ਪਿੰਡਾਂ ਛੱਪੜਾਂ ਦੇ ਨਵੀਨੀਕਰਨ ਦੇ ਕੰਮ ਜੋਰਾਂ ‘ਤੇ,531ਛੱਪੜਾਂ ਦੀ ਸੀਚੇਵਾਲ ਮਾਡਲ ਤਹਿਤ ਕੀਤੇ ਜਾ ਰਹੀ ਹੈ ਉਸਾਰੀ


ਬਟਾਲਾ / ਗੁਰਦਾਸਪੁਰ, 22 ਅਗਸਤ ( ਅਵਿਨਾਸ਼/ਸੰਜੀਵ ਨਈਅਰ ) : ਪੰਜਾਬ ਸਰਕਾਰ ਵਲੋਂ ਜਿਥੇ ਕੋਰੋਨਾ ਬਿਮਾਰੀ ਵਿਰੁੱਧ ਲਾਮਬੰਦ ਤਰੀਕੇ ਨਾਲ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ,ਉਸਦੇ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਤੇਜਗਤੀ ਨਾਲ ਕਰਵਾਏ ਜਾ ਰਹੇ ਹਨ। ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਦੀ ਅਗਵਾਈ ਹੇਠ ‘ਮਗਨਰੇਗਾ’ ਤਹਿਤ ਪਿੰਡਾਂ ਦੀ ਵਿਕਾਸ ਪੱਖੋ ਕਾਇਆ ਕਲਪ ਕੀਤੀ ਜਾ ਰਹੀ ਹੈ ਅਤੇ ਜ਼ਿਲੇ ਅੰਦਰ ਵੱਖ-ਵੱਖ ਪਿੰਡਾਂ ਦੇ 531 ਛੱਪੜਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਜਿੰਦਰ ਸਿੰਘ ਸੰਧੂ ਜ਼ਿਲਾ ਪੰਚਾਇਤ ਤੇ ਵਿਕਾਸ ਅਫਸਰ ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਬਲਰਾਜ ਸਿੰਘ ਸੰਧੂ ਦੀ ਰਹਿਨੁਮਾਈ ਹੇਠ ‘ਮਗਨਰੇਗਾ’ ਤਹਿਤ ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਤੇ ਛੱਪੜਾਂ ਦੇ ਨਵੀਨੀਕਰਨ ਦੇ ਨਾਲ ਪਾਰਕਾਂ ਤੇ ਖੇਡ ਸਟੇਡੀਅਮ ਦੀ ਉਸਾਰੀ ਦੇ ਕੰਮ ਵੀ ਚੱਲ ਰਹੇ ਹਨ।

ਵਿਕਾਸ ਕੰਮਾਂ ਦੀ ਗੱਲ ਕਰਦਿਆਂ ਸ. ਸੰਧੂ ਨੇ ਦੱਸਿਆ ਕਿ ਬਲਾਕ ਬਟਾਲਾ ਦੇ ਪਿੰਡ ਮੂਲਿਆਂਵਾਲ ਖੁਰਦ ਵਿਖੇ ਥਾਪਰ ਮਾਡਲ ਤਹਿਤ ਛੱਪੜ ਦਾ ਨਵੀਨੀਕਰਨ ਕੀਤਾ ਗਿਆ ਹੈ। ਪਿੰਡ ਦੇ ਸੀਵਰੇਜ ਵਾਲੇ ਪਾਣੀ ਨੂੰ ਛੱਪੜ ਦੇ ਨੇੜੇ ਬਣੇ ਖੂਹਾਂ ਵਿਚ ਫਿਲਟਰ ਕਰਕੇ ਅੱਗੇ ਛੱਪੜ ਵਿਚ ਪਾਇਆ ਜਾਂਦਾ ਹੈ ਅਤੇ ਛੱਪੜ ਦੇ ਪਾਣੀ ਨੂੰ ਅੱਗੇ ਖੇਤੀ ਕੰਮਾਂ ਲਈ ਵਰਤਿਆ ਜਾਂਦਾ ਹੈ। ਉਨਾਂ ਕਿਹਾ ਕਿ ਛੱਪੜ ਦੀ ਉਸਾਰੀ ਨਾਲ ਪਿੰਡ ਵਾਸੀ ਬਹੁਤ ਖੁਸ਼ ਹਨ ਅਤੇ ਪਿੰਡ ਦੀ ਖੂਬਸੂਰਤੀ ਨੂੰ ਚਾਰ ਚੰਨ

Related posts

Leave a Reply