ਦੇ ਹਰੇਕ ਬਲਾਕ ਵਿੱਚ 1-1 ਖੇਡ ਸਟੈਡੀਅਮ ਦਾ ਰੱਖਿਆ ਨੀਂਹ ਪੱਥਰ

ਮਾਡਲ ਖੇਡ ਮੈਦਾਨ ਜਿਮਨੇਜ਼ੀਅਮ,ਸੋਲਰ ਲਾਈਟਿੰਗ,ਵਾਕਿੰਗ ਟਰੈਕਸ,ਵਾਲੀਬਾਲ,ਕਬੱਡੀ,ਫੁੱਟਬਾਲ ਗਰਾਊਂਡਜ਼,ਬੈਡਮਿੰਟਨ ਕੋਰਟ ਅਤੇ ਹੋਰ ਸਹੂਲਤਾਂ ਨਾਲ ਹੋਣਗੇ ਲੈਸ

ਪਠਾਨਕੋਟ,2 ਅਕਤੂਬਰ (ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਮਿਸਨ ਤੰਦਰੁਸਤ ਪੰਜਾਬ ਅਧੀਨ ਜਿਲੇ ਵਿੱਚ ਖੇਡ ਇਨਫਰਾਸਟਰਕਚ ਨੂੰ ਹੁਲਾਰਾ ਦਿੰਦਿਆਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵੱਲੋਂ ਗਾਂਧੀ ਜਯੰਤੀ ਮੌਕੇ ਤੇ ਪਿੰਡਾਂ ਵਿੱਚ ਬਣਾਏ ਜਾਣ ਵਾਲੇ ਖੇਡ ਮੈਦਾਨਾਂ  ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਵਾਈ।

ਇਸ ਮੌਕੇ ਜਿਲ੍ਹਾ ਪਠਾਨਕੋਟ ਵਿਖੇ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਪਠਾਨਕੋਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ,ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ ਅਤੇ ਹੋਰ ਪਾਰਟੀ ਕਾਰਜ ਕਰਤਾ ਹਾਜ਼ਰ ਸਨ।

ਇਹ ਸਮਾਰੋਹ ਪੰਜਾਬ ਦੇ ਸਾਰੇ ਜਿਲਿਆਂ ਵਿਚ ਇਕੋ ਸਮੇਂ ਆਯੋਜਿਤ ਕੀਤਾ ਗਿਆ,ਜਿਸ ਦੇ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਜ ਭਰ ਵਿੱਚ ਬਣਨ ਵਾਲੇ 750 ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ਕਾਰਜਾਂ ਦੇ ਪ੍ਰੋਜੈਕਟ ਦਾ ਚੰਡੀਗੜ ਤੋਂ ਵੀਡੀਓ ਕਾਨਫਰੰਸ ਰਾਹੀਂ ਉਦਘਾਟਨ ਕੀਤਾ ਗਿਆ ।

ਇਸ ਮੌਕੇ ਜੋਗਿੰਦਰ ਪਾਲ ਵਿਧਾਇਕ ਹਲਕਾ ਭੋਆ ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਰਾਸਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਨੂੰ ਵਿਲੱਖਣ ਢੰਗ ਨਾਲ ਮਨਾਉਣ ਦਾ ਫੈਸਲਾ ਕੀਤਾ, ਜਿਸ ਅਧੀਨ ਰਾਜ ਵਿਚ 750 ਮਾਡਲ ਖੇਡ ਮੈਦਾਨ ਤਿਆਰ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਖੇਡ ਬੁਨਿਆਦੀ ਢਾਂਚਾ ਨਾ ਸਿਰਫ ਨੌਜਵਾਨਾਂ ਵਿਚ ਖੇਡਾਂ ਦੀ ਭਾਵਨਾ ਪੈਦਾ ਕਰੇਗਾ ਸਗੋਂ ਪਿੰਡਾਂ ਦੇ ਨੌਜਵਾਨਾਂ ਨੂੰ ਅੱਗੇ ਆਉਣ ਅਤੇ ਖੇਡਾਂ ਨਾਲ ਜੁੜਨ ਲਈ ਉਤਸਾਹਿਤ ਕਰੇਗਾ।

ਉਨਾਂ ਕਿਹਾ ਕਿ ਮਾਡਲ ਖੇਡ ਮੈਦਾਨਾਂ ਵਿੱਚ ਵਾਲੀਬਾਲ, ਕਬੱਡੀ ਅਤੇ ਬਾਸਕਟਬਾਲ ਦੇ ਮੈਦਾਨ,ਬੈਡਮਿੰਟਨ ਕੋਰਟ,ਓਪਨ ਜਿਮਨੇਜੀਅਮ, ਵਾਕਿੰਗ ਏਰੀਆ, ਸੋਲਰ ਕੈਂਪ ਲਾਈਟਿੰਗ, ਬਾਊਂਡਰੀ ਵਾਲਜ਼ ਅਤੇ ਹੋਰ ਬਹੁਤ ਸਾਰੀਆਂ ਸਹੂਲਤਾਂ ਸਾਮਲ ਹੋਣਗੀਆਂ। ਉਨਾਂ ਕਿਹਾ ਕਿ ਪ੍ਰਾਜੈਕਟ ਸੁਰੂ ਹੋਣ ਤੋਂ ਛੇ ਮਹੀਨਿਆਂ ਦੇ ਅੰਦਰ ਉਸਾਰੀ ਦਾ ਕੰਮ ਮੁਕੰਮਲ ਹੋ ਜਾਵੇਗਾ।

ਉਨਾਂ ਕਿਹਾ ਕਿ ਜਿਲਾ ਪਠਾਨਕੋਟ ਦੇ ਹਰੇਕ ਬਲਾਕ ਲਈ ਇੱਕ ਸਟੇਡੀਅਮ ਦਾ ਅੱਜ ਨੀਂਹ ਪੱਥਰ ਰੱਖਿਆ ਗਿਆ ਹੈ। ਉਨਾਂ ਦੱਸਿਆ ਕਿ ਇਹ ਮਾਡਲ ਜਿਲੇ ਵਿੱਚ ਖੇਡਾਂ ਅਤੇ ਹੋਰ ਸਮਾਜਿਕ ਗਤੀਵਿਧੀਆਂ ਨੂੰ ਉਤਸਾਹਿਤ ਕਰਨ ਵਿਚ ਮੁੱਖ ਭੂਮਿਕਾ ਨਿਭਾਉਣਗੇ। ਉਨਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਪ੍ਰਭਾਵਸਾਲੀ ਢੰਗ ਨਾਲ ਵਿਸਵ ਭਰ ਵਿਚ ਆਪਣੇ ਹਾਣੀਆਂ ਨਾਲ ਮੁਕਾਬਲਾ ਕਰਨ ਦੇ ਯੋਗ ਬਣਾਉਂਦੀਆਂ ਹਨ।

ਉਨਾਂ ਕਿਹਾ ਕਿ ਖੇਡਾਂ ਪੰਜਾਬ ਨੂੰ ਨਸਾ ਮੁਕਤ ਰਾਜ ਬਣਾਉਣ ਵਿੱਚ ਸਹਾਇਕ ਸਾਬਤ ਹੋਣਗੀਆਂ। ਉਨਾਂ ਕਿਹਾ ਕਿ ਖੇਡ ਭਾਵਨਾ ਨੌਜਵਾਨਾਂ ਦੀ ਅਸੀਮ ਊਰਜਾ ਨੂੰ ਉਸਾਰੂ ਦਿਸਾ ਵਿੱਚ ਲਾਉਣ ਵਿੱਚ ਸਹਾਇਤਾ ਕਰੇਗੀ। ਉਨਾਂ ਕਿਹਾ ਕਿ ਇਹ ਮਾਡਲ ਖੇਡ ਮੈਦਾਨ ਨੌਜਵਾਨਾਂ ਨੂੰ ਬਲਾਕ ਪੱਧਰ ‘ਤੇ ਸਿਖਲਾਈ ਦੀਆਂ ਵਧੀਆ ਸਹੂਲਤਾਂ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਖੇਡਾਂ ਦੇ ਸਮਾਗਮਾਂ ਵਿੱਚ ਦੇਸ ਦਾ ਨਾਮ ਰੌਸਨ ਕਰਨ ਵਿੱਚ ਸਹਾਇਤਾ ਕਰਨਗੇ।

ਇਸ ਮੌਕੇ ਡਿਪਟੀ ਕਮਿਸਨਰ ਸ੍ਰੀ ਸੰਯਮ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਡਲ ਖੇਡ ਮੈਦਾਨਾਂ ਦਾ ਨਿਰਮਾਣ ਕਰ ਕੇ ਖੇਡਾਂ ਨੂੰ ਉਤਸਾਹਿਤ ਕਰਨ ਲਈ ਵਚਨਬੱਧ ਹੈ, ਜੋ ਨੌਜਵਾਨਾਂ ਨੂੰ ਲੋੜੀਂਦਾ ਖੇਡ ਬੁਨਿਆਦੀ ਢਾਂਚਾ ਮੁਹੱਈਆ ਕਰਵਾ ਕੇ ਉਨ੍ਹਾਂ ਦੀ ਜਿੰਦਗੀ ਨੂੰ ਉੱਤਮ ਬਣਾਉਣ ਵਿਚ ਸਹਾਇਤਾ ਕਰਨਗੇ। 

Related posts

Leave a Reply