ਨਗਰ ਸੁਧਾਰ ਟਰੱਸਟ ਵੱਲੋਂ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ ਵੇਚਣ ਲਈ ਈ-ਨਿਲਾਮੀ ਪ੍ਰਕਿਰਿਆ 20 ਤੋਂ 22 ਫਰਵਰੀ ਤੱਕ
-ਈ-ਨਿਲਾਮੀ ’ਚ ਹਿੱਸਾ ਲੈਣ ਲਈ 16 ਫਰਵਰੀ ਸ਼ਾਮ 5 ਵਜੇ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
-ਕੈਬਨਿਟ ਮੰਤਰੀ ਜਿੰਪਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਔਲਖ ਨੇ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਜਾਣਕਾਰੀ
ਹੁਸ਼ਿਆਰਪੁਰ, 29 ਜਨਵਰੀ (CDT NEWS):
ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਸ਼ਹਿਰ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ, ਜਿਸ ਲਈ ਟਰੱਸਟ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪਾਰਦਰਸ਼ੀ ਨੀਤੀ ਤਹਿਤ ਨਗਰ ਸੁਧਾਰ ਟਰੱਸਟ ਦਫ਼ਤਰ ਵੱਲੋਂ ਈ-ਨਿਲਾਮੀ ਕੀਤੀ ਜਾ ਰਹੀ ਹੈ, ਜਿਸ ਵਿਚ ਸ਼ਹਿਰ ਵਾਸੀਆਂ ਲਈ ਖਾਸ ਤੌਰ ’ਤੇ ਜਾਇਦਾਦ ਦੀ ਕੀਮਤ ਵੀ ਘਟਾਈ ਗਈ ਹੈ। ਉਹ ਅੱਜ ਨਗਰ ਸੁਧਾਰ ਟਰੱਸਟ ਦਫ਼ਤਰ ਵਿਖੇ ਈ-ਨਿਲਾਮੀ ਸਬੰਧੀ ਆਯੋਜਿਤ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਅਤੇ ਬਲਵਿੰਦਰ ਬਿੰਦੀ ਵੀ ਮੌਜੂਦ ਸਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਆਪਣੀਆਂ ਵਿਕਾਸ ਸਕੀਮਾਂ ਵਿਚ ਰਿਹਾਇਸ਼ੀ ਅਤੇ ਵਪਾਰਕ ਜਾਇਦਾਦਾਂ (ਪਲਾਟਾਂ, ਦੁਕਾਨਾਂ ਅਤੇ ਐਸ.ਸੀ.ਓ-ਕਮ-ਆਫਿਸ ਸਾਈਟਾਂ) ਨੂੰ ਆਨਲਾਈਨ ਵਿਧੀ ਰਾਹੀਂ ਈ-ਨਿਲਾਮੀ ਪ੍ਰਕਿਰਿਆ ਨਾਲ ਵੇਚਣ ਸਬੰਧੀ 20 ਫਰਵਰੀ ਤੋਂ 22 ਫਰਵਰੀ ਤੱਕ ਈ-ਨਿਲਾਮੀ ਰੱਖੀ ਗਈ ਹੈ। ਈ-ਨਿਲਾਮੀ ਸਬੰਧੀ ਵੈਬਸਾਈਟ https://www.tenderwi੍ਰard.com/
ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਚੇਅਰਮੈਨ ਹਰਮੀਤ ਸਿੰਘ ਔਲਖ ਦੀ ਅਗਵਾਈ ਵਿਚ ਨਵੀਂ ਸਕੀਮ 7.72 ਏਕੜ ਵਿਚ ਵਿਕਸਿਤ ਕੀਤੀ ਜਾ ਰਹੀ ਹੈ। ਜਿਸ ਵਿਚ ਸ਼ਹਿਰ ਵਾਸੀਆਂ ਲਈ ਰਿਹਾਇਸ਼ੀ ਪਲਾਟਾਂ ਦਾ ਡਰਾਅ ਵੀ ਕੱਢਿਆ ਜਾਵੇਗਾ। ਬਾਕੀ ਜਾਇਦਾਦ ਈ-ਨਿਲਾਮੀ ਵਿਧੀ ਰਾਹੀਂ ਵੇਚੀ ਜਾਵੇਗੀ। ਸ਼ਹਿਰ ਵਿਚ ਵਿਕਸਿਤ ਸਕੀਮਾਂ ਵਿੱਚ ਅਤਿ-ਆਧੁਨਿਕ ਸੁਵਿਧਾਵਾਂ ਦੇਣ ਦਾ ਯਤਨ ਕੀਤਾ ਜਾਵੇਗਾ। ਸ਼ਹਿਰ ਵਿਚ ਪੁਰਾਣੀ ਕਚਹਿਰੀ ਵਾਲੀ ਥਾਂ ’ਤੇ ਪੰਜਾਬ ਸਰਕਾਰ ਵਲੋਂ ਵਧੀਆ ਪ੍ਰੋਜੈਕਟ ਲਿਆਂਦਾ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ ਨੇ ਦੱਸਿਆ ਕਿ ਸ਼ਹਿਰ ਦੇ ਵਿਕਾਸ ਵਿਚ ਕੋਈ ਕਮੀ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਸਾਰਾ ਕੰਮ ਪਾਰਦਰਸ਼ੀ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਦਫ਼ਤਰ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਵੱਲੋਂ ਰੱਖੀ ਗਈ ਈ-ਨਿਲਾਮੀ ਵਿਚ ਵੱਧ-ਚੜ੍ਹ ਕੇ ਹਿੱਸਾ ਲੈ ਕੇ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਲੈਣ। ਉਨ੍ਹਾਂ ਦੱਸਿਆ ਕਿ ਸਕੀਮ ਨੰਬਰ 2 ਵਿਚ 14 ਰਿਹਾਇਸ਼ੀ ਪਲਾਟ ਅਤੇ ਇਕ ਬਣੀ ਹੋਈ ਦੁਕਾਨ, ਸਕੀਮ ਨੰਬਰ 10 ਵਿੱਚ 6 ਸ਼ਾਪ-ਕਮ-ਆਫਿਸ ਸਾਈਟ ਅਤੇ ਸਕੀਮ ਨੰਬਰ 11 ਵਿੱਚ 2 ਰਿਹਾਇਸ਼ੀ ਪਲਾਟ, ਬਣੀ ਹੋਈ ਦੁਕਾਨ (ਗਰਾਊਂਡ ਫਲੋਰ), 28 ਬਣੀਆਂ ਹੋਈਆਂ ਦੁਕਾਨਾਂ (ਫਸਟ ਫਲੋਰ) ਅਤੇ ਇਕ ਬਣੀ ਹੋਈ ਦੁਕਾਨ (ਫਸਟ ਫਲੋਰ) ਦੀ ਨਿਲਾਮੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਵਧੇਰੇ ਜਾਣਕਾਰੀ ਦੇਣ ਲਈ ਸ਼ਹਿਰ ਵਿਚ ਪੈਂਫਲਿਟ ਵੀ ਵੰਡੇ ਜਾ ਰਹੇ ਹਨ। ਇਸ ਮੌਕੇ ਕਾਰਜਕਾਰੀ ਅਫ਼ਸਰ ਪਰਮਜੀਤ ਸਿੰਘ, ਸਹਾਇਕ ਟਰੱਸਟ ਇੰਜੀਨੀਅਰ ਮਨਦੀਪ ਆਦੀਆ, ਕੌਂਸਲਰ ਬਲਵਿੰਦਰ ਬਿੰਦੀ, ਲੇਖਾਕਾਰ ਅਸ਼ੀਸ਼ ਕੁਮਾਰ, ਸੀਨੀਅਰ ਸਹਾਇਕ ਸੰਜੀਵ ਕਾਲੀਆ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
—————-
News
- ਜ਼ਮੀਨੀ ਕਬਜ਼ੇ ਨੂੰ ਲੈ ਕੇ ਝਗੜਾ: ਦੋ ਧਿਰਾਂ ਵਿਚਕਾਰ ਗੋਲੀਬਾਰੀ, ਤਿੰਨ ਜ਼ਖ਼ਮੀ
- ਪੰਜਾਬ ਸਰਕਾਰ ਨੇ ਬੁਢਾਪਾ ਸਕੀਮ ਵਾਸਤੇ 4000 ਕਰੋੜ ਰੁਪਏ ਦਾ ਰੱਖਿਆ ਬਜਟ
- ਮਹਾਰਾਸ਼ਟਰ ਵਿੱਚ ਵੋਟਰ ਲਿਸਟ ਵਿੱਚ ਗੜਬੜੀ ਦੀ ਜਾਂਚ ਕਰਨ ਲਈ ਵਿਸ਼ੇਸ਼ ਟੀਮ ਬਣਾਈ
- 5 ਫਰਵਰੀ ਨੂੰ ਛੁੱਟੀ ਸਰਕਾਰੀ ਛੁੱਟੀ ਘੋਸ਼ਿਤ
- Punjab Police Promotions : 727 Personnel Elevated by DIG Sidhu
- ਵੱਡੀ ਖਬਰ :: ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ 55.45 ਕਰੋੜ ਰੁਪਏ ਦੀ ਰਾਸ਼ੀ ਜਾਰੀ, 86583 ਵਿਦਿਆਰਥੀਆਂ ਨੂੰ ਮਿਲੇਗਾ ਲਾਭ

EDITOR
CANADIAN DOABA TIMES
Email: editor@doabatimes.com
Mob:. 98146-40032 whtsapp
Advertisements
Advertisements
Advertisements
Advertisements
Advertisements
Advertisements
Advertisements