ਵੱਡੀ ਖ਼ਬਰ UPDATED: PUNJAB ELECTION 2021: ਹੁਸ਼ਿਆਰਪੁਰ ਚ ਭਾਜਪਾ ਨੂੰ ਵੱਡਾ ਝਟਕਾ, ਟਾਂਡਾ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ 3 ਭਾਜਪਾ ਉਮੀਦਵਾਰਾਂ ਨੇ ਚੋਣ ਲੜਨ ਤੋਂ ਕੀਤਾ ਇਨਕਾਰ, ਭਾਜਪਾ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ

ਟਾਂਡਾ/ਹੁਸ਼ਿਆਰਪੁਰ (ਚੌਧਰੀ , ਕਰਨ ਲਾਖਾ ) ਟਾਂਡਾ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਅੱਜ 3 ਭਾਜਪਾ ਉਮੀਦਵਾਰਾਂ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਪਾਰਟੀ ਦੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। 

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਲੋਕ ਇਨਕਲਾਬ ਮੰਚ ਦੇ ਮੁਖੀ ਹਰਦੀਪ ਖੁੱਡਾ ਅਤੇ ਆਗੂ ਪ੍ਰਿਤਪਾਲ ਸਿੰਘ ਗੁਰਾਇਆ ਦੀ ਹਾਜ਼ਰੀ ਵਿਚ ਬਲਜੀਤ ਸਿੰਘ ਵਾਰਡ 8,  ਜਸਵਿੰਦਰ ਕੌਰ ਵਾਰਡ 7 ਅਤੇ ਵਾਰਡ 4 ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ।

ਉਮੀਦਵਾਰ ਗੁਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਜਾਣੂ ਹੋ ਗਏ ਹਨ ਅਤੇ ਭਾਜਪਾ ਦਾ ਬਾਈਕਾਟ ਕਰਕੇ ਪਾਰਟੀ ਤੋਂ ਅਸਤੀਫਾ ਦੇ ਰਹੇ ਹਨ।

 ਉਨ੍ਹਾਂ ਨੇ ਕਿਸਾਨਾਂ ’ਤੇ ਹੋ ਰਹੇ ਅੱਤਿਆਚਾਰਾਂ ਦੀ ਨਿਖੇਧੀ ਕੀਤੀ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। 

Related posts

Leave a Reply