ਪੰਜਾਬ ਸਰਕਾਰ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਪ੍ਰਣਬ ਮੁਖਰਜੀ ਦੇ ਅਕਾਲ ਚਲਾਣੇ ‘ਤੇ ਸਤਿਕਾਰ ਵਜੋਂ ਸੱਤ ਦਿਨ ਦਾ ਰਾਜਸੀ ਸ਼ੋਕ ਐਲਾਨ ਕੀਤਾ

ਚੰਡੀਗੜ੍ਹ,31 ਅਗਸਤ : ਦੇਸ਼ ਦੇ ਸਾਬਕਾ ਰਾਸ਼ਟਰਪਤੀ, ਸ੍ਰੀ ਪ੍ਰਣਬ ਮੁਖਰਜੀ ਜੀ ਜਿੰਨਾਂ ਦਾ ਅੱਜ ਦਿੱਲੀ ਵਿਖੇ ਦਿਹਾਂਤ ਹੋ ਗਿਆ ਹੈ ਦੇ ਸਤਿਕਾਰ ਵਜੋਂ ਪੰਜਾਬ ਸਰਕਾਰ ਨੇ 31 ਅਗਸਤ ਤੋਂ 06 ਸਤੰਬਰ ਤੱਕ ਸੱਤ ਦਿਨ ਦਾ ਰਾਜ ਵਿੱਚ ਰਾਜਸੀ ਸ਼ੋਕ ਐਲਾਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਸਕੱਤਰ, ਪੰਜਾਬ ਨੇ ਇਸ ਸਬੰਧੀ ਜਾਰੀ ਪੱਤਰ ਵਿਚ ਹੁਕਮ ਜਾਰੀ ਕੀਤੇ ਹਨ ਕਿ ਇਨਾਂ ਦਿਨਾਂ ਦੌਰਾਨ ਸਰਕਾਰੀ ਦਫਤਰਾਂ ਵਿੱਚ ਕੋਈ ਵੀ ਮਨੋਰੰਜਨ ਆਦਿ ਨਹੀਂ ਹੋਵੇਗਾ ਅਤੇ ਸਰਕਾਰੀ ਇਮਾਰਤਾਂ ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਰਾਜ ਦੇ ਸਮੂਹ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਕਤ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

Edited by :Choudhary

Related posts

Leave a Reply