#PUNJAB LATEST : ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ

ਖੰਨਾ : ਖੰਨਾ ਵਿੱਚ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਟਿੱਪਰ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ, ਕੰਡਕਟਰ ਤੇ ਇੱਕ ਰਾਹਗੀਰ ਬਜੁਰਗ ਦੀ ਮੌਤ ਹੋ ਗਈ। ਮਰਨ ਵਾਲਿਆਂ ਦੀ ਪਛਾਣ ਜਗਤਾਰ ਸਿੰਘ ਬਿੱਲਾ ਵਾਸੀ ਪਿੰਡ ਸਲਾਣਾ, ਹਰਿੰਦਰ ਯਾਦਵ ਵਾਸੀ ਬਿਹਾਰ ਤੇ ਸਤਨਾਮ ਸਿੰਘ ਵਾਸੀ ਲਲੌੜੀ ਵਜੋਂ ਹੋਈ ਹੈ। ਪੁਲਿਸ ਨੇ ਹਾਦਸੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 


ਖੰਨਾ ਸਿਵਲ ਹਸਪਤਾਲ ਵਿੱਚ ਮੌਜੂਦ ਮ੍ਰਿਤਕਾਂ ਦੇ ਜਾਣਕਾਰਾਂ ਨੇ ਦੱਸਿਆ ਕਿ ਫੱਕ ਨਾਲ ਭਰਿਆ ਟਰੱਕ ਸਮਰਾਲਾ ਤੋਂ ਖੰਨਾ ਵੱਲ ਜਾ ਰਿਹਾ ਸੀ ਤੇ ਟਿੱਪਰ ਖੰਨਾ ਤੋਂ ਆ ਰਿਹਾ ਸੀ। ਸਮਰਾਲਾ ਰੋਡ ਉਪਰ ਸਲੌਦੀ ਪਿੰਡ ਕੋਲ ਸਿੱਧੀ ਟੱਕਰ ਹੋ ਗਈ। ਇਸ ਦੌਰਾਨ ਇੱਕ ਰਾਹਗੀਰ ਸਤਨਾਮ ਸਿੰਘ ਜੋ ਸਾਈਕਲ ਉਪਰ ਸਵਾਰ ਸੀ, ਨੂੰ ਵੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਖਤਰਨਾਕ ਸੀ ਕਿ ਜੇਸੀਬੀ ਦੀ ਮਦਦ ਨਾਲ ਜਖਮੀਆਂ ਨੂੰ ਬਾਹਰ ਕੱਢਣਾ ਪਿਆ।  #Ludhiana News today



PLS SUBSCRIBE CHANNEL

Related posts

Leave a Reply