Recent Update : ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਅਤੇ ਬੇਲੋੜੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ, ਭਾਰੀ ਮੀਂਹ ਦੀ ਭਵਿੱਖਬਾਣੀ, ਆਰੇਂਜ ਅਲਰਟ ਜਾਰੀ

ਸ਼ਿਮਲਾ: ਹਿਮਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਤੋਂ ਭਾਰੀ ਮੀਂਹ ਸ਼ੁਰੂ ਹੋ ਗਿਆ ਹੈ, ਜਿਸ ਕਾਰਨ ਲੋਕ ਡਰੇ ਹੋਏ ਹਨ। ਸ਼ੁੱਕਰਵਾਰ ਤੋਂ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ। ਅਜਿਹੇ ‘ਚ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਚੌਕਸ ਰਹਿਣ ਅਤੇ ਬੇਲੋੜੇ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਹੈ।

ਹਿਮਾਚਲ ਟਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਨੇ ਟਵੀਟ ਕੀਤਾ ਕਿ ਬੀਤੀ ਰਾਤ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈ ਰਿਹਾ ਹੈ। ਬਹੁਤ ਸਾਰੀਆਂ ਨਦੀਆਂ ਨੱਕੋ ਨੱਕ  ਵਹਿ ਰਹੀਆਂ ਹਨ, ਇਸ ਲਈ ਸੁਚੇਤ ਰਹੋ। ਗੈਰ-ਜ਼ਰੂਰੀ ਯਾਤਰਾ  ਤੋਂ ਬਚੋ।ਸਥਾਨਕ ਮੌਸਮ ਵਿਭਾਗ ਨੇ ਸ਼ਨੀਵਾਰ ਨੂੰ ਹਿਮਾਚਲ ਪ੍ਰਦੇਸ਼ ਲਈ ‘ਆਰੇਂਜ’ ਅਲਰਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ 23 ਤੋਂ 25 ਜੁਲਾਈ ਤੱਕ ਕੁਝ ਥਾਵਾਂ ‘ਤੇ ਭਾਰੀ ਮੀਂਹ ਲਈ ‘ਯੈਲੋ’ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਮੁਤਾਬਕ ਸੂਬੇ ਦੇ ਚੰਬਾ, ਕਾਂਗੜਾ, ਸ਼ਿਮਲਾ, ਕੁੱਲੂ, ਮੰਡੀ, ਬਿਲਾਸਪੁਰ, ਸੋਲਨ ਅਤੇ ਸਿਰਮੌਰ ਜ਼ਿਲਿਆਂ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਊਨਾ, ਹਮੀਰਪੁਰ, ਲਾਹੌਲ ਅਤੇ ਸਪਿਤੀ ਅਤੇ ਕਿਨੌਰ ਜ਼ਿਲਿਆਂ ‘ਚ ਭਾਰੀ ਬਾਰਿਸ਼ ਹੋ ਸਕਦੀ ਹੈ।

Related posts

Leave a Reply