ਸਹੁਰਾ-ਜਵਾਈ ਦੀ ਮੌਤ : ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਮਾਨਸਾ : ਮਾਨਸਾ ਜ਼ਿਲ੍ਹੇ ਦੇ ਕਸਬਾ ਭੀਖੀ ਵਿੱਚ ਇੱਕ ਕਾਰ ਅਤੇ ਮੋਟਰਸਾਈਕਲ ਵਿੱਚ ਭਿਆਨਕ ਟੱਕਰ ਹੋਈ, ਜਿਸ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਜਾਂਚ ਲਈ ਭੀਖੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖ਼ਾਨ (58) ਅਤੇ ਫ਼ਰਮਾਨ ਖ਼ਾਨ (35) ਵਜੋਂ ਹੋਈ ਹੈ, ਜੋ ਕਿ ਭੀਖੀ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੋਵੇਂ ਆਪਸ ਵਿੱਚ ਸਹੁਰਾ-ਜਵਾਈ ਦਾ ਰਿਸ਼ਤਾ ਸੀ। ਉਹ ਦੋਵੇਂ ਮੋਟਰਸਾਈਕਲ ‘ਤੇ ਕੰਮ ਤੋਂ ਘਰ ਵਾਪਸ ਆ ਰਹੇ ਸਨ ਕਿ ਅਚਾਨਕ ਇੱਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਦੋਵੇਂ ਲੋਕ ਮੌਕੇ ‘ਤੇ ਹੀ ਆਪਣੀ ਜਾਨ ਗੁਆ ਬੈਠੇ।

ਪੁਲਿਸ ਨੇ ਘਟਨਾ ਸਥਲ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਮਾਨਸਾ ਹਸਪਤਾਲ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਕਾਰ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

1000

Related posts

Leave a Reply