ਪੰਜਾਬ ਸਰਕਾਰ ਵੱਲੋਂ 16 ਨਵੰਬਰ ਤੋਂ ਯੂਨੀਵਰਸਿਟੀ ਅਤੇ ਵਿੱਦਿਅਕ ਅਦਾਰੇ ਖੋਲਣ ਦੇ ਫੈਸਲੇ ਤੇ ਕੇ.ਐੱਮ.ਐਸ ਕਾਲਜ ਦੇ ਵਿਦਿਆਰਥੀਆਂ ‘ਚ ਭਾਰੀ ਉਤਸ਼ਾਹ : ਪ੍ਰਿੰਸੀਪਲ ਡਾ. ਸ਼ਬਨਮ ਕੌਰ


ਦਸੂਹਾ 6 ਨਵੰਬਰ (ਚੌਧਰੀ) : ਆਈ. ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸਰਕਾਰ ਦੁਆਰਾ 16 ਨਵੰਬਰ ਤੋਂ ਪੰਜਾਬ ਦੇ ਸਾਰੇ ਕਾਲਜ ਅਤੇ ਯੂਨੀਵਰਸਿਟੀ ਖੋਲਣ ਦੇ ਫੈਸਲੇ ਨਾਲ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਰੀਬ 8 ਮਹੀਨੇ ਪਹਿਲਾ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੂਰੇ ਦੇਸ਼ ਵਿੱਚ ਸਾਰੇ ਵਿੱਦਿਅਕ ਅਦਾਰੇ ਬੰਦ ਕਰ ਦਿੱਤੇ ਗਏ ਸਨ।

ਜਿਸ ਕਾਰਨ ਵਿਦਿਆਰਥੀਆਂ ਨੂੰ ਘਰ ਵਿੱਚ ਰਹਿ ਕੇ ਹੀ ਆਪਣੀ ਪੜ੍ਹਾਈ ਕਰਨ ਵਿੱਚ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਭਾਵੇਂ ਕਾਲਜਾਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾਂਦੀਆਂ ਸਨ। ਸਰਕਾਰ ਵੱਲੋਂ ਕਾਲਜ ਖੋਲਣ ਦੇ ਫੈਸਲੇ ਦੀ ਵਿਦਿਆਰਥੀਆਂ ਨੇ ਸ਼ਲਾਘਾ ਕੀਤੀ ਅਤੇ ਸਰਕਾਰ ਦੁਆਰਾ ਕੋਰੋਨਾ ਵਾਇਰਸ ਦੇ ਬਚਾਅ ਲਈ ਦਿੱਤੇ ਨਿਰਦੇਸ਼ਾਂ ਦੀ ਪਾਲਣਾ ਕਰਨ ਦਾ ਭਰੋਸਾ ਜਤਾਇਆ। ਸਰਕਾਰ ਦੇ ਇਸ ਫੈਸਲੇ ਤੇ ਕੇ ਐਮ ਐਸ ਕਾਲਜ ਦੇ ਸਟਾਫ਼ ਵੱਲੋਂ ਵੀ ਖੁਸ਼ੀ ਜਤਾਈ ਗਈ।

Related posts

Leave a Reply