ਅਧਿਆਪਕ ਜਥੇਬੰਦੀਆਂ ਵੱਲੋਂ ਪੇਅ ਕਮਿਸ਼ਨ ਦੇ ਨੋਟੀਫਿਕੇਸ਼ਨ ਦੀਆਂ ਸਾੜੀਆਂ ਕਾਪੀਆਂ

ਬਟਾਲਾ /ਕਾਦੀਆਂ 21ਅਕਤੂਬਰ ( ਅਵਿਨਾਸ਼ ) : ਪੁਰਾਣੀ ਪੈਨਸ਼ਨ ਬਹਾਲੀ ਬਲਾਕ ਕਾਦੀਆਂ ਵੱਲੋਂ ਪੇ ਸਾਕੇਲ ਘਟਾਉਣ ਵਾਲੇ ਪੱਤਰ ਦੀਆਂ ਕਾਪੀਆਂ ਅੱਜ ਸਥਾਨਕ ਕ੍ਰਿਸ਼ਨਾ ਮੰਦਰ ਦੇ ਬਾਹਰ ਸਾੜੀਆਂ ਗਈਆਂ। ਇਸ ਮੌਕੇ ਤੇ ਜਾਣਕਾਰੀ ਦਿੰਦਿਆ ਮੋਹਿਤ ਗੁਪਤਾ,ਵਿਪਨ ਕੁਮਾਰ ਪ੍ਰਾਸ਼ਰ,ਪ੍ਰਦੀਪ ਕੁਮਾਰ ਪਵਨ ਕੁਮਾਰ ਅਤੇ  ਮੁਕੇਸ਼ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੱਤਵੇਂ ਪੇਅ ਕਮਿਸ਼ਨ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਬਹੁਤ ਹੀ ਮੰਦਭਾਗਾ ਹੈ।

ਜਿਸ ਅਨੁਸਾਰ ਪੰਜਾਬ ਸਰਕਾਰ ਦੀ ਆਉਣ ਵਾਲੀ ਨਵੀਂ ਭਰਤੀ ਤੇ ਵੱਡਾ ਅਸਰ ਪੈਣ ਦਾ ਖਦਸ਼ਾ ਬਣਿਆ ਹੋਇਆ ਹੈ।ਅਤੇ ਪੁਰਾਣੇ ਕਰਮਚਾਰੀ ਜੋ ਕਿ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਦੀਆਂ ਸੇਵਾਵਾਂ ਨਿਭਾਅ ਰਹੇ ਹਨ।ਉਨ੍ਹਾਂ ਦੇ ਮਨਾਂ ਦੇ ਵਿੱਚ ਵੀ ਖਤਰਾ ਬਣਿਆ ਹੋਇਆ ਹੈ ਕਿ ਇਸ  ਪੇਅ ਕਮਿਸ਼ਨ ਦਾ ਅਸਰ ਉਨ੍ਹਾਂ ਤੇ ਵੀ ਹੋ ਸਕਦਾ ਹੈ,ਜਦੋਂ ਕਿ ਪੰਜਾਬ ਸਰਕਾਰ ਵੱਲੋਂ ਛੇਵੇਂ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਅਜੇ ਤਕ ਲਾਗੂ ਨਹੀਂ ਕੀਤੀਆਂ ਗਈਆਂ ਹਨ ਅਤੇ ਪਿਛਲੇ ਲੰਬੇ ਸਮੇਂ ਤੋਂ ਪੈਂਡਿੰਗ ਡੀਏ ਦੀਆਂ ਕਿਸ਼ਤਾਂ ਵੀ ਮੁਹੱਈਆ ਨਹੀਂ ਕਰਵਾਈਆਂ ਗਈਆਂ ਹਨ।

ਜਿਸ ਦੇ ਰੋਸ ਸਵਰੂਪ ਅੱਜ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨਾਲ ਸਬੰਧਤ ਮੁਲਾਜ਼ਮਾਂ ਵੱਲੋਂ ਉਕਤ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜੀਆਂ ਗਈਆਂ ਹਨ ਅਤੇ  ਆਉਣ ਵਾਲੇ ਸਮੇਂ ਵਿੱਚ ਤਿੱਖੇ ਸੰਘਰਸ਼ ਦੀ ਚਿਤਾਵਨੀ ਵੀ ਦਿੱਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ,ਜਸਬੀਰ ਸਿੰਘ,  ਪਰਮਜੀਤ ਸਿੰਘ,ਸੰਦੀਪ ਭਗਤ ਅਮਰਜੀਤ ਸਿੰਘ, ਸਿਕੰਦਰ ਸਿੰਘ,ਵਿਜੇ ਕੁਮਾਰ ਵਿਪਨ ਕੁਮਾਰ ,ਸੁਖਪਾਲ ਸਿੰਘ ਆਦਿ ਮੌਜੂਦ ਸਨ।

Related posts

Leave a Reply