ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਜ਼ਿਲ੍ਹਾ ਪੱਧਰੀ ਲੜੀਵਾਰ ਭੁੱਖ ਹੜਤਾਲ ਸ਼ੁਰੂ
ਮਿੰਨੀ ਸਕੱਤਰੇਤ ਹੁਸ਼ਿਆਰਪੁਰ ਅੱਗੇ 10 ਮਾਰਚ ਤੱਕ ਹੋਵੇਗੀ ਭੁੱਖ ਹੜਤਾਲ
ਹੁਸ਼ਿਆਰਪੁਰ, 2 ਮਾਰਚ : ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵਲੋਂ ਆਪਣੀਆਂ ਮੰਗਾਂ ਸਬੰਧੀ ਅਤੇ ਸਰਕਾਰ ਦੀ ਵਾਅਦਾ-ਖਿਲਾਫੀ ਵਿਰੁੱਧ ਪੰਜਾਬ ਸਰਕਾਰ ਦੇ ਬੱਜਟ ਸੈਸ਼ਨ ਦੌਰਾਨ ਮਿਤੀ 2 ਤੋਂ 10 ਮਾਰਚ ਤੱਕ ਜ਼ਿਲ੍ਹਾ ਕੇਂਦਰਾਂ ਤੇ ਲੜੀਵਾਰ ਭੁੱਖ ਹੜਤਾਲਾਂ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਜਿਸਦੇ ਤਹਿਤ ਮਿੰਨੀ ਸਕੱਤਰੇਤ ਹੁਸ਼ਿਆਰਪੁਰ ਅੱਗੇ ਜ਼ਿਲ੍ਹਾ ਕਨਵੀਨਰ ਸਾਥੀ ਰਾਮਜੀਦਾਸ ਚੌਹਾਨ, ਓਂਕਾਰ ਸਿੰਘ, ਸੂਰਜ ਪ੍ਰਕਾਸ਼ ਆਨੰਦ ਦੀ ਅਗਵਾਈ ਹੇਠ ਲੜੀਵਾਰ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਜਿਸ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਵੱਡੀ ਗਿਵਤੀ ਵਿੱਚ ਸ਼ਮੂਲੀਅਤ ਕੀਤੀ ਗਈ।
ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਕੀਤੀ ਜਾ ਰਹੀ ਇਸ ਭੁੱਖ ਹੜਤਾਲ ਦੇ ਪਹਿਲੇ ਦਿਨ ਇਕੱਤਰਤਾ ਨੁੰ ਸੰਬੋਧਨ ਕਰਦਿਆਂ ਸਾਂਝੇ ਫਰੰਟ ਦੇ ਸੂਬਾ ਕਨਵੀਨਰ ਸਾਥੀ ਸਤੀਸ਼ ਰਾਣਾ ਨੇ ਕਿਹਾ ਕਿ ਸਰਕਾਰ ਵਲੋਂ ਪਿਛਲੇ ਸਮੇਂ ਦੌਰਾਨ ਸਾਂਝੇ ਫਰੰਟ ਨਾਲ ਕੀਤੀਆਂ ਮੀਟਿੰਗਾਂ ਵਿੱਚ ਮੰਨੀਆਂ ਮੰਗਾਂ ਨੂੰ ਵੀ ਲਾਗੂ ਕਰਨ ਤੋਂ ਆਨਾ-ਕਾਨੀ ਕਰ ਰਹੀ ਹੈ ਅਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦੀ ਥਾਂ ਲਹੂ ਵੀਟਵੇਂ ਸੰਘਰਸ਼ਾਂ ਨਾਲ ਕੀਤੀਆਂ ਪ੍ਰਾਪਤੀਆਂ ਨੂੰ ਵੀ ਇੱਕ-ਇੱਕ ਕਕੇ ਖੋਰਾ ਲਗਾਇਆ ਜਾ ਰਿਹਾ ਹੈ ਅਤੇ ਮੁਲਾਜ਼ਮ/ ਪੈਨਸ਼ਨਰ ਦੋਖੀ ਪੱਤਰ ਜਾਰੀ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਅਦਾਰਿਆਂ ਦਾ ਭੋਗ ਪਾਇਆ ਜਾ ਰਿਹਾ ਹੈ।ਜ਼ਿਲ੍ਹਾ ਕਨਵੀਨਰਾਂ ਵਲੋਂ ਸੰਬੋਧਨ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਿਛਲੇ ਸਮੇਂ ਦੌਰਾਨ ਕੀਤੇ ਸੰਘਰਸ਼ ਦੀ ਤਰਾਂ ਇਸ ਐਕਸ਼ਨ ਨੂੰ ਵੀ ਪੂਰੀ ਤਨਦੇਹੀ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਅਗਲੇ ਸੰਘਰਸ਼ਾਂ ਦੌਰਾਨ ਵੀ ਪੂਰਾ ਸਹਿਯੋਗ ਦਿੱਤਾ ਜਾਵੇਗਾ।
ਇਸ ਮੌਕੇ ਸੰਬੋਧਨ ਕਰਦਿਆ ਇੰਦਰਜੀਤ ਵਿਰਦੀ, ਸੁਨੀਲ ਸ਼ਰਮਾ, ਕਿਰਪਾਲ ਸਿੰਘ, ਮੱਖਜ਼ ਸਿੰਘ ਲੰਗੇਰੀ, ਅਮਰਜੀਤ ਸਿੰਘ ਗਰੋਵਰ, ਜਸਵੰਤ ਸਿੰਘ ਜੰਡੀ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਮਨਮੋਹਣ ਸਿੰਘ, ਕਿਸ਼ਨ ਚੰਦ, ਸੁਰਜੀਤ ਕੁਮਾਰ ਚੌਹਾਨ, ਕੁਲ ਬਹਾਦਰ ਨੇ ਸਰਕਾਰ ਤੋਂ ਮੰਗ ਕੀਤੀ ਕਿ ਹਰ ਪ੍ਰਕਾਰ ਦੇ ਕੱਚੇ ਕਾਮਿਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ, ਤਨਖਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਲਾਗੂ ਕੀਤੀ ਜਾਵੇ, ਮੰਹਿਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ, 31-12-2003 ਤੋਂ ਬਾਅਦ ਭਰਤੀ ਮੁਲਾਜ਼ਮਾਂ ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਤੇ ਸਲਾਨਾ 2400 ਰੁਪਏ ਲਗਾਇਆ ਜਜ਼ੀਆ ਟੈਕਸ ਬੰਦ ਕੀਤਾ ਜਾਵੇ, ਵਿਭਾਗਾਂ ਦੇ ਪੁਨਰ-ਗਠਨ ਦੇ ਨਾ ਹੇਠ ਅਸਾਮੀਆਂ ਨੂੰ ਖਤਮ ਕਰਨਾ ਬੰਦ ਕੀਤਾ ਜਾਵੇ, ਵੱਖ-ਵੱਖ ਵਰਗਾਂ ਦੀਆਂ ਸਧਿੀਆਂ ਗ੍ਰੇਡ-ਪੇ ਅਤੇ ਰਹਿੰਦੇ ਵਰਗਾਂ ਦੀਆਂ ਗ੍ਰੇਡ-ਪੇ ਸੋਧ ਕੇ 01-12-2011 ਤੋਂ ਲਾਗੂ ਕੀਤੀਆਂ ਜਾਣ, ਪੈਨਸ਼ਨ ਦਹੁਰਾਈ ਦੀਆਂ ਪਾਵਰਾਂ ਡੀ.ਡੀ.ਓ. ਪੱਧਰ ਤੇ ਦਿੱਤੀਆਂ ਜਾਣ, ਵੱਖ-ਵੱਖ ਵਿਭਾਗਾਂ ਅੰਦਰ ਖਾਲੀ ਅਸਾਮੀਆਂ ਨੂੰ ਪੂਰੇ ਗ੍ਰੇਡਾਂ ਅਤੇ ਭੱਤਿਆਂ ਸਹਿਤ ਭਰਿਆ ਜਾਵੇ ਅਤੇ ਪਰਖ-ਕਾਲ ਅਧੀਨ ਸਮੇਂ ਸਬੰਧੀ 15-01-2015 ਦਾ ਨੋਟੀਫਿਕੇਸ਼ਨ ਰੱਦ ਕੀਤਾ ਜਾਵੇ, ਗਰੈਚੁਟੀ ਦੀ ਹੱਦ ਵਿੱਚ 10 ਲੱਖ ਤੋਂ 20 ਲੱਖ ਰੁਪਏ ਹੋਇਆ ਵਾਧਾ ਤੁਰੰਤ ਲਾਗੂ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ 10 ਮਰਚ ਤੱਕ ਇਸ ਭੁੱਖ ਹੜਤਾਲ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਂਦੀ ਰਹੇਗੀ।
ਇਕੱਠ ਵਲੋਂ ਕਿਸਾਨ ਜੱਥੇਬੰਦੀਆਂ ਵਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਹਰ ਪੱਧਰ ਤੇ ਸ਼ਮੂਲੀਅਤ ਕਰਨ ਦਾ ਮਤਾ ਵੀ ਪਾਸ ਕੀਤਾ ਗਿਆ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp