ਵਣ ਮਹਾਂਉਤਸਵ ਦੋਰਾਨ ਬੱਚਿਆਂ ਨਾਲ ਕੈਬਨਿਟ ਮੰਤਰੀ ਪੰਜਾਬ ਨੇ ਜਾਗਰੁਕਤਾ ਰੈਲੀ ਵਿੱਚ ਸਾਮਲ ਹੋ ਕੇ ਲੋਕਾਂ ਨੂੰ ਕੀਤਾ ਜਾਗਰੁਕ ——ਜਿਆਦਾ ਤੋਂ ਜਿਆਦਾ ਪੋਦੇ ਲਗਾਈਏ ਤਾਂ ਜੋ ਆਣ ਵਾਲੀ ਪੀੜੀ ਨੂੰੰ ਮਿਲ ਸਕੇ ਹਰਿਆ ਭਰਿਆ ਪੰਜਾਬ-ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ 22 ਜੁਲਾਈ 2023 (ਰਾਜਨ ਬਿਊਰੋ )
ਸਮੂਚੇ ਪੰਜਾਬ ਅੰਦਰ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਰਹਿਨੁਮਾਈ ਵਿੱਚ 20 ਜੁਲਾਈ ਤੋਂ 30 ਜੁਲਾਈ ਤੱਕ ਵਣ ਮਹਾਂ ਉਤਸਵ ਮਨਾਇਆ ਜਾ ਰਿਹਾ ਹੈ ਲੋਕਾਂ ਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੇ ਲਈ ਜਾਗਰੁਕ ਕੀਤਾ ਜਾ ਰਿਹਾ ਹੈ, ਹਰੇਕ ਲੋਕਾਂ ਨੂੰ ਅਪੀਲ ਹੈ ਕਿ ਇੱਕ ਇੱਕ ਬੂਟਾ ਜਰੂਰ ਲਗਾਈਏ ਤਾਂ ਜੋ ਪੰਜਾਬ ਦੀ ਧਰਤੀ ਨੂੰ ਹਰਿਆ ਭਰਿਆ ਕੀਤਾ ਜਾ ਸਕੇ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਵਣ ਵਿਭਾਗ ਦੇ ਦਫਤਰ ਪਠਾਨਕੋਟ ਵਿਖੇ ਮਨਾਏ ਗਏ ਵਣ ਮਹਾਂ ਉਤਸਵ ਸਮਾਰੋਹ ਦੇ ਦੋਰਾਨ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਸ. ਹਰਬੀਰ ਸਿੰਘ ਡਿਪਟੀ ਕਮਿਸਨਰ ਪਠਾਨਕੋਟ, ਡਾ. ਸੰਜੀਵ ਤਿਵਾੜੀ ਕਨਜਰਵੇਟਰ ਫੋਰੇਸਟ, ਧਰਮਵੀਰ ਦੇੜੂ ਵਣ ਮੰਡਲ ਅਫਸਰ, ਵਾਈਲਡ ਲਾਈਫ ਤੋਂ ਪਰਮਜੀਤ ਸਿੰਘ, ਸਤੀਸ ਮਹਿੰਦਰੂ, ਡਾ. ਕਿ੍ਰਸਨ ਕੁਮਾਰ , ਡਾ. ਕੇ.ਡੀ. ਸਿੰਘ, ਐਡਵੋਕੇਟ ਰਮੇਸ ਕੁਮਾਰ, ਸੋਰਭ ਬਹਿਲ, ਮੁਕੇਸ ਵਰਮਾ ਰੇਂਜ ਅਫਸਰ ਧਾਰ ਆਦਿ ਹਾਜਰ ਸਨ। ਇਸ ਮੋਕੇ ਤੇ ਸੰਬੋਧਤ ਕਰਦਿਆ ਸ੍ਰੀ ਲਾਲ ਚੰਦ ਕਟਾਰੂਚੱਕ ਖੁਰਾਕ , ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਅਤੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਨੇ ਕਿਹਾ ਕਿ ਇੱਕ ਤੰਦਰੁਸਤ ਜੀਵਨ ਦੇ ਲਈ ਧਰਤੀ ਤੇ 33 ਪ੍ਰਤੀਸਤ ਜੰਗਲਾਂ ਦਾ ਹੋਣਾ ਬਹੁਤ ਹੀ ਜਰੂਰੀ ਹੈ ਅਤੇ ਪੰਜਾਬ ਵਿੱਚ ਅਸੀਂ ਰੁੱਖ ਲਗਾਉਂਣ ਚੋਂ ਬਹੁਤ ਪਿੱਛੇ ਹਾਂ। ਇਸ ਲਈ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੀ ਰਹਿਨੁਮਾਈ ਵਿੱਚ ਪਿਛਲੇ ਦਿਨ੍ਹਾਂ ਦੋਰਾਨ ਇੱਕ ਮੀਟਿੰਗ ਕਰਕੇ ਇਹ ਫੈਂਸਲਾ ਲਿਆ ਗਿਆ ਕਿ ਪੰਜਾਬ ਅੰਦਰ 2030 ਤੱਕ 7.5 ਪ੍ਰਤੀਸਤ ਜੰਗਲ ਤਿਆਰ ਕਰਨਾ ਹੈ, ਜਿਸ ਨੂੰ ਦੇਖਦਿਆਂ ਵਣ ਵਿਭਾਗ ਵੱਲੋਂ ਸਵਾ ਕਰੋੜ ਪੋਦੇ ਲਗਾਉਂਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇੱਕ ਕਰੋੜ ਪੋਦੇ ਪੰਚਾਇਤੀ ਰਾਜ ਵੱਲੋਂ ਲਗਾਏ ਜਾਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਸ ਤਰ੍ਹਾਂ ਕਰੀਬ 2.50 ਕਰੋੜ ਪੋਦੇ ਲਗਾਏ ਜਾਣੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਵਾਤਾਵਰਣ ਨੂੰ ਸੁੱਧ ਕਰਨਾ ਹੈ ਤਾਂ ਸਾਨੂੰ ਜਿਆਦਾ ਤੋਂ ਜਿਆਦਾ ਪੋਦੇ ਲਗਾਣੇ ਹੀ ਪੈਣਗੇ। ਇਸ ਦੇ ਲਈ ਵਣ ਵਿਭਾਗ ਫ੍ਰੀ ਵਿੱਚ ਪੋਦੇ ਉਪਲੱਬਦ ਕਰਵਾਏਗਾ। ਲੋਕਾਂ ਨੂੰ ਪੋਦੇ ਆਸਾਨੀ ਨਾਲ ਮਿਲ ਸਕਣ ਇਸ ਦੇ ਲਈ ਮਲਿਕਪੁਰ ਵਿਖੇ ਸਥਿਤ ਐਸ.ਕੇ.ਆਰ. ਹਸਪਤਾਲ ਵਿਖੇ ਲੋਕਾਂ ਦੀ ਸਹਾਇਤਾ ਲਈ ਪੋਦਿਆਂ ਦਾ ਸਟਾਲ ਲਗਾਇਆ ਗਿਆ ਹੈ ਅਤੇ ਇੱਥੋ ਲੋਕ ਫ੍ਰੀ ਵਿੱਚ ਪੋਦੇ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਜਿਲ੍ਹਾ ਪਠਾਨਕੋਟ ਦੀਆਂ ਧਾਰਮਿਕ ਸੰਸਥਾਵਾਂ , ਸਮਾਜ ਸੇਵਾ ਸੰਸਥਾਵਾਂ , ਵਪਾਰ ਮੰਡਲ ਆਦਿ ਸੰਸਥਾਵਾਂ ਵੱਲੋਂ ਵੀ ਭਰੋਸਾ ਦਵਾਇਆ ਗਿਆ ਹੈ ਕਿ ਪੋਦੇ ਲਗਾਉਂਣ ਵਿੱਚ ਉਨ੍ਹਾਂ ਦਾ ਪੂਰਾ ਸਹਿਯੋਗ ਰਹੇਗਾ। ਉਨ੍ਹਾਂ ਕਿਹਾ ਕਿ ਜਿਲ੍ਹਾ ਪਠਾਨਕੋਟ ਦੇ ਜਿਆਦਾਤਰ ਹਸਪਤਾਲਾਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਦੀ ਕੋਸਿਸ ਰਹੇਗੀ ਕਿ ਜੋ ਵੀ ਮਰੀਜ ਉਨ੍ਹਾਂ ਦੇ ਹਸਪਤਾਲਾਂ ਤੋਂ ਠੀਕ ਹੁੰਦਾ ਹੈ ਉਨ੍ਹਾਂ ਮਰੀਜਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਤੇ ਪੋਦੇ ਭੇਂਟ ਕਰਕੇ ਸਨਮਾਨਤ ਕੀਤਾ ਜਾਵੈਗਾ। ਉਨ੍ਹਾਂ ਕਿਹਾ ਕਿ ਵਾਤਾਵਰਣ ਪ੍ਰਤੀ ਅਪਣੀ ਜਿਮ੍ਹੈਦਾਰੀ ਸਮਝਦਿਆਂ ਸਾਡਾ ਇਹ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਅਪਣੇ ਜੀਵਨ ਵਿੱਚ ਜਿਵੈ ਹੋਰ ਕਾਰਜ ਪੂਰੀ ਇਮਾਨਦਾਰੀ ਨਾਲ ਕਰਦੇ ਹਨ ਉਸੇ ਹੀ ਤਰ੍ਹਾਂ ਜਿਆਦਾ ਤੋਂ ਜਿਆਦਾ ਪੋਦੇ ਲਗਾਏ ਜਾਣ ਅਤੇ ਉਨ੍ਹਾਂ ਨੂੰ ਸੁਰੱਖਿਆ ਵੀ ਪ੍ਰਦਾਨ ਕੀਤੀ ਜਾਵੈ। ਉਨ੍ਹਾਂ ਕਿਹਾ ਕਿ ਸਾਡਾ ਇਹ ਉਪਰਾਲਾ ਹੈ ਕਿ ਆਉਂਣ ਵਾਲੀ ਪੀੜੀ ਨੂੰ ਹਰਿਆ ਭਰਿਆ ਪੰਜਾਬ ਭੇਂਟ ਕੀਤਾ ਜਾਵੈ ਤਾਂ ਜੋ ਉਨ੍ਹਾਂ ਦਾ ਜੀਵਨ ਸੁਰੱਖਿਅਤ ਰਹਿ ਸਕੇ ਅਤੇ ਇਹ ਤਾਂ ਹੀ ਹੋ ਸਕਦਾ ਹੈ ਜੇਕਰ ਜਿਆਦਾ ਤੋਂ ਜਿਆਦਾ ਪੋਦੇ ਲਗਾਉਂਣ ਦੀ ਜਿਮ੍ਹੇਦਾਰੀ ਹਰ ਇੱਕ ਨਾਗਰਿਕ ਸਮਝੇਗਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਚੇਅਰਮੈਨ ਠਾਕੁਰ ਮਨੋਹਰ ਸਿੰਘ, ਵਿਜੈ ਕੁਮਾਰ ਕਟਾਰੂਚੱਕ ਜਿਲ੍ਹਾ ਮੀਡਿਆ ਕੋਆਰਡੀਨੇਟਰ, ਪਵਨ ਕੁਮਾਰ ਫੋਜੀ ਬਲਾਕ ਪ੍ਰਧਾਨ, ਨਰੇਸ ਸੈਣੀ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ,ਤਰਸੇਮ ਤਾਰਾਗੜ੍ਹ ਆਦਿ ਹਾਜਰ ਸਨ।ਜਿਕਰਯੋਗ ਹੈ ਕਿ ਅੱਜ ਵਣ ਵਿਭਾਗ ਪਠਾਨਕੋਟ ਵੱਲੋਂ ਜਿਲ੍ਹਾ ਪੱਧਰੀ ਵਣ ਮਹਾਉਤਸਵ ਮਨਾਇਆ ਗਿਆ। ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਵਿਸੇਸ ਤੋਰ ਤੇ ਹਾਜਰ ਹੋਏ। ਸਭ ਤੋਂ ਪਹਿਲਾ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਇੱਕ ਜਾਗਰੁਕਤਾ ਰੈਲੀ ਕੱਢੀ ਗਈ ਜੋ ਵਣ ਵਿਭਾਗ ਦਫਤਰ ਤੋਂ ਸੁਰੂ ਕੀਤੀ ਗਈ ਜੋ ਲਾਈਟਾਂ ਵਾਲਾ ਚੋਕ, ਬਾਲਮੀਕੀ ਚੋਕ, ਗਾਂਧੀ ਚੋਕ, ਤੋਂ ਹੁੰਦੇ ਹੋਏ ਵਣ ਵਿਭਾਗ ਦੇ ਦਫਤਰ ਵਿਖੇ ਹੀ ਸਮਾਪਤ ਕੀਤੀ ਗਈ। ਜਾਗਰੁਕਤਾ ਰੈਲੀ ਦੋਰਾਨ ਕੈਬਨਿਟ ਮੰਤਰੀ ਪੰਜਾਬ ਵੱਲੋਂ ਵਿਦਿਆਰਥੀਆਂ ਨੂੰ ਅਤੇ ਆਮ ਜਨਤਾ ਨੂੰ ਪੋਦੇ ਵੀ ਵੰਡੇ ਗਏ, ਇਸ ਤੋਂ ਇਲਾਵਾ ਲੋਕਾਂ ਨੂੰ ਪਾੱਲੀਥਿਨ ਦੀ ਵਰਤੋਂ ਨਾ ਕਰਨ ਲਈ ਵੀ ਜਾਗਰੁਕ ਕੀਤਾ ਗਿਆ ਅਤੇ ਗਾਂਧੀ ਚੋਕ ਮਾਰਕਿਟ ਵਿੱਚ ਦੁਕਾਰਨਦਾਰਾਂ ਨੂੰ ਕਪੜੇ ਨਾਲ ਤਿਆਰ ਝੋਲੇ ਵੀ ਵੰਡੇ ਗਏ। ਇਸ ਮੋਕੇ ਤੇ ਵਣ ਮੰਡਲ ਅਫਸਰ ਪਠਾਨਕੋਟ ਵਿਖੇ ਕੈਬਨਿਟ ਮੰਤਰੀ ਪੰਜਾਬ ਵੱਲੋਂ ਪੋਦਾ ਵੀ ਲਗਾਇਆ ਗਿਆ।
LATEST : ਰਵਿੰਦਰਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਅਹੁਦਾ ਸੰਭਾਲਿਆ by Adesh Parminder Singh
March 13, 2025 ਅੰਮ੍ਰਿਤਸਰ : ਸ਼੍ਰੀ ਰਵਿੰਦਰ ਪਾਲ ਸਿੰਘ ਸੰਧੂ ਨੇ DCP INVESTIGATION AMRITSAR ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਐਸਐਸਪੀ ਵਿਜੀਲੈਂਸ ਲੁਧਿਆਣਾ ਚ
ਸਿਵਲ ਸਰਜਨ ਡਾ. ਪਵਨ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ by Adesh Parminder Singh
March 12, 2025 ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਹੁਸ਼ਿਆਰਪੁਰ ਦੇ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਅਚਨਚੇਤ ਦੌਰਾ ਹੁਸ਼ਿਆਰਪੁਰ 12 ਮਾਰਚ 2025 (CDT NEWS ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਹੁਸ਼ਿਆਰਪੁਰ ਦੇ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰ ਫਾਇਰ ਬ੍ਰਿਗੇਡ ਦਫ਼ਤਰ, ਆਯੂਸ਼ਮਾਨ ਆਰੋਗਿਆ ਕੇੰਦਰ ਸ਼ਿਮਲਾ ਪਹਾੜੀ ਚੌਂਕ, ਆਯੂਸ਼ਮਾਨ ਆਰੋਗਿਆ ਕੇੰਦਰ ਡਰੇਨੇਜ ਆਫ਼ਿਸ ਮਾਤਾ ਰਾਣੀ ਚੌਕ,…
ਨੌਜਵਾਨਾਂ ਨੂੰ ਦੇਸ਼ ਦੀਆ ਨਾਮੀ ਕੰਪਨੀਆਂ ‘ਚ ਸਿਖਲਾਈ ਦਾ ਮੌਕਾ, 31 ਮਾਰਚ ਤੱਕ ਕੀਤਾ ਜਾ ਸਕਦੈ ਅਪਲਾਈ by Adesh Parminder Singh
March 12, 2025 ਹੁਸ਼ਿਆਰਪੁਰ, 12 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਵਲੋਂ 17 ਤੋਂ 21 ਮਾਰਚ ਤੱਕ ਵਿਸ਼ੇਸ਼ ਮੁਹਿੰਮ ਰਾਹੀਂ ਨੌਜਵਾਨਾਂ ਨੂੰ ਪ੍ਰਧਾਨ ਮੰਤਰੀ ਇਨਟਰਨਸ਼ਿਪ ਸਕੀਮ
#DC_JAIN : ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ, ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ by Adesh Parminder Singh
March 12, 2025 ਜ਼ਿਲ੍ਹਾ ਮੈਜਿਸਟਰੇਟ ਵਲੋਂ ਹਥਿਆਰ ਲੈ ਕੇ ਚੱਲਣ ‘ਤੇ ਪਾਬੰਦੀ ਦੇ ਹੁਕਮ ਹਥਿਆਰਾਂ ਜਾਂ ਹਿੰਸਾ ਨੂੰ ਹੁਲਾਰਾ ਦੇਣ ਵਾਲੇ ਗੀਤਾਂ ‘ਤੇ ਵੀ ਰਹੇਗੀ ਪਾਬੰਦੀ ਪ੍ਰੈਗਾਬਲਿਨ ਕੈਪਸੂਲ ਬਿਨ੍ਹਾਂ ਮਨਜੂਰੀ ਰੱਖਣ ਜਾਂ ਵੇਚਣ ‘ਤੇ ਹੋਵੇਗੀ ਕਾਰਵਾਈ ਪਿੰਡਾਂ ਦੇ ਸਰਪੰਚਾਂ ਨੂੰ ਠੀਕਰੀ ਪਹਿਰੇ ਲਾਉਣ ਦੀ ਅਪੀਲ ਸੀਮਨ ਦੇ ਅਣ-ਅਧਿਕਾਰਤ ਭੰਡਾਰਨ, ਟਰਾਂਸਪੋਰਟੇਸ਼ਨ ਤੇ ਵਿਕਰੀ ‘ਤੇ ਵੀ ਰੋਕ ਹੁਸ਼ਿਆਰਪੁਰ, 12 ਮਾਰਚ (CDT NEWS): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ…
#RTO_GILL : ਆਈ-ਆਰਏਡੀ ਤੇ ਈ-ਡੀਏਆਰ ਪੋਰਟਲ ਦੀ ਅਧਿਕਾਰੀਆਂ ਨੂੰ ਦਿੱਤੀ ਗਈ ਸਿਖਲਾਈ by Adesh Parminder Singh
March 12, 2025 ਰਿਜਨਲ ਟਰਾਂਸਪੋਰਟ ਅਫ਼ਸਰ ਆਰ.ਐਸ. ਗਿੱਲ ਨੇ ਦੱਸਿਆ ਕਿ ਪੁਲਿਸ ਵਿਭਾਗ ਵੱਲੋਂ ਆਈ-ਆਰਏਡੀ ਐਪ ਦੀ ਵਰਤੋਂ ਪੁਲਿਸ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਹੋਣ ਵਾਲੀਆਂ ਸੜਕ ਦੁਰਘਟਨਾਵਾਂ ਦੇ ਵੇਰਵੇ
ਵਿਧਾਇਕ ਜਿੰਪਾ ਨੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ by Adesh Parminder Singh
March 12, 2025 ਵਿਧਾਇਕ ਜਿੰਪਾ ਨੇ ਵਾਰਡ ਨੰਬਰ 44 ‘ਚ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ ਹੁਸ਼ਿਆਰਪੁਰ, 12 ਮਾਰਚ (CDT NEWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 44 ਵਿਚ ਕਰੀਬ 16.50 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ…
#SSP_Khurana : Comprehensive Ban on Speaker Usage on Tractors and Trucks During Hola-Mohalla by Adesh Parminder Singh
March 12, 2025 Announcing this, Senior Superintendent of Police (SSP) Rupnagar, Gulneet Singh Khurana, said that police administrations across all districts in Punjab have been informed
EC invites Party Presidents and senior leaders for interaction to further strengthen electoral processes by Adesh Parminder Singh
March 12, 2025 The Election Commission of India has invited suggestions from all National and State political parties by April 30, 2025 for any unresolved issues at
#DC_ASHIKA_JAIN : Will extend all possible help to rehabilitate addicts by Adesh Parminder Singh
March 9, 2025 Hoshiarpur, (CDT NEWS): Under Punjab Government’s war against drugs, the district administration will extend all possible help to addicts for their
#DR.Dr_Ravjot : Around Rs 2.50 crore to be incurred for setting up new fire station by Adesh Parminder Singh
March 9, 2025 Hoshiarpur, March (CDT NEWS): Punjab Local Government Minister Dr. Ravjot Singh on Saturday stated that the existing fire station would be
#DC_JAIN_HSP : ਨਸ਼ਿਆਂ ਦੀ ਗ੍ਰਿਫਤ ’ਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ by Adesh Parminder Singh
March 7, 2025 ਹੁਸ਼ਿਆਰਪੁਰ, 7 ਮਾਰਚ (CDT NEWS) : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ’ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਸਿਵਲ, ਪੁਲਿਸ ਪ੍ਰਸ਼ਾਸਨ ਅਤੇ ਸਿਹਤ ਵਿਭਾਗ
#SSP_MALIK : ਗੜ੍ਹਦੀਵਾਲ ਵਾਸੀ ਸਤਪਾਲ ਦੀ 38 ਲੱਖ ਦੀ ਪ੍ਰਾਪਰਟੀ ਫਰੀਜ਼ ਕਰਨ ਦੇ ਹੁਕਮ, ਓਪਰੇਸ਼ਨ ਸੀਲ-9 ਤਹਿਤ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ ਜਾਰੀ by Adesh Parminder Singh
March 7, 2025 ਪੰਜਾਬ ਸਰਕਾਰ ਦੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਵਲੋਂ ਸੂਬੇ ’ਚ ਸ਼ੁਰੂ ਕੀਤੇ ਓਪਰੇਸ਼ਨ ਸੀਲ-9 ਹੇਠ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ 11 ਇੰਟਰ ਸਟੇਟ ਨਾਕਿਆਂ ’ਤੇ ਚੈਕਿੰਗ
ਆਰਮੀ ਦੀ ਅਗਨਵੀਰ ਭਰਤੀ ਲਈ ਰਜਿਸਟ੍ਰੇਸ਼ਨ 8 ਮਾਰਚ ਤੋਂ by Adesh Parminder Singh
March 7, 2025 ਹੁਸ਼ਿਆਰਪੁਰ, 07 ਮਾਰਚ (CDT NEWS): ਸੀ-ਪਾਈਟ ਕੈਂਪ ਨੰਗਲ ਦੇ ਟ੍ਰੇਨਿੰਗ ਅਧਿਕਾਰੀ ਸੂਬੇਦਾਰ/ਹੋਨਰੀ/ ਲੈਫਟੀਨੈਂਟ ਇੰਦਰਜੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ
#SSP_MALIK leads in checking at 11 interstate naka : Operation SEAL-09 by Adesh Parminder Singh
March 7, 2025 Hoshiarpur (CDT NEWS): Under Punjab Government’s ongoing campaign ‘Yudh Nasheyan Virudh’, SSP Sandeep Kumar Malik today inspected inter-state nakas
ਡੇਅਰੀ ਵਿਕਾਸ ਵਿਭਾਗ ਵਲੋਂ 2 ਹਫਤੇ ਡੇਅਰੀ ਸਿਖਲਾਈ ਕੋਰਸ 10 ਮਾਰਚ ਤੋਂ by Adesh Parminder Singh
March 6, 2025 ਹੁਸ਼ਿਆਰਪੁਰ, 6 ਮਾਰਚ (CDT NEWS): ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ 2 ਹਫ਼ਤੇ ਡੇਅਰੀ ਸਿਖਲਾਈ ਕੋਰਸ 10 ਮਾਰਚ 2025 ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ
ਵਿਧਾਇਕ ਜਿੰਪਾ ਨੇ ਸ਼੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਭਾ ਦੇ 61 ਮੈਂਬਰਾਂ ਨੂੰ ਵੰਡੇ 9.64 ਲੱਖ ਰੁਪਏ ਦੇ ਬੋਨਸ ਚੈੱਕ by Adesh Parminder Singh
March 6, 2025 ਹੁਸ਼ਿਆਰਪੁਰ, 6 ਮਾਰਚ (CDT NEWWS): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਦਿ ਸ੍ਰੀ ਗੁਰੂ ਰਵਿਦਾਸ ਨਗਰ ਦੁੱਧ ਉਤਪਾਦਕ ਸਹਿਕਾਰੀ ਸਭਾ ਵੱਲੋਂ ਕਰਵਾਏ ਪ੍ਰੋਗਰਾਮ ਵਿੱਚ ਸੁਸਾਇਟੀ ਦੇ ਦੁੱਧ ਉਤਪਾਦਕ ਮੈਂਬਰਾਂ ਨੂੰ ਬੋਨਸ ਦੇ ਚੈੱਕ ਵੰਡ
ਜ਼ਿਲ੍ਹੇ ’ਚ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਲਾਗੂ, ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ by Adesh Parminder Singh
March 6, 2025 ਹੁਸ਼ਿਆਰਪੁਰ, 06 ਮਾਰਚ (CDT NEWS): ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਸਰਕਾਰ ਵੱਲੋਂ ਪ੍ਰਾਈਮ ਮਨਿਸਟਰ ਇੰਨਟਰਨਸ਼ਿਪ ਸਕੀਮ (ਪੀ.ਐਮ.ਆਈ.ਐਸ.) ਦੇ ਅਧੀਨ 12 ਮਹੀਨੇ ਦੀ ਇੰਟਰਨਸ਼ਿਪ ਦੇਸ਼ ਦੀਆਂ ਟਾਪ 500 ਕੰਪਨੀਆਂ ਵਿੱਚ ਆਫ਼ਰ ਕੀਤੀ ਜਾ ਰਹੀ ਹੈ। ਸਕੀਮ ਅਧੀਨ ਇੰਟਰਨਸ਼ਿਪ ਕਰਨ
#BALAM_BALWINDER : पंडित मोहन लाल एसडी काॅलेज फाॅर विमेन, गुरदासपुर ने 3- स्टार रेटिंग प्राप्त कर राज्यभर में प्राप्त किया दूसरा स्थान by Adesh Parminder Singh
March 6, 2025 पंडित मोहन लाल एस डी काॅलेज फाॅर विमेन गुरदासपुर के आई आई सी ने अपनी स्थापना के बाद
से, लगातार नवाचार
ਪੰਜਾਬ ਸਰਕਾਰ ਮਧੂ ਮੱਖੀ ਪਾਲਣ ਦੇ ਧੰਦੇ ਨੂੰ ਹੁਲਾਰਾ ਦੇਣ ਲਈ ਵਚਨਬੱਧ: ਜਸਵੀਰ ਸਿੰਘ ਰਾਜਾ ਗਿੱਲ by Adesh Parminder Singh
March 5, 2025 ਹੁਸ਼ਿਆਰਪੁਰ, 5 ਮਾਰਚ (CDT NEWS) : ਪੰਜਾਬ ਸਰਕਾਰ ਦੇ ਬਾਗਬਾਨੀ ਵਿਭਾਗ ਵਲੋਂ ਰਾਸ਼ਟਰੀ ਬੀ ਬੋਰਡ ਦੇ ਸਹਿਯੋਗ ਨਾਲ ਅੱਜ ਇਥੇ ਮਧੂ ਮੱਖੀ ਪਾਲਣ ਧੰਦੇ ਨੂੰ ਹੋਰ ਹੁਲਾਰਾ ਦੇਣ ਅਤੇ ਮਧੂ ਮੱਖੀ ਪਾਲਕਾਂ ਨੂੰ ਨਵੀਆਂ ਤਕਨੀਕਾਂ, ਵਪਾਰਕ ਮੌਕਿਆਂ, ਉੱਤਮ ਸ਼ਹਿਦ ਦੇ ਉਤਪਾਦਨ, ਮਧੂ ਮੱਖੀਆਂ ਦੀ ਸਾਂਭ-ਸੰਭਾਲ ਅਤੇ ਇਸ ਧੰਦੇ ਲਈ ਮਹੱਤਵਪੂਰਨ ਮੌਸਮਾਂ ਦੀ ਜਾਣਕਾਰੀ ਦੇਣ ਲਈ