ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਵੱਲੋਂ ਫਾਈਨਲ ਸਮੈਸਟਰਸ ਦੀ ਡੇਟ ਸ਼ੀਟ ਜਾਰੀ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 21 ਸਤੰਬਰ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐੱਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਫਾਈਨਲ ਸਮੈਸਟਰਸ ਦੀਆਂ ਪ੍ਰੀਖਿਆਵਾਂ ਲੈਣ ਲਈ ਡੇਟ ਸ਼ੀਟ ਜਾਰੀ ਕਰ ਦਿੱਤੀ ਗਈ ਹੈ।ਇਹ ਪ੍ਰੀਖਿਆਵਾਂ ਓ.ਬੀ.ਈ.(ਓਪਨ ਬੁੱਕ ਐਗਜਾਮੀਨੇਸ਼ਨ) ਮੋਡ ਵਿੱਚ 29 ਸਤੰਬਰ ਤੋਂ 15 ਅਕਤੂਬਰ ਤੱਕ ਹੋਣਗੀਆਂ।

ਪੇਪਰਾਂ ਦਾ ਸਮਾਂ ਸਵੇਰੇ 9:30 ਤੋਂ 11:30 ਅਤੇ ਸ਼ਾਮ ਦਾ ਸਮਾਂ 1:30 ਤੋਂ 3:30 ਹੋਵੇਗਾ। ਪ੍ਰੀਖਿਆਵਾਂ ਤੋ ਪਹਿਲਾਂ ਵਿਦਿਆਰਥੀਆਂ ਦਾ ਮੋਕ ਟੈਸਟ ਹੋਵੇਗਾ, ਜਿਸ ਵਿੱਚ ਵਿਦਿਆਰਥੀਆਂ ਨੂੰ ਪ੍ਰਸ਼ਨ ਪੱਤਰ ਡਾਊਨਲੋਡ ਕਰਨ ਅਤੇ ਉੱਤਰ ਸ਼ੀਟਾਂ ਨੂੰ ਅਪਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮੌਕ ਟੈਸਟ 24 ਅਤੇ 25 ਸਤੰਬਰ ਨੂੰ ਸਵੇਰੇ 10 ਵਜੇ ਤੋਂ 2 ਵਜੇ ਤੱਕ ਹੋਵੇਗਾ।ਇਸ ਤੋਂ ਇਲਾਵਾ ਚੇਅਰਮੈਨ ਚੌ.ਕੁਮਾਰ ਸੈਣੀ, ਡਾਇਰੈਕਟਰ ਮਾਨਵ ਸੈਣੀ ਅਤੇ ਕੇ.ਐੱਮ.ਐਸ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰਾਂ ਵੱਲੋਂ ਵਿਦਿਆਰਥੀਆਂ ਨੂੰ ਪੇਪਰਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ।

Related posts

Leave a Reply