ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬਤ ਸਿਹਤ ਬੀਮਾ ਯੋਜਨਾ ਦੇ ਕਾਰਡ : ਸੋਨਾਲੀ ਗਿਰੀ
ਰੂਪਨਗਰ, 23 ਫਰਵਰੀ :
ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਫੈਸਲਾ ਕੀਤਾ ਗਿਆ ਹੈ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀ ਕਾਰਡ ਹੁਣ ਸੇਵਾ ਕੇਂਦਰਾਂ ਤੋਂ ਵੀ ਬਣਵਾਏ ਜਾ ਸਕਣਗੇ। ਇਹ ਜਾਣਕਾਰੀ ਸ੍ਰੀਮਤੀ ਸੋਨਾਲੀ ਗਿਰੀ ,ਡਿਪਟੀ ਕਮਿਸ਼ਨਰ ,ਰੂਪਨਗਰ ਵੱਲੋਂ ਦਿੱਤੀ ਗਈ l
ਉਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਯੋਜਨਾ ਦੇ ਲਾਭਪਾਤਰੀ ਸੇਵਾ ਕੇਂਦਰ ਤੋਂ ਪ੍ਰਤੀ ਕਾਰਡ 30 ਰੁਪਏ ਦੀ ਫੀਸ ਦੇ ਕੇ ਇਹ ਕਾਰਡ ਬਣਵਾ ਸਕਦੇ ਹਨ। ਉਨਾਂ ਦੱਸਿਆ ਕਿ ਟਾਇਪ 1 ਸੇਵਾ ਕੇਂਦਰਾਂ ਤੇ ਇਹ ਸੇਵਾ 17 ਫਰਵਰੀ ਤੋਂ, ਟਾਇਪ 2 ਸੇਵਾ ਕੇਂਦਰਾਂ ਤੇ 22 ਫਰਵਰੀ ਤੋਂ ਅਤੇ ਟਾਇਪ 3 ਸੇਵਾ ਕੇਂਦਰਾਂ ਤੇ ਇਹ ਸੇਵਾ 26 ਫਰਵਰੀ 2021 ਤੋਂ ਉਪਲਬੱਧ ਕਰ ਦਿੱਤੀ ਗਈ ਹੈ ।
ਉਨਾਂ ਨੇ ਸਾਰੇ ਅਜਿਹੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਜਿੰਨਾਂ ਨੇ ਹਾਲੇ ਕਾਰਡ ਨਹੀਂ ਬਣਵਾਏ ਉਹ ਬਿਨਾਂ ਦੇਰੀ ਇਹ ਕਾਰਡ ਬਣਵਾ ਲੈਣ। ਸੇਵਾ ਕੇਂਦਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲੇ ਹੁੰਦੇ ਹਨ ਅਤੇ ਇਹ ਸ਼ਨੀਵਾਰ ਨੂੰ ਵੀ ਖੁੱਲੇ ਹੁੰਦੇ ਹਨ। ਇਸ ਯੋਜਨਾ ਤਹਿਤ ਸਰਕਾਰ ਵੱਲੋਂ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ਤੇ ਸੰਪਰਕ ਕੀਤਾ ਜਾ ਸਕਦਾ ਹੈ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp