ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਕਿਸਾਨ ਸਮੂਹ ਬਣਾ ਕੇ ਮਸ਼ੀਨਰੀ ਖ੍ਰੀਦਣ ਨੂੰ ਤਰਜੀਹ ਦੇਣ: ਡਾ. ਅਮਰੀਕ ਸਿੰਘ

ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਕਿਸਾਨ ਸਮੂਹ ਬਣਾ ਕੇ ਮਸ਼ੀਨਰੀ ਖ੍ਰੀਦਣ ਨੂੰ ਤਰਜੀਹ ਦੇਣ:ਡਾ. ਅਮਰੀਕ ਸਿੰਘ
ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚੋਂ ਹਟਾਏ ਬਗੈਰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਤੇ ਖੇਤ ਦਿਵਸ ਪਿੰਡ ਤੰਗੋਸ਼ਾਹ ਵਿੱਚ ਮਨਾਇਆ ।

ਪਠਾਨਕੋਟ: 12 ਜਨਵਰੀ 2021 ( ਰਜਿੰਦਰ ਸਿੰਘ ਰਾਜਨ ਬਿਊਰੋ ਚੀਫ )  ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਿਪਟੀ ਕਮਿਸ਼ਨਰ ਸ਼੍ਰੀ ਸੰਯਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਸੈਣੀ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕੇਂਦਰੀ ਪ੍ਰਯੋਜਿਤ ਸਕੀਮ ਫਸਲੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸਾਂਭ ਸੰਭਾਲ  ਸਕੀਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਬਲਾਕ ਪਠਾਨਕੋਟ  ਦੇ ਪਿੰਡ ਤੰਗੋਸ਼ਾਹ  ਵਿਖੇ ਅਗਾਂਹਵਧੂ ਕਿਸਾਨ ਜਗੀਰ ਸਿੰਘ ਅਤੇ ਅਮਨਦੀਪ ਸਿੰਘ ਸੰਧੂ ਦੇ ਖੇਤਾਂ ਵਿੱਚ ਜਾਗਰੁਕਤਾ ਕੈਂਪ /ਖੇਤ ਦਿਵਸ ਮਨਾਇਆ ਗਿਆ। ਖੇਤ ਦਿਵਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਡਾ. ਰਾਕੇਸ਼ ਸ਼ਰਮਾ ਕੀਟ ਵਿਗਿਆਨੀ ਕਿ੍ਰਸ਼ੀ ਵਿਗਿਆਨ ਕੇਂਦਰ, ਸਰਵਸ਼੍ਰੀ ਸੁਭਾਸ਼ ਚੰਦਰ, ਸ਼੍ਰੀ ਗੁਰਦਿੱਤ ਸਿੰਘ ਖੇਤੀ ਵਿਸਥਾਰ ਅਫਸਰ,ਸ੍ਰੀ ਲਵ ਕੁਮਾਰ ਬਲਾਕ ਟੈਕਨਾਲੋਜੀ ਪ੍ਰਬੰਧਕ,ਨਿਰਪਜੀਤ ਸਿੰਘ,ਸੁਦੇਸ਼ ਕੁਮਾਰ, ਅੰਸ਼ੁਮਨ ਸ਼ਰਮਾ ਖੇਤੀ ਉਪ ਨਿਰੀਖਕ, ਹਰਪ੍ਰੀਤ ਸਿੰਘ ਬਹਿਲਾਦਪੁਰ,ਸੰਦੀਪ ਕੁਮਾਰ ਰਹੀਮਪੁਰ,ਅਮਨਦੀਪ ਸਿੰਘ,ਬਲਵਿੰਦਰ ਕੁਮਾਰ,ਮਨਦੀਪ ਹੰਸ,ਜੋਤੀ ਬਾਲਾ, ਅਰਮਾਨ ਮਹਾਜਨ ਸਹਾਇਕ ਤਕਨਾਲੌਜੀ ਪ੍ਰਬੰਧਕ(ਆਤਮਾ),ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।
          ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਖੁਰਾਕ ਫਸਲਾਂ ਨੂੰ ਦੇਣ ਦੀ ਬਿਜਾਏ,ਖੇਤਾਂ ਦੀ ਮਿੱਟੀ ਨੂੰ ਖੁਰਾਕ ਦੇਣੀ ਚਾਹੀਦੀ ਹੈ,ਜਿਸ ਤੋਂ ਫਸਲ ਦੇ ਪੌਦੇ ਖੁਰਾਕ ਲੈਣ।ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ ਜਾਂ ਹਟਾਉਣ ਦੀ ਬਿਜਾਏ, ਖੇਤਾਂ ਵਿੱਚ ਮਿਲਾ ਦੇਣੀ ਚਾਹੀਦੀ ਹੈ। ਉਨਾਂ ਨੇ ਕਿਹਾ ਕਿ ਨਵੀਨਤਮ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ/ਹੈਪੀਸੀਡਰ ਨਾਲ ਕਣਕ ਦੀ ਬਿਜਾਈ ਕਰਨ ਜਿਥੇ ਨਦੀਨਨਾਸ਼ਕ ਦੀ ਵਰਤੋਂ ਘੱਟ ਹੁੰਦੀ ਹੈ ਉਥੇ ਵਾਤਾਵਰਣ ਨੂੰ ਸ਼ੁੱਧ ਰੱਖਣ ਵਿੱਚ ਵੀ ਮਦਦ ਮਿਲਦੀ ਹੈ। ਉਨਾਂ ਕਿਹਾ ਕਿ ਖੇਤੀ ਮਸ਼ੀਨਰੀ ਮਹਿੰਗੀ ਹੋਣ ਕਾਰਨ ਸਮੂਹ ਬਣਾ ਕੇ ਖੇਤੀ ਮਸ਼ੀਨਰੀ ਖ੍ਰੀਦਣੀ ਚਾਹੀਦੀ ਹੈ ਤਾਂ ਜੋ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਤੋਂ ਸ਼ੁੱਧ ਆਮਦਨ ਵਿੱਚ ਵਾਧਾ ਕੀਤਾ ਜਾ ਸਕੇ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਸਾੜਣ ਨਾਲ ਕਈ ਤਰਾਂ ਦੀਆਂ ਜ਼ਹਿਰੀਲੀਆਂ ਗੈਸਾਂ ਧੂੰਏਂ ਦੇ ਰੂਪ ਵਿੱਚ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਵਾਤਾਵਰਣ ਸ਼ੁੱਧ ਹੋਵੇ,ਇਹ ਤਾਂ ਹੀ ਹੋ ਸਕਦਾ ਜੇਕਰ ਪਰਾਲੀ ਨੂੰ ਅੱਗ ਲਗਾ ਕੇ ਨਾਂ ਸਾੜਿਆ ਜਾਵੇ।
ਉਨਾਂ ਕਿਹਾ ਕਿ ਧੰਨ ਧੰਨ ਸਾਹਿਬ ਸ੍ਰੀ ਗੁਰੁ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਮਨੁੱਖੀ ਅਤੇ ਵਾਤਾਵਰਣ ਪੱਖੀ ਹਨ ਅਤੇ ਉਨਾਂ ਦੇ ਮਹਾਂ ਵਾਕ “ਪਵਣ ਗੁਰੁ ਪਾਣੀ ਪਿਤਾ ਮਾਤਾ ਧਰਤਿ ਮਹਤੁ” ਅਨੁਸਾਰ ਹਵਾ,ਪਾਣੀ ਅਤੇ ਮਿੱਟੀ ਦੀ ਸੰਭਾਲ ਮਨੁੱਖਤਾ ਦੇ ਭਲੇ ਲਈ ਅਤਿ ਜ਼ਰੂਰੀ ਹੈ। ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਸਾੜੈ ਬਗੈਰ ਕਣਕ ਦੀ ਬਿਜਾਈ, ਖੇਤ ਨੂੰ ਬਗੈਰ ਵਾਹੇ ਹੈਪੀ ਸੀਡਰ,ਸੁਪਰ ਸੀਡਰ ਨਾਲ ਕਰਨ ਨਾਲ ਖੇਤੀ ਲਾਗਤ ਖਰਚੇ ਘੱਟ ਕਰਨ ਵਿੱਚ ਮਦਦ ਮਿਲਦੀ ਹੈ।
 ਉਨਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਅਤੇ ਕਣਕ ਦੀ ਬਿਜਾਈ ਲਈ ਸੁਪਰ ਸੀਡਰ  ਮਸ਼ੀਨ ਬੇਹਤਰ ਸਾਬਿਤ ਹੋ ਰਹੀ ਹੈ। ਡਾ. ਰਾਕੇਸ਼ ਸ਼ਰਮਾ ਨੇ ਹਾੜੀ  ਦੀਆਂ ਫਸਲਾਂ ਦੇ ਕੀੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਸ਼੍ਰੀ ਗੁਰਦਿੱਤ ਸਿੰਘ ਨੇ ਨਦੀਨਨਾਸ਼ਕ ਛਿੜਕਾਅ ਤਕਨੀਕਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਦੀਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਤਕਨੀਕਾਂ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ।ਇੰਜ. ਨੀਰਜ ਗੁਪਤਾ ਨੇ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ।ਅਮਨਦੀਪ ਸੰਧੂ ਨੇ ਆਪਣੇ ਤਜ਼ਰਬੇ ਸਾਂਝੇ ਕੀਤੇ।ਸਰਕਲ ਇੰਚਾਰਜ ਸ੍ਰੀ ਸੁਭਾਸ਼ ਚੰਦਰ ਨੇ ਆਏ ਕਿਸਾਨਾਂ ਦਾ ਧੰਨਵਾਦ ਕੀਤਾ।ਸ਼੍ਰੀ ਅੰਸ਼ੁਮਨ ਸ਼ਰਮਾ ਨੇ ਸਟੇਜ ਸਕੱਤਰ ਦੇ ਫਰਜ਼ ਬਾਖੂਬੀ ਨਿਭਾਏ।  

 
 

Related posts

Leave a Reply