ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲਣਗੇ ਪੇਂਡੂ ਸੇਵਾ ਕੇਂਦਰ,ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ ਸ਼ਹਿਰੀ ਸੇਵਾ ਕੇਂਦਰ

ਫਾਜ਼ਿਲਕਾ,3 ਅਗਸਤ (ਬਲਦੇਵ ਸਿੰਘ ਵੜਵਾਲ): ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲੇ ਦੇ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 03 ਅਗਸਤ 2020 ਤੋਂ ਸੋਮਵਾਰ ਤੋਂ ਸ਼ਨੀਵਾਰ ਪੇਂਡੂ ਸੇਵਾ ਕੇਂਦਰ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੌ ਫੀਸਦੀ ਸਟਾਫ ਨਾਲ ਖੁੱਲਣਗੇ।ਉਨ੍ਹਾ ਕਿਹਾ ਕਿ ਸ਼ਹਿਰੀ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਖੁੱਲਣਗੇ। ਇਸ ਦੌਰਾਨ ਕਰਮਚਾਰੀਆਂ ਦੇ ਦੁਪਹਿਰ ਦੇ ਖਾਣੇ ਦਾ ਟਾਈਮ ਦੋ ਸ਼ਿਫਟਾਂ ਵਿਚ ਕੀਤਾ ਗਿਆ ਹੈ। ਪਹਿਲੀ ਸ਼ਿਫਟ ਸਵੇਰੇ 8 ਵਜੇ ਤੋਂ ਦੁਪਹਿਰ 1.30 ਵਜੇ ਤੱਕ ਪੰਜਾਹ ਫੀਸਦੀ ਸਟਾਫ ਅਤੇ ਦੂਜੀ ਸ਼ਿਫਟ ਦੁਪਹਿਰ 1.30 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Related posts

Leave a Reply