👉-ਮੁੱਖ ਮੰਤਰੀ ਦਾ ਬਿਆਨ,’ਕਿਸਾਨਾਂ ਦੇ ਅੰਦੋਲਨ ਤੋਂ ਪੰਜਾਬ ਨੂੰ ਬਹੁਤ ਵੱਡਾ ਖ਼ਤਰਾ’ ਸਿਰਫ਼ ਕਿਸਾਨਾਂ ਨੂੰ ਬਦਨਾਮ ਕਰਨ ਤੱਕ ਸੀਮਿਤ
ਗੜਸ਼ੰਕਰ (ਅਸ਼ਵਨੀ ਸ਼ਰਮਾ) : ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਰਾਜਾ ਅਮਰਿੰਦਰ ਸਿੰਘ ਵੱਲੋਂ ਦਿੱਤੇ ਬਿਆਨ ਕਿ ‘ਪੰਜਾਬ ਵਿਚ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਹੋ ਸਕਦਾ ਹੈ’ ਨੂੰ ਗ਼ਲਤ ਕਰਾਰ ਦਿੰਦੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਅਜਿਹੀ ਬਿਆਨਬਾਜ਼ੀ ਕਰਕੇ ਆਪਣੀ ਪੰਜਾਬ ਪ੍ਰਤੀ ਆਪਣੀ ਨਾਕਾਮੀ ਨੂੰ ਛੁਪਾਉਣ ਦੀ ਕੋਸ਼ਿਸ਼ ਕਰਰਹੇ ਹਨ।
ਪਿੰਡ ਮਹਿੰਦਵਾਨੀ ਵਿਖੇ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਰਾਜਾ ਅਮਰਿੰਦਰ ਸਿੰਘ ਬਿਆਨ ਦੇ ਰਹੇ ਹਨ ਕਿ ਪੰਜਾਬ ਨੂੰ ਕਿਸਾਨਾਂ ਦੇ ਅੰਦੋਲਨ ਤੋਂ ਬਹੁਤ ਵੱਡਾ ਖ਼ਤਰਾ ਹੈ, ਤਾਂ ਸੂਬੇ ਦਾ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਜੇਕਰ ਉਨ੍ਹਾਂ ਕੋਲ ਕੋਈ ਸਬੂਤ ਜਾਂ ਜਾਣਕਾਰੀ ਹੈ ਤਾਂ ਉਹ ਇਹ ਜਾਣਕਾਰੀ ਕੇਂਦਰ ਸਰਕਾਰ ਨਾਲ ਸਾਂਝੀ ਕਰਕੇ ਇਸ ‘ਤੇ ਤੁਰੰਤ ਕਾਰਵਾਈ ਕਰਨ ਤਾਂ ਕਿ ਕਿਸੇ ਵੀ ਕੀਮਤ ‘ਤੇ ਪੰਜਾਬ ਦਾ ਮਾਹੌਲ ਖ਼ਰਾਬ ਨਾ ਹੋ ਸਕੇ।
ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਦੱਸਿਆ ਕਿ 5 ਸਾਲ ਪਹਿਲਾਂ 2017 ਦੀਆਂ ਚੋਣਾਂ ਤੋਂ ਪਹਿਲਾਂ ਮੌੜ ਬੰਬ ਧਮਾਕੇ ਨੇ ਪੂਰੀ ਤਰਾਂ ਪੰਜਾਬ ਦੀ ਸਿਆਸਤ ਨੂੰ ਬਦਲ ਕੇ ਰੱਖ ਦਿੱਤਾ ਸੀ ਅਤੇ ਅੱਜ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਦੇ 4 ਸਾਲਾਂ ਬਾਅਦ ਪੰਜਾਬ ਦਾ ਹਰ ਇੱਕ ਵਰਗ ਆਪਣੇ ਆਪ ਨੂੰ ਠਗਿਆ ਅਤੇ ਲੁੱਟਿਆ ਹੋਇਆ ਮਹਿਸੂਸ ਕਰ ਰਿਹਾ ਹੈ।
ਰੌੜੀ ਨੇ ਕਿਹਾ ਕਿ ਇਸ ਵਿਚ ਕੋਈ ਦੋ ਰਾਏ ਨਹੀਂ ਹੈ ਕਿ ਕਿਸਾਨ ਵਿਰੋਧੀ ਕਾਲੇ ਕਾਨੂੰਨ ਬਣਾ ਕੇ ਕੇਂਦਰ ਸਰਕਾਰ ਕਿਸਾਨਾਂ, ਖੇਤੀ-ਮਜ਼ਦੂਰਾਂ, ਪੱਲੇਦਾਰਾਂ, ਮੁਨੀਮਾਂ, ਆੜ੍ਹਤੀਆਂ, ਛੋਟੇ ਦੁਕਾਨਦਾਰਾਂ ਅਤੇ ਪੇਂਡੂ ਅਰਥਚਾਰੇ ਦੀ ਰੀਡ ਦੀ ਹੱਡੀ ਤੋੜਨ ਦੀ ਕੋਸ਼ਿਸ਼ਾਂ ਕਰ ਰਹੀ ਹੈ।
ਰੌੜੀ ਨੇ ਕਿਹਾ ਕਿ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕਿਸਾਨ ਵਿਰੋਧੀ ਬਿੱਲਾਂ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਢੰਗ ਨਾਲ ਧਰਨਾ-ਪ੍ਰਦਰਸ਼ਨ ਦਾ ਪੂਰੇ ਪੰਜਾਬ ਵਿਚੋਂ ਵੱਖ-ਵੱਖ ਸੰਗਠਨਾਂ ਦਾ ਮਿਲ ਰਿਹਾ ਸਮਰਥਨ ਇੱਕ ਸ਼ਲਾਘਾਯੋਗ ਕਦਮ ਹੈ। ਉੱਥੇ ਹੀ ਰਾਜਾ ਅਮਰਿੰਦਰ ਸਿੰਘ ਵੱਲੋਂ ਹਲਕੇ ਦਰਜੇ ਅਤੇ ਤਰਕਹੀਣ ਵਰਗੀ ਬਿਆਨਬਾਜ਼ੀ ਕਰਨ ਨਾਲ ਸੂਬੇ ਦਾ ਮਾਹੌਲ ਖ਼ਰਾਬ ਕਰਨ ਵਾਲਾ ਕਦਮ ਹੈ ਅਤੇ ਕਿਸਾਨਾਂ ਨੂੰ ਬਦਨਾਮ ਕਰਨ ਵਾਲੀਆ ਗੱਲਾਂ ਹਨ।
ਰੌੜੀ ਨੇ ਪੰਜਾਬ ਦੇ ਮੁੱਖ ਮੰਤਰੀ ਰਾਜਾ ਅਮਰਿੰਦਰ ਸਿੰਘ ਨੂੰ ਬੇਨਤੀ ਕਰਦਿਆਂ ਕਿਹਾ ਕਿ ‘ਰਾਜਾ ਸਾਹਿਬ’ ਆਪਣੀ ਪੰਜਾਬ ਪ੍ਰਤੀ ਨਾਕਾਮੀ ਨੂੰ ਛੁਪਾਉਣ ਲਈ ਅਜਿਹੀ ਗ਼ਲਤ ਬਿਆਨਬਾਜ਼ੀ ਤੋਂ ਗੁਰੇਜ਼ ਕਰੋ ਅਤੇ ਤੁਸੀਂ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ਦੀਆਂ ਜਿਹੜੀਆਂ ਵਿਕਰਾਲ ਸਮੱਸਿਆਵਾਂ ਨੂੰ ਜੜ ਤੋਂ ਖ਼ਤਮ ਕਰਨ ਲਈ ਕਸਮਾਂ ਖਾਦੀਆਂ ਸਨ, ਤੁਸੀਂ ਉਨ੍ਹਾਂ ਸਮੱਸਿਆਵਾਂ ਨੂੰ ਪੂਰਾ ਕਰਨ ਵਿਚ ਆਪਣਾ ‘ਫੋਕਸ’ ਕਰੋ, ਨਾ ਕਿ ਕਿਸਾਨ ਭਰਾਵਾਂ ਨੂੰ ਬਦਨਾਮ ਕਰਨ ਵਾਲੀਆ ਗੱਲਾਂ ਨਾ ਕਰੋ।
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
EDITOR
CANADIAN DOABA TIMES
Email: editor@doabatimes.com
Mob:. 98146-40032 whtsapp