ਖੰਨਾ: ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦਾ ਕੱਲ੍ਹ ਲੰਬੀ ਬਿਮਾਰੀ ਮਗਰੋਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦੇਹਾਂਤ ਹੋ ਗਿਆ ਸੀ।
ਅੱਜ ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਨਾਮਵਰ ਗਾਇਕ ਤੇ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਪਹੁੰਚੇ ਹਨ। ਉਨ੍ਹਾਂ ਪਰਿਵਾਰ ਨਾਲ ਦੁੱਖ ਵੀ ਵੰਡਾਇਆ। ਇਸ ਮੌਕੇ ਭਗਵੰਤ ਮਾਨ ਵੀ ਅੰਤਿਮ ਰਸਮਾਂ ‘ਚ ਸ਼ਾਮਲ ਹੋਏ।
ਸਰਦੂਲ ਸਿਕੰਦਰ ਦਿਲ, ਗੁਰਦੇ ਤੇ ਸ਼ੂਗਰ ਦੇ ਰੋਗ ਤੋਂ ਇਲਾਵਾ ਕਰੋਨਾ ਤੋਂ ਵੀ ਪੀੜਤ ਸਨ। ਪੰਜ ਕੁ ਵਰ੍ਹੇ ਪਹਿਲਾਂ ਉਨ੍ਹਾਂ ਦੀ ਕਿਡਨੀ ਵੀ ਬਦਲੀ ਗਈ ਸੀ ਤੇ ਉਨ੍ਹਾਂ ਦੀ ਪਤਨੀ ਅਮਰ ਨੂਰੀ ਨੇ ਉਨ੍ਹਾਂ ਨੂੰ ਆਪਣੀ ਕਿਡਨੀ ਦਾਨ ਕੀਤੀ ਸੀ।
ਸੰਨ 1980 ਵਿੱਚ ਉਨ੍ਹਾਂ ਦੀ ਪਹਿਲੀ ਕੈਸੇਟ ‘ਰੋਡਵੇਜ਼ ਦੀ ਲਾਰੀ’ ਕਾਫ਼ੀ ਮਕਬੂਲ ਹੋਈ। ਉਨ੍ਹਾਂ ਦੀ ਵਿਸ਼ਵ ਪੱਧਰ ’ਤੇ ਸਭ ਤੋਂ ਵੱਧ ਪੰਜ ਮਿਲੀਅਨ ਤੱਕ ਵਿਕਣ ਵਾਲੀ 1991 ਵਿੱਚ ਆਈ ਕੈਸੇਟ ‘ਹੁਸਨਾਂ ਦੇ ਮਾਲਕੋ’ ਸੀ। ਸਰਦੂਲ ਨੇ ਦੇਸ਼-ਵਿਦੇਸ਼ ਵਿੱਚ ਸੈਂਕੜੇ ਸ਼ੋਅ ਕੀਤੇ ਤੇ ਸੈਂਕੜੇ ਸੰਸਥਾਵਾਂ ਵੱਲੋਂ ਉਸ ਨੂੰ ਵੱਕਾਰੀ ਸਨਮਾਨ ਭੇਟ ਕੀਤੇ ਗਏ।

EDITOR
CANADIAN DOABA TIMES
Email: editor@doabatimes.com
Mob:. 98146-40032 whtsapp