ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਜਿਲਾ ਪੱਧਰੀ ਪੋਸਟਰ ਮੇਕਿੰਗ ਮੁਕਾਬਲਿਆਂ ‘ਚ ਸਵਿਤਾ ਨੇ ਪ੍ਰਾਪਤ ਕੀਤਾ ਤੀਜਾ ਸਥਾਨ


ਪਠਾਨਕੋਟ,12 ਅਕਤੂਬਰ(ਰਜਿੰਦਰ ਸਿੰਘ ਰਾਜਨ ਬਿਊਰੋ ਚੀਫ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗਬਹਾਦੁਰ ਜੀ ਦੇ 400 ਸਾਲ ਪ੍ਰਕਾਸ ਪੂਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਵਿੱਚ ਸਕੂਲ ਸਿੱਖਿਆਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਧਾਨਗੀ ਅਤੇ ਸਕੱਤਰ ਸਕੂਲ ਸਿੱਖਿਆ ਬੋਰਡ ਕ੍ਰਿਸ਼ਨ ਕੁਮਾਰ ਦੀ ਦੇਖ ਰੇਖ ਵਿੱਚ ਜਿਲਾ ਪੱਧਰੀ ਆਨ ਲਾਈਨ ਪੋਸਟਰ ਮੇਕਿੰਗ ਮੁਕਬਲਿਆਂ ਦੇ ਨਤੀਜਿਆਂ ਨੂੰ ਘੋਸਿਤ ਕੀਤਾ ਗਿਆ।

ਜਿਕਰਯੋਗ ਹੈ ਕਿ ਜਿਲਾ ਪੱਧਰੀ ਮੁਕਾਬਲੇ ਜਿਲਾ ਸਿੱਖਿਆ ਅਧਿਕਾਰੀ ਸ.ਜਗਜੀਤ ਸਿੰਘ ਦੀ ਦੇਖ ਰੇਖ ਵਿੱਚ ਕਰਵਾਏ ਜਾ ਰਹੇ ਹਨ।ਜਿਸ ਵਿੱਚ ਸ਼ਹੀਦ ਮੱਖਣ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਬਾਰਵੀਂ  ਜਮਾਤ ਦੀ ਵਿਦਿਆਰਥਣ ਸਵਿਤਾ ਨੇ ਜਿਲੇ ਪਠਾਨਕੋਟ ਚੋਂ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।

ਇਸ ਮੋਕੇ ਤੇ ਜਿਲਾ ਸਿੱਖਿਆ ਅਧਿਕਾਰੀ ਸ. ਜਗਜੀਤ ਸਿੰਘ ਨੇ ਵਿਦਿਆਰਥਣ ਦੇ ਮਾਤਾ ਪਿਤਾ, ਸਕੂਲ ਦੀ ਪ੍ਰਿੰਸੀਪਲ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਪ੍ਰਿੰਸੀਪਲ ਸ੍ਰੀਮਤੀ ਮੀਨਮ ਸ਼ਿਖਾ ਨੇ ਦੱਸਿਆ ਕਿ ਵਿਦਿਆਰਥਣ ਦੀ ਇਸ ਸਫਲਤਾ ਲਈ ਗਾਇਡ ਅਧਿਆਪਕ ਬ੍ਰਿਜਰਾਜ(ਕੰਪਿਊਟਰ ਫੈਕਲਟੀ) ਦਾ ਵੱਡਮੁੱਲਾ ਯੋਗਦਾਨ ਹੈ। ਇਸ ਮੋਕੇ ਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਵਿਦਿਆਰਥਣ ਸਵਿਤਾ ਨੂੰ ਸਰਟੀਫਿਕੇਟ ਅਤੇ ਯਾਦਗਾਰ ਚਿੰਨ• ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਤੇ ਸਤੀਸ਼ ਬਾਲਾ,ਨੀਰੂ ਬਾਲਾ,ਸੀਮਾ ਕਟੋਚ, ਅੰਜੂ ਬਾਲਾ ਅਤੇ ਬ੍ਰਿਜ ਰਾਜ ਅਧਿਆਪਕ ਹਾਜ਼ਰ ਸਨ।

Related posts

Leave a Reply