ਮੀਰੀ-ਪੀਰੀ ਦਿਵਸ ਮੌਕੇ ਸਰਬੱਤ ਦਾ ਭਲਾ ਟਰੱਸਟ ਨੇ ਢਾਡੀ ਸਿੰਘਾਂ ਨੂੰ ਰਾਸ਼ਨ ਵੰਡਿਆ, 50 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਦਿੱਤਾ ਸੁੱਕਾ ਰਾਸ਼ਨ June 30, 2020June 30, 2020 Adesh Parminder Singh ਮੀਰੀ-ਪੀਰੀ ਦਿਵਸ ਮੌਕੇ ਸਰਬੱਤ ਦਾ ਭਲਾ ਟਰੱਸਟ ਨੇ ਢਾਡੀ ਸਿੰਘਾਂ ਨੂੰ ਰਾਸ਼ਨ ਵੰਡਿਆ–50 ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਦਿੱਤਾ ਸੁੱਕਾ ਰਾਸ਼ਨ ਡਾ.ਓਬਰਾਏ ਦੇ ਵੱਡੇ ਸੇਵਾ ਕਾਰਜਾਂ ਸਦਕਾ ਸਿੱਖ ਕੌਮ ਦੀ ਪੂਰੀ ਦੁਨੀਆਂ ਅੰਦਰ ਸ਼ਾਖ ਵਧੀ : ਭਾਈ ਬਲਦੇਵ ਸਿੰਘ ਐੱਮ.ਏ.ਅੰਮ੍ਰਿਤਸਰ, 30 ਜੂਨ ( CDT NEWS )- ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਕਿਰਤ ਕਰੋ ਤੇ ਵੰਡ ਛਕੋ ਨੂੰ ਸਹੀ ਅਰਥਾਂ ‘ਚ ਆਪਣੀ ਜ਼ਿੰਦਗੀ ‘ਚ ਲਾਗੂ ਕਰਕੇ ਪੂਰੀ ਦੁਨੀਆਂ ਅੰਦਰ ਇੱਕ ਜ਼ਿਕਰਯੋਗ ਮਿਸਾਲ ਬਣ ਉੱਭਰੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਕਰੋਨਾ ਮਹਾਂਮਾਰੀ ਦੌਰਾਨ ਪ੍ਰਭਾਵਤ ਹੋਏ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਵੰਡਣ ਦੀ ਵਿੱਢੀ ਗਈ ਮੁਹਿੰਮ ਦੇ ਤੀਸਰੇ ਪੜਾਅ ਤਹਿਤ ਅੱਜ ਮੀਰੀ ਪੀਰੀ ਦਿਵਸ ਮੌਕੇ ਭਾਈ ਗੁਰਦਾਸ ਹਾਲ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨਾਲ ਸਬੰਧਤ 50 ਢਾਡੀ ਸਿੰਘਾਂ ਦੇ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਰਾਸ਼ਨ ਵੰਡਣ ਪਹੁੰਚੇ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮਾਝਾ ਜੋਨ ਦੇ ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸੰਧੂ, ਵਿੱਤ ਸਕੱਤਰ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਆਦਿ ਨੇ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਅੰਮ੍ਰਿਤਸਰ ਜ਼ਿਲੇ ਅੰਦਰ ਤੀਜੇ ਪੜਾਅ ਤਹਿਤ ਬੀਤੇ ਦੋ ਦਿਨ ਤੋਂ ਸੁੱਕਾ ਰਾਸ਼ਨ ਵੰਡਣ ਦੀ ਕੀਤੀ ਸ਼ੁਰੂਆਤ ਅਧੀਨ ਅੱਜ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦਿਵਸ ਮੌਕੇ ਭਾਈ ਬਲਦੇਵ ਸਿੰਘ ਐਮ.ਏ. ਦੀ ਸਰਪ੍ਰਸਤੀ ਹੇਠਲੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨਾਲ ਸਬੰਧਤ 50 ਢਾਡੀ ਸਿੰਘਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਮਹੀਨੇ ਦਾ ਰਾਸ਼ਨ ਵੰਡਿਆ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਟਰੱਸਟ ਵੱਲੋਂ ਤੀਜੇ ਪੜਾਅ ਤਹਿਤ ਅੰਮ੍ਰਿਤਸਰ ਅਤੇ ਮਜੀਠਾ ਖੇਤਰ ਨਾਲ ਸਬੰਧਤ 1900 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ ਅਤੇ ਇਸ ਦੌਰਾਨ ਕਰੋਨਾ ਮਹਾਂਮਾਰੀ ਕਾਰਨ ਪ੍ਰਭਾਵਿਤ ਹੋਏ ਮੱਧਵਰਤੀ ਪਰਿਵਾਰਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇਗਾ। ਇਸ ਦੌਰਾਨ ਮੌਜੂਦ ਢਾਡੀ ਸਭਾ ਦੇ ਆਗੂ ਭਾਈ ਬਲਦੇਵ ਸਿੰਘ ਐਮ.ਏ. ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਇਸ ਔਖੀ ਘੜੀ ਵੇਲੇ ਗੁਰੂ ਘਰ ਦੇ ਪ੍ਰਚਾਰਕਾਂ ਦੀ ਮਦਦ ਲਈ ਅੱਗੇ ਆਉਣ ਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਅੱਗੇ ਤਾਂ ਉਹ ਸਿੱਖ ਧਰਮ ਦੀ ਸਤਿਕਾਰਤ ਹਸਤੀ ਡਾ. ਓਬਰਾਏ ਵੱਲੋਂ ਪੂਰੀ ਦੁਨੀਆਂ ਅੰਦਰ ਲੋੜਵੰਦ ਲੋਕਾਂ ਲਈ ਕੀਤੇ ਜਾਂਦੇ ਉਪਕਾਰਾਂ ਦੀਆਂ ਚਰਚਾਵਾਂ ਅਖ਼ਬਾਰਾਂ ਜਾਂ ਟੈਲੀਵਿਜ਼ਨਾਂ ਰਾਹੀਂ ਵੇਖਦੇ ਸੁਣਦੇ ਸੀ ਪਰ ਅੱਜ ਉਨ੍ਹਾਂ ਦੀ ਸੱਚੀ-ਸੁੱਚੀ ਸੇਵਾ ਨੂੰ ਪ੍ਰਤੱਖ ਵੇਖ ਕੇ ਮਨ ਨੂੰ ਬਹੁਤ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਡਾ. ਓਬਰਾਏ ਦੇ ਵੱਡੇ ਸੇਵਾ ਕਾਰਜਾਂ ਦੀ ਬਦੌਲਤ ਸਮੁੱਚੀ ਸਿੱਖ ਕੌਮ ਦੀ ਪੂਰੀ ਦੁਨੀਆਂ ਅੰਦਰ ਸ਼ਾਖ ਵਧੀ ਹੈ। Adesh Parminder SinghEDITOR CANADIAN DOABA TIMES Email: editor@doabatimes.com Mob:. 98146-40032 whtsapp www.doabatimes.comShare this:FacebookTelegramWhatsAppPrintTwitterLike this:Like Loading...