#PUNJAB_CDT_NEWS : ਇਨ੍ਹਾਂ ਪ੍ਰਾਜੈਕਟਾਂ ਨਾਲ ਲਗਪਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ

ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ ਹੈ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174 ਕਰੋੜ ਰੁਪਏ ਦੀ ਲਾਗਤ ਨਾਲ 1706 ਪਿੰਡਾਂ ਨੂੰ ਕਵਰ ਕਰਨ ਵਾਲੇ 15 ਵੱਡੇ ਨਹਿਰੀ ਪਾਣੀ ਦੇ ਪ੍ਰਾਜੈਕਟ ਚੱਲ ਰਹੇ ਹਨ। ਇਨ੍ਹਾਂ ਪ੍ਰਾਜੈਕਟਾਂ ਨਾਲ ਲਗਪਗ 25 ਲੱਖ ਆਬਾਦੀ ਅਤੇ 4 ਲੱਖ ਪਰਿਵਾਰਾਂ ਨੂੰ ਲਾਭ ਹੋਵੇਗਾ।

ਮੁੰਡੀਆਂ ਨੇ ਦੱਸਿਆ ਕਿ ਸੂਬੇ ਦੇ ਸਾਰੇ ਪਿੰਡਾਂ ਨੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਦੇ ਤਹਿਤ ਖੁੱਲ੍ਹੇ ਵਿੱਚ ਸ਼ੌਚ ਮੁਕਤ ਦਰਜਾ ਪ੍ਰਾਪਤ ਕੀਤਾ ਹੈ। ਇਹ ਦਰਜਾ ਪ੍ਰਾਪਤ ਕਰਨ ਲਈ ਕੁੱਲ 5.64 ਲੱਖ ਵਿਅਕਤੀਗਤ ਘਰੇਲੂ ਅਤੇ 1340 ਕਮਿਊਨਿਟੀ ਪਖ਼ਾਨੇ ਬਣਾਏ ਗਏ ਹਨ। ਪੰਜਾਬ ਦੇ 10435 ਤੋਂ ਵੱਧ ਪਿੰਡ ਓਡੀਐੱਫ ਪਲੱਸ (ਇੱਛੁਕ) ਬਣ ਚੁੱਕੇ ਹਨ ਅਤੇ 1289 ਪਿੰਡਾਂ ਨੇ ਓਡੀਐੱਫ ਪਲੱਸ (ਮਾਡਲ) ਦਾ ਦਰਜਾ ਹਾਸਲ ਕੀਤਾ ਹੈ। ਠੋਸ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ 3366 ਪਿੰਡਾਂ ਵਿੱਚ ਅਤੇ ਗ੍ਰੇ-ਵਾਟਰ ਪ੍ਰਬੰਧਨ ਲਈ 9909 ਪਿੰਡਾਂ ਵਿਚ ਵੇਸਟ ਮੈਨੇਜਮੈਂਟ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।

1000

Related posts

Leave a Reply